Punjab Weather Update: ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ  ‘ਚ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਤੋਂ ਇਲਾਵਾ ਹੋਰ ਕਿਸੇ ਵੀ ਜ਼ਿਲ੍ਹੇ ‘ਚ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

Continues below advertisement

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕਈ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ ਤੇ ਸੰਗਰੂਰ ਦੇ ਕੁਝ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਫਾਜ਼ਿਲਕਾ, ਮੁਕਤਸਰ ਤੇ ਬਠਿੰਡਾ ਦੇ ਦੂਰ-ਦੁਰਾਡੇ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Continues below advertisement

6 ਅਗਸਤ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਕਿਸੇ ਜ਼ਿਲ੍ਹੇ ‘ਚ ਕੋਈ ਅਲਰਟ ਨਹੀਂ ਹੈ, ਹਾਲਾਂਕਿ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਜ਼ਿਆਦਾਤਰ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਕਈ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ ਤੇ ਸੰਗਰੂਰ ਦੇ ਕੁਝ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

7 ਅਗਸਤ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ, ਪਰ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ ਤੇ ਸੰਗਰੂਰ ਦੇ ਦੂਰ-ਦੁਰਾਡੇ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।