Punjab Weather Update: ਪੰਜਾਬ ਦਾ ਮੌਸਮ ਰਹੇਗਾ ਸਾਫ, ਦਿਨੇ ਧੁੱਪ ਖਿੜ੍ਹੇਗੀ ਤੇ ਰਾਤਾਂ ਰਹਿਣਗੀਆਂ ਠੰਢੀਆਂ
Punjab Weather: ਮੌਸਮ ਵਿਭਾਗ ਮੁਤਾਬਕ ਅੱਜ ਚੰਡੀਗੜ੍ਹ ਵਿੱਚ ਆਸਮਾਨ ਸਾਫ ਰਹੇਗਾ ਤੇ ਸਾਰਾ ਦਿਨ ਧੁੱਪ ਰਹੇਗੀ। ਉਂਝ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 7 ਤੋਂ 20 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
![Punjab Weather Update: ਪੰਜਾਬ ਦਾ ਮੌਸਮ ਰਹੇਗਾ ਸਾਫ, ਦਿਨੇ ਧੁੱਪ ਖਿੜ੍ਹੇਗੀ ਤੇ ਰਾਤਾਂ ਰਹਿਣਗੀਆਂ ਠੰਢੀਆਂ punjab weather update nights will be colder even after sunny in daytime Punjab Weather Update: ਪੰਜਾਬ ਦਾ ਮੌਸਮ ਰਹੇਗਾ ਸਾਫ, ਦਿਨੇ ਧੁੱਪ ਖਿੜ੍ਹੇਗੀ ਤੇ ਰਾਤਾਂ ਰਹਿਣਗੀਆਂ ਠੰਢੀਆਂ](https://feeds.abplive.com/onecms/images/uploaded-images/2024/02/09/8b8d4c874a27fe477efeb70be6063c211707449555553469_original.png?impolicy=abp_cdn&imwidth=1200&height=675)
Punjab Weather Update: ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼ ਹੋਣ ਤੋਂ ਬਾਅਦ ਹਾਲਾਤ ਆਮ ਵਾਂਗ ਹੋਣੇ ਸ਼ੁਰੂ ਹੋ ਗਏ ਹਨ। ਦਿਨੇ ਧੁੱਪ ਖਿੜ੍ਹਨ ਕਰਕੇ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਹੋਣਾ ਸ਼ੁਰੂ ਹੋ ਗਿਆ ਹੈ, ਜਦੋਂਕਿ ਰਾਤਾਂ ਅਜੇ ਵੀ ਠੰਢੀਆਂ ਹਨ ਤੇ ਘੱਟੋ-ਘੱਟ ਤਾਪਮਾਨ ਵੀ ਕਾਫੀ ਹੇਠਾਂ ਹੈ।
ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਅੱਜ ਸਵੇਰੇ ਕੁਝ ਇਲਾਕਿਆਂ ਵਿੱਚ ਹਲਕੀ ਧੁੰਦ ਦੇਖਣ ਨੂੰ ਮਿਲੀ ਪਰ ਇਸ ਦਾ ਆਵਾਜਾਈ ਉੱਪਰ ਕੋਈ ਜ਼ਿਆਦਾ ਅਸਰ ਵੇਖਣ ਨੂੰ ਨਹੀਂ ਮਿਲਿਆ। ਇਸ ਦੇ ਨਾਲ ਹੀ ਦਿਨ ਤੇ ਰਾਤ ਵੇਲੇ ਅਸਮਾਨ ਪੂਰੀ ਤਰ੍ਹਾਂ ਸਾਫ਼ ਰਿਹਾ। ਅੱਜ ਵੀ ਚੰਗੀ ਧੁੱਪ ਖਿੜ੍ਹਨ ਦੀ ਉਮੀਦ ਹੈ। ਇਸ ਦੇ ਨਾਲ ਹੀ ਆਉਣ ਵਾਲੇ 7 ਦਿਨਾਂ 'ਚ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ।
ਇਸ ਦੇ ਨਾਲ ਹੀ ਪਹਾੜਾਂ ਵਿੱਚ ਬਰਫ਼ਬਾਰੀ ਕਾਰਨ ਪੰਜਾਬ, ਹਿਮਾਚਲ ਤੇ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਹਿਮਾਚਲ ਵਿੱਚ ਅੱਜ ਵੀ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ 'ਚ ਹਲਕੀ ਬਰਫਬਾਰੀ ਵੀ ਹੋ ਸਕਦੀ ਹੈ। ਕੁੱਲੂ ਤੇ ਲਾਹੌਲ ਵਿੱਚ ਮੌਸਮ ਆਮ ਤੌਰ 'ਤੇ ਸਾਫ਼ ਰਿਹਾ। ਪਹਾੜਾਂ ਵਿੱਚ ਪਈ ਬਰਫ਼ ਕਾਰਨ ਮੌਸਮ ਵਿੱਚ ਠੰਢ ਵਧ ਗਈ ਹੈ। ਸੰਵੇਦਨਸ਼ੀਲ ਇਲਾਕਿਆਂ 'ਚ ਆਈਸਬਰਗ ਦੇ ਡਿੱਗਣ ਦਾ ਖ਼ਤਰਾ ਵੀ ਲਗਾਤਾਰ ਵਧਦਾ ਜਾ ਰਿਹਾ ਹੈ।
ਪੰਜਾਬ ਦੇ ਵੱਡੇ ਸ਼ਹਿਰਾਂ ਦੇ ਮੌਸਮ ਦਾ ਹਾਲ
ਮੌਸਮ ਵਿਭਾਗ ਮੁਤਾਬਕ ਅੱਜ ਚੰਡੀਗੜ੍ਹ ਵਿੱਚ ਆਸਮਾਨ ਸਾਫ ਰਹੇਗਾ ਤੇ ਸਾਰਾ ਦਿਨ ਧੁੱਪ ਰਹੇਗੀ। ਉਂਝ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 7 ਤੋਂ 20 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਵੀ ਅਸਮਾਨ ਸਾਫ ਰਹੇਗਾ ਤੇ ਸਾਰਾ ਦਿਨ ਧੁੱਪ ਰਹੇਗੀ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 4 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ ਵਿੱਚ ਵੀ ਆਸਮਾਨ ਸਾਫ ਹੋਵੇਗਾ ਤੇ ਧੁੱਪ ਖਿੜ੍ਹੇਗੀ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 4 ਤੋਂ 18 ਡਿਗਰੀ ਦੇ ਵਿਚਕਾਰ ਰਹੇਗਾ। ਲੁਧਿਆਣਾ ਵਿੱਚ ਮੌਸਮ ਸਾਫ ਰਹੇਗਾ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 6 ਤੋਂ 20 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਮੁਹਾਲੀ ਵਿੱਚ ਆਸਮਾਨ ਸਾਫ ਰਹੇਗਾ ਤੇ ਧੁੱਪ ਖਿੜ੍ਹੇਗੀ। ਤਾਪਮਾਨ 7 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)