Punjab News: ਮਾਨਸੂਨ ਨੇ ਦਿੱਤੀ ਦਸਤਕ, 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ, ਜਾਣੋ ਕਿੱਥੇ-ਕਿੱਥੇ ਹੋਵੇਗਾ ਜਲਥਲ
Punjab Weather Update: ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਦੇ ਮਾਝਾ ਅਤੇ ਦੁਆਬੇ ਤੋਂ ਬਾਅਦ 1 ਜੁਲਾਈ ਨੂੰ ਮਾਲਵਾ ਵਿੱਚ ਵੀ ਮਾਨਸੂਨ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ।
Punjab Weather Update: ਪੰਜਾਬ ਵਿੱਚ ਮਾਨਸੂਨ ਪਹੁੰਚ ਗਿਆ ਹੈ ਅਤੇ ਲਗਾਤਾਰ ਅੱਗੇ ਵੱਧ ਰਿਹਾ ਹੈ। ਜਿਸ ਰਫ਼ਤਾਰ ਨਾਲ ਮਾਨਸੂਨ ਅੱਗੇ ਵੱਧ ਰਿਹਾ ਹੈ, ਇਹ ਆਉਣ ਵਾਲੇ 3 ਦਿਨਾਂ ਵਿੱਚ ਪੂਰੇ ਪੰਜਾਬ ਨੂੰ ਕਵਰ ਕਰ ਲਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਰਿਸ਼ ਨੂੰ ਲੈ ਕੇ ਸਮੇਂ-ਸਮੇਂ 'ਤੇ ਅਲਰਟ ਜਾਰੀ ਕੀਤਾ ਹੈ।
ਇਸ ਸਭ ਦੇ ਵਿਚਕਾਰ ਪੰਜਾਬ 'ਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਨਮੀ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਦੇ ਮਾਝਾ ਅਤੇ ਦੁਆਬੇ ਤੋਂ ਬਾਅਦ 1 ਜੁਲਾਈ ਨੂੰ ਮਾਲਵਾ ਵਿੱਚ ਵੀ ਮਾਨਸੂਨ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ।
ਮਾਨਸੂਨ ਨੇ ਪੂਰੇ ਚੰਡੀਗੜ੍ਹ ਨੂੰ ਕਵਰ ਕਰ ਲਿਆ ਹੈ। ਇਸ ਤੋਂ ਬਾਅਦ ਮਾਨਸੂਨ ਲੁਧਿਆਣਾ ਅਤੇ ਰਾਜਪੁਰਾ ਵਿੱਚ ਵੀ ਪਹੁੰਚ ਗਿਆ ਹੈ। ਭਾਵੇਂ ਮਾਨਸੂਨ ਨੂੰ ਪੰਜਾਬ ਵਿੱਚ ਦਾਖ਼ਲ ਹੋਏ ਕਈ ਦਿਨ ਹੋ ਗਏ ਹਨ ਪਰ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਹਾਲੇ ਤੱਕ ਮੀਂਹ ਨਹੀਂ ਪਿਆ। ਪਿਛਲੇ ਦਿਨਾਂ ਵਿੱਚ ਲੁਧਿਆਣਾ ਵਿੱਚ ਕਰੀਬ 47 MM ਅਤੇ ਅੰਮ੍ਰਿਤਸਰ ਵਿੱਚ ਦੋ ਦਿਨ ਪਹਿਲਾਂ ਮੀਂਹ ਪਿਆ। ਜਦੋਂ ਕਿ ਜ਼ਿਆਦਾਤਰ ਜ਼ਿਲ੍ਹੇ ਮੀਂਹ ਨੂੰ ਤਰਸ ਰਹੇ ਹਨ। ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਹੁੰਮਸ ਕਰਕੇ ਲੋਕ ਪ੍ਰੇਸ਼ਾਨ ਹੋ ਰਹੇ ਹਨ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਯੈਲੋ ਅਤੇ ਔਰੇਂਜ ਅਲਰਟ ਕੀਤਾ ਜਾਰੀ
ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ.ਨਗਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।