Weather Update: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਜਾਣੋ ਮੌਸਮ ਦਾ ਹਾਲ
Punjab Weather Update: ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣ ਕਰਕੇ ਗਰਮੀ ਅਤੇ ਹੁੰਮਸ ਇੱਕ ਵਾਰ ਫਿਰ ਵੱਧ ਗਈ ਹੈ। ਹੁਣ ਮੌਸਮ ਵਿਭਾਗ ਵੱਲੋਂ 12 ਜੁਲਾਈ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Punjab Weather Update: ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣ ਕਰਕੇ ਗਰਮੀ ਅਤੇ ਹੁੰਮਸ ਇੱਕ ਵਾਰ ਫਿਰ ਵੱਧ ਗਈ ਹੈ। ਹੁਣ ਮੌਸਮ ਵਿਭਾਗ ਵੱਲੋਂ 12 ਜੁਲਾਈ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨ ਨਾਲੋਂ 1.7 ਡਿਗਰੀ ਵੱਧ ਗਿਆ ਹੈ। ਗੁਰਦਾਸਪੁਰ ਵਿੱਚ 38 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ ਮੌਸਮ ਵਿੱਚ ਡੇਂਗੂ ਆਦਿ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਅਜਿਹੇ 'ਚ ਲੋਕਾਂ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੁੰਦੀ ਹੈ।
ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿਭਾਗ ਨੇ ਬਠਿੰਡਾ ਨੂੰ ਛੱਡ ਕੇ ਕਿਸੇ ਵੀ ਖੇਤਰ ਵਿੱਚ ਮੀਂਹ ਦਰਜ ਨਹੀਂ ਕੀਤਾ ਹੈ। ਬਠਿੰਡਾ ਵਿੱਚ 0.5 ਮਿਲੀਮੀਟਰ ਮੀਂਹ ਪਿਆ ਹੈ। ਬਾਕੀ ਸਾਰੇ ਖੇਤਰਾਂ ਵਿੱਚ ਜ਼ੀਰੋ ਹੈ। ਜਦੋਂ ਕਿ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਵਿਚ ਵਾਧਾ ਹੋਣ ਦੀ ਉਮੀਦ ਹੈ। ਜਲਦੀ ਹੀ ਇਹ 40 ਨੂੰ ਪਾਰ ਕਰ ਸਕਦਾ ਹੈ। ਹਾਲਾਂਕਿ ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ।
ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਨਮੀ ਦਾ ਪੱਧਰ ਵੱਧ ਗਿਆ ਹੈ। ਇਹ 85 ਤੋਂ 100 ਦੇ ਵਿਚਕਾਰ ਪਹੁੰਚ ਗਿਆ ਹੈ। ਮੰਗਲਵਾਰ ਨੂੰ ਮੀਂਹ ਨਾ ਪੈਣ ਕਾਰਨ ਨਮੀ ਹੋਰ ਵੱਧ ਗਈ। ਅੰਮ੍ਰਿਤਸਰ ਵਿੱਚ ਨਮੀ ਦਾ ਪੱਧਰ 66 ਤੋਂ 89 ਦਰਜ ਕੀਤਾ ਗਿਆ ਹੈ। ਜਲੰਧਰ ਵਿੱਚ 59 ਤੋਂ 100 ਅਤੇ ਲੁਧਿਆਣਾ ਵਿੱਚ 70 ਤੋਂ 77 ਦਰਜ ਕੀਤੇ ਗਏ ਹਨ। ਉੱਥੇ ਹੀ ਇਸ ਮੌਕੇ ਸਕਿਨ ਨਾਲ ਜੁੜੀਆਂ ਸਮੱਸਿਆਵਾਂ ਜ਼ਿਆਦਾ ਹੁੰਦੀਆਂ ਹਨ।
ਪੰਜਾਬ ਦੇ ਮੁੱਖ ਸ਼ਹਿਰਾਂ 'ਚ ਤਾਪਮਾਨ
ਅੰਮ੍ਰਿਤਸਰ - ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੀ ਬਾਰਿਸ਼ ਹੋਵੇਗੀ। ਤਾਪਮਾਨ 29 ਤੋਂ 38 ਡਿਗਰੀ ਦੇ ਵਿਚਕਾਰ ਰਹੇਗਾ।
ਜਲੰਧਰ - ਮੰਗਲਵਾਰ ਸ਼ਾਮ ਨੂੰ ਤਾਪਮਾਨ 36.7 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 27 ਤੋਂ 38 ਡਿਗਰੀ ਦੇ ਵਿਚਕਾਰ ਰਹੇਗਾ।
ਪਟਿਆਲਾ - ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.9 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 28 ਤੋਂ 36 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।
ਮੋਹਾਲੀ - ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 37.2 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਹੋਣਗੇ। ਅੱਜ ਤਾਪਮਾਨ 30 ਤੋਂ 38 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।