Punjab Weather Update: ਮੌਸਮ ਵਿਭਾਗ ਨੇ ਅੱਜ ਯਾਨੀ ਵੀਰਵਾਰ ਨੂੰ ਪੰਜਾਬ 'ਚ ਕੁਝ ਥਾਵਾਂ 'ਤੇ ਭਾਰੀ ਮੀਂਹ ਦਾ ਅਲਰਟ ਜਾਰੀ (Rain alert issued) ਕੀਤਾ ਸੀ। ਕਈ ਜ਼ਿਲ੍ਹਿਆਂ 'ਚ ਕੁਝ ਥਾਵਾਂ 'ਤੇ ਚੰਗੀ ਬਾਰਿਸ਼ ਹੋਈ ਹੈ। ਇਨ੍ਹਾਂ ਵਿੱਚ ਲੁਧਿਆਣਾ, ਪਟਿਆਲਾ, ਪਠਾਨਕੋਟ, ਫਰੀਦਕੋਟ, ਫਤਿਹਗੜ੍ਹ ਸਾਹਿਬ, ਮੋਗਾ ਅਤੇ ਮੋਹਾਲੀ ਸ਼ਾਮਲ ਹਨ। IMD ਵੱਲੋਂ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ।



ਮੀਂਹ ਦੇ ਨਾਲ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ


ਇਸ ਦੇ ਨਾਲ ਹੀ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.8 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਸ਼ਾਮ 6 ਵਜੇ ਤੱਕ ਰੂਪਨਗਰ ਅਤੇ ਆਨੰਦਪੁਰ ਸਾਹਿਬ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਮੱਧਮ ਮੀਂਹ ਅਤੇ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ।


ਇੱਥੇ ਹੋਵੇਗੀ ਹਲਕੀ ਬਾਰਿਸ਼


ਇਸ ਤੋਂ ਇਲਾਵਾ ਅਬੋਹਰ, ਮਲੋਟ, ਬਠਿੰਡਾ, ਗਿੱਦੜਬਾਹਾ, ਫਾਜ਼ਿਲਕਾ, ਰਾਮਪੁਰ ਫੂਲ, ਜੈਤੋ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਚਮਕੌਰ ਸਾਹਿਬ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜ਼ੀਰਾ, ਬਲਾਚੌਰ ਅਤੇ ਨੰਗਲ ਵਿੱਚ ਹਲਕੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।


ਮਾਨਸੂਨ ਸਰਗਰਮ ਹੋਣ ਕਾਰਨ ਸੂਬੇ ਵਿੱਚ ਬਾਰਿਸ਼ ਹੋ ਰਹੀ ਹੈ। ਹਾਲਾਂਕਿ ਮੀਂਹ ਅਜੇ ਵੀ ਕੁੱਝ ਜ਼ਿਲ੍ਹਿਆਂ ਤੱਕ ਸੀਮਤ ਹੈ। ਬੁੱਧਵਾਰ ਨੂੰ ਲੁਧਿਆਣਾ 'ਚ 66.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਫਤਿਹਗੜ੍ਹ ਸਾਹਿਬ ਵਿੱਚ 3.0 ਮਿਲੀਮੀਟਰ ਅਤੇ ਮੁਹਾਲੀ ਵਿੱਚ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਸੂਬੇ ਵਿੱਚ ਅਗਸਤ ਮਹੀਨੇ ਵਿੱਚ 82.7 ਮਿਲੀਮੀਟਰ ਮੀਂਹ ਪੈਂਦਾ ਹੈ। ਪਰ ਫਿਲਹਾਲ 73.5 ਮਿਲੀਮੀਟਰ ਬਾਰਿਸ਼ ਹੋਈ ਹੈ। ਦੋਵਾਂ ਵਿਚਾਲੇ 11 ਫੀਸਦੀ ਦਾ ਫਰਕ ਹੈ।


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।