ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, 16 ਜ਼ਿਲ੍ਹਿਆਂ 'ਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਅਲਰਟ ਜਾਰੀ
Punjab Weather: ਪੰਜਾਬ ਵਿੱਚ ਅੱਜ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਰ ਇਸ ਦਾ ਅਸਰ ਸਿਰਫ਼ ਅੱਜ ਤੱਕ ਹੀ ਰਹੇਗਾ। 29 ਜਨਵਰੀ ਤੋਂ ਸਵੇਰੇ ਠੰਡ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ ਅਤੇ ਤਾਪਮਾਨ 2 ਤੋਂ 3 ਡਿਗਰੀ ਵੱਧ ਸਕਦਾ ਹੈ।

Punjab Weather: ਪੰਜਾਬ ਵਿੱਚ ਅੱਜ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਰ ਇਸ ਦਾ ਅਸਰ ਸਿਰਫ਼ ਅੱਜ ਤੱਕ ਹੀ ਰਹੇਗਾ। 29 ਜਨਵਰੀ ਤੋਂ ਸਵੇਰੇ ਠੰਡ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ ਅਤੇ ਤਾਪਮਾਨ 2 ਤੋਂ 3 ਡਿਗਰੀ ਵੱਧ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ 29 ਜਨਵਰੀ ਅਤੇ 1 ਜਨਵਰੀ ਨੂੰ ਦੋ ਪੱਛਮੀ ਗੜਬੜੀਆਂ ਸਰਗਰਮ ਹੋ ਰਹੀਆਂ ਹਨ। ਇਸ ਦਾ ਪ੍ਰਭਾਵ ਪਹਾੜੀ ਇਲਾਕਿਆਂ ਵਿੱਚ ਦਿਖਾਈ ਦੇਵੇਗਾ।
ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਮੋਗਾ ਵਿੱਚ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ SAS ਨਗਰ, ਪਟਿਆਲਾ, ਰੂਪਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਇਹ ਚੇਤਾਵਨੀ ਸਿਰਫ਼ ਅੱਜ ਤੱਕ ਹੀ ਰਹੇਗੀ। 29 ਜਨਵਰੀ ਤੋਂ ਤਾਪਮਾਨ 3 ਡਿਗਰੀ ਵੱਧ ਸਕਦਾ ਹੈ ਅਤੇ ਲੋਕਾਂ ਨੂੰ ਸੀਤ ਲਹਿਰ ਤੋਂ ਰਾਹਤ ਮਿਲਣ ਦੀ ਉਮੀਦ ਹੈ।
ਕੱਲ੍ਹ ਤੋਂ ਪੱਛਮੀ ਗੜਬੜੀ ਹੋਵੇਗੀ ਐਕਟਿਵ
29 ਜਨਵਰੀ ਦੀ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦਾ ਅਸਰ ਹਿਮਾਚਲ ਦੇ ਪਹਾੜਾਂ 'ਤੇ ਪਵੇਗਾ। ਇਸ ਦਾ ਹਲਕਾ ਪ੍ਰਭਾਵ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਿਆ ਜਾ ਸਕਦਾ ਹੈ। ਇਸ ਪੱਛਮੀ ਗੜਬੜ ਦੇ ਸਰਗਰਮ ਹੋਣ ਤੋਂ ਬਾਅਦ 30, 31 ਜਨਵਰੀ ਅਤੇ 1 ਫਰਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਬੂੰਦਾ-ਬਾਂਦੀ ਦੀ ਸੰਭਾਵਨਾ ਹੈ।
ਜਦੋਂ ਕਿ, ਦੂਜੀ ਪੱਛਮੀ ਗੜਬੜੀ 1 ਫਰਵਰੀ ਤੋਂ ਸਰਗਰਮ ਹੋ ਰਹੀ ਹੈ। ਇਸ ਦਾ ਪ੍ਰਭਾਵ ਪਹਾੜੀ ਇਲਾਕਿਆਂ ਵਿੱਚ ਸਭ ਤੋਂ ਵੱਧ ਦੇਖਣ ਨੂੰ ਮਿਲੇਗਾ। ਇਸ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਸੰਭਵ ਹੈ।
ਪੰਜਾਬ ਦੇ ਸ਼ਹਿਰਾਂ ਵਿੱਚ ਇਦਾਂ ਦਾ ਰਹੇਗਾ ਮੌਸਮ
ਅੰਮ੍ਰਿਤਸਰ- ਅੱਜ ਅਸਮਾਨ ਸਾਫ਼ ਅਤੇ ਧੁੱਪ ਨਿਕਲਣ ਦੀ ਉਮੀਦ ਹੈ। ਤਾਪਮਾਨ 4 ਤੋਂ 20 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ: ਅੱਜ ਅਸਮਾਨ ਸਾਫ਼ ਅਤੇ ਧੁੱਪ ਨਿਕਲਣ ਦੀ ਉਮੀਦ ਹੈ। ਤਾਪਮਾਨ 3 ਤੋਂ 21 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ: ਅੱਜ ਅਸਮਾਨ ਸਾਫ਼ ਅਤੇ ਧੁੱਪ ਨਿਕਲਣ ਦੀ ਉਮੀਦ ਹੈ। ਤਾਪਮਾਨ 3 ਤੋਂ 21 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ: ਅੱਜ ਅਸਮਾਨ ਸਾਫ਼ ਅਤੇ ਧੁੱਪ ਨਿਕਲਣ ਦੀ ਉਮੀਦ ਹੈ। ਤਾਪਮਾਨ 3 ਤੋਂ 21 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ - ਅੱਜ ਅਸਮਾਨ ਸਾਫ਼ ਅਤੇ ਧੁੱਪ ਨਿਕਲਣ ਦੀ ਉਮੀਦ ਹੈ। ਤਾਪਮਾਨ 3 ਤੋਂ 21 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।






















