Punjab Weather Update: ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਇੱਕ ਹਫ਼ਤੇ ਬਾਅਦ ਵੀ ਜਾਰੀ ਹੈ। ਹੜ੍ਹਾਂ ਦੇ ਪਾਣੀ ਨੇ ਪੰਜਾਬ ਦੇ ਪਿੰਡਾਂ ਵਿੱਚ ਵੱਡੀ ਮਾਰ ਕੀਤੀ ਹੈ। ਫ਼ਸਲਾਂ ਖਰਾਬ ਹੋ ਗਈਆਂ ਹਨ। ਲੋਕੀਂ ਆਪਣੇ ਘਰੋਂ ਬੇਘਰ ਹੋ ਗਏ ਨੇ। ਕਈਆਂ ਦੇ ਤਾਂ ਪਸ਼ੂ ਵੀ ਪਾਣੀ ਦੇ ਵਿੱਚ ਰੁੜ ਗਏ ਹਨ। 


ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ


ਇਸ ਦੇ ਨਾਲ ਹੀ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸਵੇਰੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ, ਦਸੂਹਾ ਅਤੇ ਮੁਕੇਰੀਆਂ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ।


ਪੌਂਗ ਡੈਮ ਤੋਂ ਦੂਜੀ ਵਾਰ ਪਾਣੀ ਛੱਡਿਆ ਗਿਆ


ਦੂਜੇ ਪਾਸੇ ਪਿਛਲੇ ਦਿਨੀਂ ਪੌਂਗ ਡੈਮ ਤੋਂ ਦੂਜੀ ਵਾਰ ਪਾਣੀ ਛੱਡਣ ਤੋਂ ਬਾਅਦ ਬਿਆਸ ਦੇ ਪਾਣੀ ਦੇ ਪੱਧਰ ਵਿੱਚ ਵਾਧਾ ਹੋਇਆ ਸੀ ਪਰ ਬਿਆਸ ਹਾਲੇ ਵੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਅਤੇ ਸਥਿਤੀ ਕਾਬੂ ਹੇਠ ਹੈ। ਘੱਗਰ ਦੇ ਕੰਢੇ ਵਸੇ ਪਿੰਡਾਂ ਵਿੱਚ ਅੱਜ ਵੀ ਹੜ੍ਹਾਂ ਕਾਰਨ ਲੋਕ ਪ੍ਰੇਸ਼ਾਨ ਹਨ। ਜਿਨ੍ਹਾਂ ਖੇਤਾਂ ਵਿੱਚ ਪਾਣੀ ਨਿਕਲ ਗਿਆ ਹੈ, ਉੱਥੇ ਚਿੱਕੜ ਹੋ ਗਿਆ ਹੈ। ਕਿਸਾਨ ਸੂਬਾ ਸਰਕਾਰ ਤੋਂ ਰਾਹਤ ਪੈਕੇਜ ਦੀ ਉਡੀਕ ਕਰ ਰਹੇ ਹਨ, ਤਾਂ ਜੋ ਕਿਸਾਨ ਹੋਰ ਤਿਆਰੀਆਂ ਕਰ ਸਕਣ। ਇਸ ਸਬੰਧੀ ਵਿਰੋਧੀ ਪਾਰਟੀਆਂ ਨੇ ਵੀ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।


ਬੀਤੀ ਸ਼ਾਮ ਫਿਰੋਜ਼ਪੁਰ ਦੇ ਪਿੰਡ ਨੱਥੂਵਾਲਾ ਵਿੱਚ ਤੂਫ਼ਾਨ ਆਇਆ। ਇਸ ਦਾ ਆਕਾਰ ਵੀ ਇੰਨਾ ਜ਼ਿਆਦਾ ਨਹੀਂ ਵਧਿਆ ਸੀ, ਪਰ ਆਪਣੇ ਅੰਦਰ ਕਈ ਚੀਜ਼ਾਂ ਨੂੰ ਲਪੇਟ ਲੈ ਗਿਆ। ਇਸ ਤੂਫਾਨ ਨੂੰ ਕੁਝ ਦੇਰ ਤੱਕ ਵੇਖ ਕੇ ਹਰ ਕੋਈ ਹੈਰਾਨ ਰਹਿ ਗਿਆ ਪਰ ਇਸ ਨਾਲ ਕੋਈ ਵੱਡਾ ਨੁਕਸਾਨ ਨਹੀਂ ਹੋਇਆ। ਪਰ ਲੋਕਾਂ ਦੇ ਦਿਲ ਦਹਿਲ ਗਏ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।