Punjab Weather Update: ਅਗਲੇ ਦਿਨ ਪੰਜ ਦਿਨ ਬਾਰਸ਼ ਦਾ ਅਲਰਟ, ਕਿਸਾਨਾਂ ਦੇ ਸਾਹ ਸੂਤੇ
Punjab Weather Update: ਇਸ ਨਾਲ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਉਂਝ ਅਗਲੇ ਹਫਤੇ ਤੱਕ ਮੌਨਸੂਨ ਦੀ ਵਾਪਸੀ ਹੋ ਜਾਏਗੀ ਜਿਸ ਮਗਰੋਂ ਮੌਸਮ ਸਾਫ ਰਹਿਣ ਦੀ ਉਮੀਦ ਹੈ।
Punjab Weather Update: ਪੰਜਾਬ ਵਿੱਚ ਬਾਰਸ਼ ਮੁੜ ਕਹਿਰ ਵਰ੍ਹਾ ਰਹੀ ਹੈ। ਝੋਨੇ ਦੀ ਫਸਲ ਪੱਕਣ ਕਿਨਾਰੇ ਹੈ ਤੇ ਬਾਰਸ਼ ਨਾਲ ਨੁਕਸਾਨ ਹੋਣ ਦਾ ਖਦਸ਼ਾ ਹੈ। ਉਧਰ, ਮੌਸਮ ਵਿਗਿਆਨੀਆਂ ਨੇ ਅਗਲੇ ਪੰਜ ਦਿਨ ਸੂਬੇ ’ਚ ਕਈ ਥਾਵਾਂ ’ਤੇ ਟੁੱਟਵਾਂ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਨਾਲ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਉਂਝ ਅਗਲੇ ਹਫਤੇ ਤੱਕ ਮੌਨਸੂਨ ਦੀ ਵਾਪਸੀ ਹੋ ਜਾਏਗੀ ਜਿਸ ਮਗਰੋਂ ਮੌਸਮ ਸਾਫ ਰਹਿਣ ਦੀ ਉਮੀਦ ਹੈ।
ਹਾਸਲ ਜਾਣਕਾਰੀ ਮੁਤਾਬਕ ਮੀਂਹ ਕਰਕੇ ਤਾਪਮਾਨ ਵਿੱਚ 3 ਤੋਂ 6 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੀਂਹ ਨੇ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਦਿਵਾਈ ਹੈ ਪਰ ਨਾਲ ਹੀ ਕਿਸਾਨਾਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਸਰਹੱਦੀ ਖੇਤਰ ਵਿੱਚ ਜ਼ਿਆਦਾ ਮੀਂਹ ਪੈਣ ਕਰਕੇ ਕਈ ਥਾਈਂ ਝੋਨੇ ਦੀ ਫ਼ਸਲ ਵਿੱਛ ਗਈ ਤੇ ਇਸ ਦੀ ਵਾਢੀ ਦੇਰੀ ਨਾਲ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਬਦਲਦੇ ਮੌਸਮ ਸਦਕਾ ਝੋਨੇ ਦੀਆਂ ਅਗੇਤੀ ਪੱਕਣ ਵਾਲੀ ਕਿਸਮ ਦਾ ਨੁਕਸਾਨ ਹੋਣ ਦੇ ਆਸਾਰ ਬਣ ਰਹੇ ਹਨ।
ਇਸੇ ਤਰ੍ਹਾਂ ਜ਼ਿਆਦਾ ਮੀਂਹ ਨਰਮੇ ਦੀ ਫ਼ਸਲ ਲਈ ਵੀ ਘਾਤਕ ਸਾਬਤ ਹੋ ਸਕਦਾ ਹੈ। ਇਸ ਕਾਰਨ ਆਲੂ ਤੇ ਮਟਰਾਂ ਦੀ ਬਿਜਾਈ ਤੋਂ ਇਲਾਵਾ ਹਰੇ ਚਾਰੇ ਤੇ ਸਬਜ਼ੀਆਂ ਦੇ ਪ੍ਰਭਾਵਿਤ ਹੋਣ ਦਾ ਵੀ ਖ਼ਦਸ਼ਾ ਹੈ। ਹਾਸਲ ਜਾਣਕਾਰੀ ਅਨੁਸਾਰ ਤਰਨ ਤਾਰਨ ਤੇ ਅੰਮ੍ਰਿਤਸਰ ਇਲਾਕੇ ’ਚ ਜ਼ਿਆਦਾ ਮੀਂਹ ਪੈਣ ਕਰਕੇ ਖੇਤਾਂ ਵਿੱਚ ਪਾਣੀ ਖੜ੍ਹ ਗਿਆ ਹੈ, ਜਿਸ ਕਰਕੇ ਦੋਵਾਂ ਜ਼ਿਲ੍ਹਿਆਂ ਵਿੱਚ ਝੋਨੇ ਦੀ ਵਾਢੀ ’ਚ ਦੇਰੀ ਹੋ ਸਕਦੀ ਹੈ।
ਦੂਜੇ ਪਾਸੇ ਮੁਕਤਸਰ ਜ਼ਿਲ੍ਹੇ ਵਿੱਚ ਵੀ ਮੀਂਹ ਕਰਕੇ ਨਰਮੇ ਦੀ ਫ਼ਸਲ ਪ੍ਰਭਾਵਿਤ ਹੋਈ ਹੈ। ਉੱਧਰ ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਮੁਕਤਸਰ ’ਚ ਨਰਮੇ ਦੀ ਪ੍ਰਭਾਵਿਤ ਹੋਈ ਫ਼ਸਲ ਦੀਆਂ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।