Punjab Weather Update: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਛੇ ਦਿਨਾਂ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਦੇ ਅਨੁਸਾਰ ਇੱਕ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਇਸ ਕਰਕੇ 31 ਜਨਵਰੀ ਤੋਂ 3 ਫਰਵਰੀ ਤੱਕ ਪੰਜਾਬ ਵਿੱਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਜੇਕਰ ਪਿਛਲੇ 24 ਘੰਟਿਆਂ ਦੇ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਇਸ ਵਿੱਚ ਇੱਕ ਡਿਗਰੀ ਦਾ ਵਾਧਾ ਹੋਇਆ ਹੈ, ਜੋ ਕਿ ਆਮ ਤਾਪਮਾਨ ਨਾਲੋਂ 3.9 ਡਿਗਰੀ ਵੱਧ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ 27.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਹੁਣ ਕੁਝ ਦਿਨਾਂ ਲਈ ਠੰਢ ਤੋਂ ਰਾਹਤ ਮਿਲਣ ਦੀ ਉਮੀਦ ਹੈ।
ਫਾਜ਼ਿਲਕਾ ਵਿੱਚ ਸਭ ਤੋਂ ਠੰਢੀਆਂ ਰਾਤਾਂ
ਪੰਜਾਬ ਦੇ ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਫਾਜ਼ਿਲਕਾ ਸਭ ਤੋਂ ਠੰਢਾ ਰਿਹਾ ਹੈ। ਇੱਥੇ ਘੱਟੋ-ਘੱਟ ਤਾਪਮਾਨ 2.4 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਮੋਹਾਲੀ ਦਾ ਵੱਧ ਤੋਂ ਵੱਧ ਘੱਟੋ-ਘੱਟ ਤਾਪਮਾਨ 7.9 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਤਾਪਮਾਨ 7.2 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ, ਚੌਵੀ ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜਿਸ ਦੇ ਹੁਣ ਹੋਰ ਵਧਣ ਦੀ ਉਮੀਦ ਹੈ।
ਵਧਦਾ ਤਾਪਮਾਨ ਕਣਕ ਦੀ ਫ਼ਸਲ ਲਈ ਨੁਕਸਾਨਦੇਹ
ਜਿਵੇਂ-ਜਿਵੇਂ ਰਾਜ ਵਿੱਚ ਤਾਪਮਾਨ ਵਧਣ ਲੱਗਿਆ ਹੈ, ਉਵੇਂ-ਉਵੇਂ ਕਿਸਾਨਾਂ ਲਈ ਪਰੇਸ਼ਾਨੀ ਖੜ੍ਹੀ ਹੋ ਗਈ ਹੈ। ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ ਵਧਦਾ ਤਾਪਮਾਨ ਕਣਕ ਦੀ ਫ਼ਸਲ ਲਈ ਚੰਗਾ ਨਹੀਂ ਹੈ। ਜੇਕਰ ਤਾਪਮਾਨ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਫਸਲਾਂ ਨੂੰ ਨੁਕਸਾਨ ਹੋਵੇਗਾ। ਕਣਕ ਦੇ ਦਾਣੇ ਸੁੰਗੜ ਸਕਦੇ ਹਨ, ਜਿਸ ਨਾਲ ਝਾੜ ਘੱਟ ਜਾਵੇਗਾ। ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਰਾਤ ਦੀ ਠੰਢ ਇਹ ਕੰਮ ਕਰ ਰਹੀ ਹੈ। ਪੰਜਾਬ ਹਰ ਸਾਲ ਕੇਂਦਰੀ ਪੂਲ ਨੂੰ 120 ਤੋਂ 130 ਲੱਖ ਮੀਟ੍ਰਿਕ ਟਨ ਕਣਕ ਦੀ ਸਪਲਾਈ ਕਰਦਾ ਹੈ। ਇਸ ਵਾਰ ਸੂਬੇ ਵਿੱਚ ਇੱਕ ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋਈ ਹੈ। ਹਾਲਾਂਕਿ, ਪਿਛਲੇ ਦੋ ਸਾਲਾਂ ਤੋਂ ਤਾਪਮਾਨ ਵਿੱਚ ਵਾਧੇ ਕਾਰਨ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।