ਪੰਜਾਬ ਦੇ ਮੌਸਮ 'ਚ ਹੋਵੇਗਾ ਵੱਡਾ ਬਦਲਾਅ, ਜਾਣੋ ਅਗਲੇ ਪੰਜ ਦਿਨਾਂ ਦਾ ਹਾਲ
Punjab Weather Update: ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਸੂਬੇ ਵਿੱਚ ਤਾਪਮਾਨ ਅਜੇ ਵੀ ਆਮ ਨਾਲੋਂ 4 ਡਿਗਰੀ ਸੈਲਸੀਅਸ ਵੱਧ ਹੈ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 27.1 ਡਿਗਰੀ ਦਰਜ ਕੀਤਾ ਗਿਆ।

Punjab Weather Update: ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਸੂਬੇ ਵਿੱਚ ਤਾਪਮਾਨ ਅਜੇ ਵੀ ਆਮ ਨਾਲੋਂ 4 ਡਿਗਰੀ ਸੈਲਸੀਅਸ ਵੱਧ ਹੈ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 27.1 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਗਿਆਨੀ ਇਸ ਨੂੰ 'ਕਾਫ਼ੀ ਵੱਧ' ਮੰਨ ਰਹੇ ਹਨ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਆਮ ਰਹਿੰਦਾ ਹੈ, ਜਿਸ ਕਾਰਨ ਰਾਤ ਨੂੰ ਠੰਢ ਰਹਿੰਦੀ ਹੈ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਹ ਗੜਬੜੀ ਅਫਗਾਨਿਸਤਾਨ ਦੀਆਂ ਸਰਹੱਦਾਂ ਦੇ ਅੰਦਰ ਹੈ। ਇਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਇਸ ਦਾ ਅਸਰ ਮਹਿਸੂਸ ਨਹੀਂ ਹੋ ਰਿਹਾ ਹੈ। ਪਰ ਇਸ ਕਰਕੇ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।
ਤਾਪਮਾਨ ਵਿੱਚ ਨਹੀਂ ਹੋਵੇਗਾ ਜ਼ਿਆਦਾ ਬਦਲਾਅ
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 5 ਦਿਨਾਂ ਵਿੱਚ ਪੰਜਾਬ ਦੇ ਇਲਾਕਿਆਂ ਵਿੱਚ ਕੋਈ ਵੱਡਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਇੱਕ ਅੰਦਾਜ਼ੇ ਅਨੁਸਾਰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ਇਦਾਂ ਦਾ ਰਹੇਗਾ ਪੰਜਾਬ ਦੇ ਸ਼ਹਿਰਾਂ ਦਾ ਮੌਸਮ
ਅੰਮ੍ਰਿਤਸਰ- ਅਸਮਾਨ ਸਾਫ਼ ਰਹੇਗਾ, ਧੁੱਪ ਨਿਕਲੇਗੀ। ਤਾਪਮਾਨ 8 ਤੋਂ 23 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ- ਅਸਮਾਨ ਸਾਫ਼ ਰਹੇਗਾ, ਧੁੱਪ ਨਿਕਲੇਗੀ। ਤਾਪਮਾਨ 9 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ- ਅਸਮਾਨ ਸਾਫ਼ ਰਹੇਗਾ, ਧੁੱਪ ਨਿਕਲੇਗੀ। ਤਾਪਮਾਨ 10 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ- ਅਸਮਾਨ ਸਾਫ਼ ਰਹੇਗਾ, ਧੁੱਪ ਨਿਕਲੇਗੀ। ਤਾਪਮਾਨ 10 ਤੋਂ 26 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ- ਅਸਮਾਨ ਸਾਫ਼ ਰਹੇਗਾ, ਧੁੱਪ ਨਿਕਲੇਗੀ। ਤਾਪਮਾਨ 13 ਤੋਂ 26 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
