Punjab Weather Update: ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਲਰਟ ਤੋਂ ਬਾਅਦ ਮਾਝੇ ਦੇ ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਵਿੱਚ ਗਰਜ ਨਾਲ ਮੀਂਹ ਪੈ ਰਿਹਾ ਹੈ। ਪੰਜਾਬ 'ਚ ਬਾਰਸ਼ ਆਮ ਵਾਂਗ ਹੋਣ ਦੀ ਉਮੀਦ ਹੈ ਪਰ ਹਿਮਾਚਲ 'ਚ ਬਾਰਸ਼ ਤੋਂ ਬਾਅਦ ਇੱਕ ਵਾਰ ਫਿਰ ਦਰਿਆਵਾਂ 'ਚ ਪਾਣੀ ਵਧਣ ਦੀਆਂ ਸੰਭਾਵਨਾਵਾਂ ਹਨ।


ਦੱਸ ਦਈਏ ਕਿ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਸੀ। ਇਸ ਦੇ ਨਾਲ ਲੋਕਾਂ ਨੂੰ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ ਗਈ ਸੀ। ਵਿਭਾਗ ਨੇ ਮੌਸਮ ਨੂੰ ਲੈ ਕੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਸੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਤਿੰਨੋਂ ਖਿੱਤਿਆਂ, ਦੁਆਬਾ, ਮਾਝਾ ਤੇ ਮਾਲਵੇ ਵਿੱਚ ਮੀਂਹ ਪਵੇਗਾ। 


ਹਾਸਲ ਜਾਣਕਾਰੀ ਮੁਤਾਬਕ ਭਾਵੇਂ ਪਿਛਲੇ 2-3 ਦਿਨਾਂ ਤੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਨਾ ਵਧਣ ਕਾਰਨ ਕੁਝ ਰਾਹਤ ਮਿਲੀ ਸੀ ਤੇ ਜਨ-ਜੀਵਨ ਵੀ ਲੀਹ 'ਤੇ ਆਉਣਾ ਸ਼ੁਰੂ ਹੋ ਗਿਆ ਸੀ, ਪਰ ਹੁਣ ਬਾਰਸ਼ ਕਾਰਨ ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਘੱਟ ਸਕਦਾ ਹੈ। ਪਹਿਲਾਂ ਹੀ ਬਿਆਸ, ਰਾਵੀ ਤੇ ਸਤਲੁਜ ਦਰਿਆ ਤੇਜ਼ ਰਫ਼ਤਾਰ ਨਾਲ ਵਹਿ ਰਹੇ ਹਨ ਤੇ ਹੁਣ ਇਨ੍ਹਾਂ ਵਿੱਚ ਪਾਣੀ ਹੋਰ ਵਧ ਸਕਦਾ ਹੈ।


ਉਧਰ, ਇਸ ਦੇ ਨਾਲ ਹੀ ਫਾਜ਼ਿਲਕਾ ਦੇ 22 ਪਿੰਡ ਅਜੇ ਵੀ ਹੜ੍ਹ ਦੀ ਲਪੇਟ ਵਿੱਚ ਹਨ। ਸਭ ਤੋਂ ਮਾੜੀ ਹਾਲਤ ਫਾਜ਼ਿਲਕਾ ਦੀ ਹੀ ਹੈ। ਸਭ ਤੋਂ ਵੱਧ ਮੌਤਾਂ ਇਸ ਜ਼ਿਲ੍ਹੇ ਵਿੱਚ ਹੀ ਹੋਈਆਂ ਹਨ। ਪੂਰੇ ਪੰਜਾਬ ਵਿੱਚ ਹੋਈਆਂ 40 ਦੇ ਕਰੀਬ ਮੌਤਾਂ ਵਿੱਚੋਂ 10 ਇਸ ਜ਼ਿਲ੍ਹੇ ਵਿੱਚ ਹੋਈਆਂ ਹਨ। ਇੱਥੇ ਕੱਚੇ ਘਰਾਂ ਦਾ ਵੀ ਹੜ੍ਹ ਕਾਰਨ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਇੱਥੇ 75 ਫੀਸਦੀ ਫਸਲ ਵੀ ਪਾਣੀ ਵਿੱਚ ਡੁੱਬ ਗਈ ਹੈ।


ਹੋਰ ਪੜ੍ਹੋ : ਹੜ੍ਹ ਦੇ ਪਾਣੀ 'ਚ ਰੁੜ੍ਹ ਕੇ ਪਾਕਿਸਤਾਨ ਪੁੱਜਾ ਭਾਰਤੀ ਨਾਗਰਿਕ, ਖੁਫ਼ੀਆ ਏਜੰਸੀ ਕਰ ਰਹੀ ਜਾਂਚ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।