(Source: ECI/ABP News/ABP Majha)
Punjab Weather Update: 17 ਫਰਵਰੀ ਤੱਕ ਖੁਸ਼ਕ ਰਹੇਗਾ ਪੰਜਾਬ ਦਾ ਮੌਸਮ, 15 ਫਰਵਰੀ ਤੋਂ ਹੋਏਗੀ ਤਬਦੀਲੀ
Punjab Weather Update: ਪੰਜਾਬ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਪਿਛਲੇ ਚਾਰ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਿਨ ਵੇਲੇ ਤੇਜ਼ ਧੁੱਪ ਕਾਰਨ ਦਿਨ ਦਾ ਪਾਰਾ ਚੜ੍ਹ ਰਿਹਾ ਹੈ। ਮੌਸਮ ਵਿਭਾਗ
Punjab Weather Update: ਪੰਜਾਬ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਪਿਛਲੇ ਚਾਰ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਿਨ ਵੇਲੇ ਤੇਜ਼ ਧੁੱਪ ਕਾਰਨ ਦਿਨ ਦਾ ਪਾਰਾ ਚੜ੍ਹ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 17 ਫਰਵਰੀ ਤੱਕ ਮੌਸਮ ਖੁਸ਼ਕ ਰਹੇਗਾ। ਹਾਲਾਂਕਿ, 15 ਫਰਵਰੀ ਨੂੰ ਮੌਸਮ ਵਿੱਚ ਤਬਦੀਲੀ ਆ ਸਕਦੀ ਹੈ। ਬੱਦਲ ਛਾਏ ਰਹਿ ਸਕਦੇ ਹਨ ਤੇ ਹਲਕੀ ਬਾਰਸ਼ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ 'ਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਪਿਛਲੇ ਦਿਨਾਂ ਤੋਂ ਦਿਨ ਵੇਲੇ ਤੇਜ਼ ਧੁੱਪ ਪੈ ਰਹੀ ਹੈ। ਇਸ ਕਾਰਨ ਤਾਪਮਾਨ ਵਧ ਰਿਹਾ ਹੈ। ਐਤਵਾਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਗਿਆ। ਹਾਲਾਂਕਿ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ ਅਜੇ ਵੀ ਆਮ ਨਾਲੋਂ ਘੱਟ ਦਰਜ ਕੀਤਾ ਜਾ ਰਿਹਾ ਹੈ।
ਹਾਸਲ ਜਾਣਕਾਰੀ ਮੁਤਾਬਕ ਐਤਵਾਰ ਨੂੰ ਮੋਗਾ ਵਿੱਚ ਘੱਟੋ-ਘੱਟ ਤਾਪਮਾਨ 2.8 ਡਿਗਰੀ ਰਿਹਾ ਜੋ ਪੰਜਾਬ ਵਿੱਚ ਸਭ ਤੋਂ ਘੱਟ ਸੀ। ਇਸ ਦੇ ਨਾਲ ਹੀ ਅੰਮ੍ਰਿਤਸਰ, ਜਲੰਧਰ, ਫਰੀਕੋਟ, ਬਰਨਾਲਾ, ਰੋਪੜ, ਫ਼ਿਰੋਜ਼ਪੁਰ ਵਿੱਚ 4.0 ਡਿਗਰੀ, ਲੁਧਿਆਣਾ ਵਿੱਚ 8.1 ਡਿਗਰੀ ਤੇ ਚੰਡੀਗੜ੍ਹ ਵਿੱਚ 8.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਉਂਝ ਦਿਨ ਵੇਲੇ ਤੇਜ਼ ਧੁੱਪ ਕਾਰਨ ਕੜਾਕੇ ਦੀ ਠੰਢ ਤੋਂ ਰਾਹਤ ਮਿਲੀ। ਤੇਜ਼ ਧੁੱਪ ਕਾਰਨ ਗਰਮੀ ਮਹਿਸੂਸ ਹੋਣ ਲੱਗੀ ਹੈ। ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 25.3 ਡਿਗਰੀ, ਲੁਧਿਆਣਾ ਵਿੱਚ 24.6 ਡਿਗਰੀ, ਪਟਿਆਲਾ ਵਿੱਚ 24.2 ਡਿਗਰੀ, ਪਠਾਨਕੋਟ ਵਿੱਚ 24.0 ਡਿਗਰੀ, ਮੁਹਾਲੀ ਵਿੱਚ 24.4 ਡਿਗਰੀ, ਫਰੀਦਕੋਟ ਵਿੱਚ 24.3 ਡਿਗਰੀ ਦਰਜ ਕੀਤਾ ਗਿਆ। ਜਦੋਂਕਿ ਅੰਮ੍ਰਿਤਸਰ ਵਿੱਚ 23.0 ਡਿਗਰੀ ਤੇ ਫ਼ਿਰੋਜ਼ਪੁਰ ਵਿੱਚ 23.2 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 17 ਫਰਵਰੀ ਤੱਕ ਮੌਸਮ ਖੁਸ਼ਕ ਰਹੇਗਾ। ਹਾਲਾਂਕਿ, 15 ਫਰਵਰੀ ਨੂੰ ਮੌਸਮ ਵਿੱਚ ਤਬਦੀਲੀ ਆ ਸਕਦੀ ਹੈ ਤੇ ਬੱਦਲ ਛਾਏ ਰਹਿਣ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਵਿਗਿਆਨੀਆਂ ਅਨੁਸਾਰ ਫਰਵਰੀ ਦੇ ਤੀਜੇ ਹਫ਼ਤੇ ਦਿਨ ਦਾ ਤਾਪਮਾਨ 30 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।