Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ ਦਾ ਅਲਰਟ ਜਾਰੀ, ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
Punjab Weather Update: ਅੱਜ ਰਾਤ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਮੁੜ ਐਕਟਿਵ ਹੋ ਜਾਵੇਗਾ। ਇਸ ਦੇ ਨਾਲ ਹੀ ਮੌਸਮ ਵੀ ਬਦਲ ਜਾਵੇਗਾ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦੋ ਦਿਨਾਂ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Punjab Weather Update: ਅੱਜ ਰਾਤ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਮੁੜ ਐਕਟਿਵ ਹੋ ਜਾਵੇਗਾ। ਇਸ ਦੇ ਨਾਲ ਹੀ ਮੌਸਮ ਵੀ ਬਦਲ ਜਾਵੇਗਾ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦੋ ਦਿਨਾਂ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਅੱਜ (ਐਤਵਾਰ) ਲਈ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਅੰਸ਼ਕ ਤੌਰ 'ਤੇ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ ਆਮ ਦੇ ਨੇੜੇ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.1 ਡਿਗਰੀ ਦਰਜ ਕੀਤਾ ਗਿਆ ਹੈ।
ਭਾਵੇਂ ਮੌਸਮ ਅਜੇ ਵੀ ਗਰਮ ਅਤੇ ਨਮੀ ਵਾਲਾ ਹੈ। ਮੌਸਮ ਵਿਭਾਗ ਅਨੁਸਾਰ ਇਸ ਸਾਲ 2013 ਅਤੇ 2019 ਤੋਂ ਬਾਅਦ ਅਗਸਤ ਮਹੀਨੇ ਵਿੱਚ ਚੰਗੀ ਬਾਰਿਸ਼ ਹੋਈ ਹੈ। ਅਗਸਤ ਮਹੀਨੇ ਵਿੱਚ 156.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜੋ ਕਿ ਇਸ ਸੀਜ਼ਨ ਦੌਰਾਨ ਹੋਈ ਬਾਰਿਸ਼ ਨਾਲੋਂ 7 ਮਿਲੀਮੀਟਰ ਵੱਧ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਅਗਸਤ ਮਹੀਨੇ ਵਿੱਚ 351.6 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਇਸ ਸੀਜ਼ਨ ਦੌਰਾਨ ਹੋਈ ਬਾਰਿਸ਼ ਨਾਲੋਂ 23 ਮਿਲੀਮੀਟਰ ਵੱਧ ਹੈ।
ਮੌਸਮ ਵਿਭਾਗ ਮੁਤਾਬਕ ਇਸ ਵੇਲੇ ਜਿਹੜਾ ਮੌਸਮ ਚੱਲ ਰਿਹਾ ਹੈ। ਇਹ ਮਲੇਰੀਆ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਲਈ ਅਨੁਕੂਲ ਹੈ। 5 ਅਗਸਤ ਤੱਕ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 16 ਤੋਂ 19 ਡਿਗਰੀ ਦੇ ਵਿਚਕਾਰ ਰਹੇਗਾ। ਅਜਿਹੇ 'ਚ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਮਲੇਰੀਆ ਦੇ ਮਰੀਜ਼ ਆ ਸਕਦੇ ਹਨ। ਹਾਲਾਂਕਿ ਡੇਂਗੂ ਲਈ ਕੋਈ ਅਲਰਟ ਨਹੀਂ ਹੈ। ਅਜਿਹੇ 'ਚ ਮਲੇਰੀਆ ਪ੍ਰਤੀ ਸੁਚੇਤ ਰਹਿਣਾ ਹੋਵੇਗਾ। ਨਾਲ ਹੀ, ਆਪਣੇ ਆਲੇ-ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।