ਪੜਚੋਲ ਕਰੋ

ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਅਗਲੇ ਦਿਨਾਂ ਲਈ ਅਲਰਟ ਜਾਰੀ; ਜਾਣੋ ਅਗਲੇ 3 ਦਿਨਾਂ ਦਾ ਹਾਲ

Punjab Weather News: ਉੱਤਰ-ਪੱਛਮੀ ਭਾਰਤ ਵਿੱਚ ਇੱਕ ਪੱਛਮੀ ਗੜਬੜੀ ਐਕਟਿਵ ਹੋ ਗਈ ਹੈ, ਜਿਸ ਕਰਕੇ ਕੁਝ ਖੇਤਰਾਂ ਵਿੱਚ ਹਲਕੇ ਬੱਦਲ ਛਾਏ ਹੋਏ ਹਨ।

Punjab Weather News: ਉੱਤਰ-ਪੱਛਮੀ ਭਾਰਤ ਵਿੱਚ ਇੱਕ ਪੱਛਮੀ ਗੜਬੜੀ ਐਕਟਿਵ ਹੋ ਗਈ ਹੈ, ਜਿਸ ਕਰਕੇ ਕੁਝ ਖੇਤਰਾਂ ਵਿੱਚ ਹਲਕੇ ਬੱਦਲ ਛਾਏ ਹੋਏ ਹਨ। ਦਿਨ ਦੇ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਜਦੋਂ ਕਿ ਰਾਤ ਦੇ ਤਾਪਮਾਨ ਵਿੱਚ 3 ਡਿਗਰੀ ਤੱਕ ਦਾ ਵਾਧਾ ਰਹਿੰਦਾ ਹੈ। ਇਸ ਪੱਛਮੀ ਗੜਬੜੀ ਦੇ ਕਰਕੇ ਪੱਛਮੀ ਹਿਮਾਚਲ ਖੇਤਰ ਅਤੇ ਉੱਤਰ-ਪੱਛਮੀ ਭਾਰਤ ਦੇ ਆਲੇ-ਦੁਆਲੇ ਦੇ ਮੈਦਾਨੀ ਇਲਾਕਿਆਂ ਵਿੱਚ 5 ਤੋਂ 7 ਅਕਤੂਬਰ ਤੱਕ ਮੀਂਹ ਪੈਣ ਦੀ ਉਮੀਦ ਹੈ।

ਮੌਸਮ ਵਿਗਿਆਨ ਕੇਂਦਰ ਦੇ ਬੁਲੇਟਿਨ ਵਿੱਚ ਸਾਂਝੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ, 6 ਅਕਤੂਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ 'ਤੇ ਅਤੇ 5 ਅਤੇ 7 ਅਕਤੂਬਰ ਨੂੰ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ ਦੌਰਾਨ, ਪੰਜਾਬ ਸਣੇ ਚੰਡੀਗੜ੍ਹ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ-ਨਾਲ ਗਰਜ-ਤੂਫ਼ਾਨ ਦੀ ਸੰਭਾਵਨਾ ਹੈ।

ਮੌਸਮ ਵਿਗਿਆਨ ਕੇਂਦਰ ਵਲੋਂ ਜਾਰੀ ਸਲਾਹ

ਗਰਜ, ਤੇਜ਼ ਹਵਾਵਾਂ ਜਾਂ ਗੜੇਮਾਰੀ ਦੀ ਸਥਿਤੀ ਵਿੱਚ, ਬਾਹਰ ਨਾ ਜਾਓ ਅਤੇ ਦਰੱਖਤਾਂ ਹੇਠ ਸ਼ਰਨ ਨਾ ਲਓ।

ਘਰ ਦੇ ਅੰਦਰ ਰਹੋ।

ਜੇਕਰ ਮੀਂਹ ਜਾਂ ਗਰਜ ਦੀ ਉਮੀਦ ਹੈ ਤਾਂ ਖਾਦਾਂ ਅਤੇ ਕੀਟਨਾਸ਼ਕਾਂ ਦਾ ਛਿੜਕਾਅ ਨਾ ਕਰੋ। 

ਮੌਸਮ ਮਾਹਿਰਾਂ ਦੁਆਰਾ ਜਾਰੀ ਕੀਤੀਆਂ ਗਈਆਂ ਸਲਾਹਾਂ ਦੀ ਪਾਲਣਾ ਕਰਨਾ ਯਕੀਨੀ ਬਣਾਓ।

ਪਾਣੀ ਭਰੇ ਖੇਤਰਾਂ ਅਤੇ ਖੁੱਲ੍ਹੇ ਪਾਣੀ ਦੇ ਸਰੋਤਾਂ ਦੇ ਨੇੜੇ ਜਾਣ ਤੋਂ ਬਚੋ।

ਪੰਜਾਬ ਵਿੱਚ ਹੁਣ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੇਗੀ। ਅਗਲੇ ਤਿੰਨ ਦਿਨਾਂ ਵਿੱਚ ਸੂਬੇ ਦਾ ਤਾਪਮਾਨ ਲਗਭਗ 3 ਡਿਗਰੀ ਘੱਟ ਜਾਵੇਗਾ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਇਸ ਦੌਰਾਨ, ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ 1.1 ਡਿਗਰੀ ਦੀ ਕਮੀਂ ਦੇਖੀ ਗਈ।

ਨਤੀਜੇ ਵਜੋਂ, ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਬਣਿਆ ਹੋਇਆ ਹੈ, ਪਰ ਘੱਟੋ-ਘੱਟ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ 35.1 ਡਿਗਰੀ, ਮਾਨਸਾ ਵਿੱਚ ਦਰਜ ਕੀਤਾ ਗਿਆ।

ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ - ਹਲਕੇ ਬੱਦਲ ਰਹਿਣਗੇ। ਤਾਪਮਾਨ ਵੀ ਡਿੱਗੇਗਾ। ਤਾਪਮਾਨ 23 ਤੋਂ 30 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਜਲੰਧਰ - ਹਲਕੇ ਬੱਦਲ ਰਹਿਣਗੇ। ਤਾਪਮਾਨ ਵੀ ਡਿੱਗੇਗਾ। ਤਾਪਮਾਨ 23 ਤੋਂ 30 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਲੁਧਿਆਣਾ - ਹਲਕੇ ਬੱਦਲ ਰਹਿਣਗੇ। ਤਾਪਮਾਨ 23 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਪਟਿਆਲਾ - ਹਲਕੇ ਬੱਦਲ ਰਹਿਣਗੇ। ਤਾਪਮਾਨ 23 ਤੋਂ 36 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਮੋਹਾਲੀ - ਹਲਕੇ ਬੱਦਲ ਰਹਿਣਗੇ। ਤਾਪਮਾਨ 22 ਤੋਂ 36 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
Punjab News: ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
Punjab  News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget