Punjab Weather: ਤੜਕਸਾਰ ਮੀਂਹ ਦੀ ਹੋਈ ਤਕੜੀ ਕਾਰਵਾਈ ਪਰ ਗਰਮੀ ਜਿਓਂ ਦੀ ਤਿਓਂ ਬਰਕਰਾਰ, ਜਾਣੋ ਮੌਸਮ ਦਾ ਹਾਲ
ਮੌਸਮ ਵਿਭਾਗ ਮੁਤਾਬਕ ਜੁਲਾਈ ਦੇ ਪਹਿਲੇ ਹਫ਼ਤੇ ਪੰਜਾਬ ਵਿੱਚ ਮਾਨਸੂਨ ਦੇ ਆਉਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਸਤਲੁਜ, ਬਿਆਸ ਅਤੇ ਰਾਵੀ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਨਹਿਰਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ।
Punjab Weather Today: ਪੰਜਾਬ ਤੇ ਗੁਆਂਢੀ ਸੂਬਿਆਂ 'ਚ ਮੌਸਮ ਦੇ ਵੱਖ-ਵੱਖ ਰੰਗ ਦਿਖਾਈ ਦੇ ਰਹੇ ਹਨ। ਜਿੱਥੇ ਪਿਛਲੇ ਚਾਰ ਦਿਨਾਂ ਤੋਂ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਜਿਸ ਕਾਰਨ ਤਾਪਮਾਨ 'ਚ ਮਾਮੂਲੀ ਕਮੀ ਆਈ ਹੈ। ਦੂਜੇ ਪਾਸੇ ਪੰਜਾਬ ਵਿੱਚ ਹੁੰਮਸ ਭਰੀ ਗਰਮੀ ਨੇ ਹਾਲਾਤ ਵਿਗੜ ਦਿੱਤੇ ਹਨ। ਪਿਛਲੇ 4 ਦਿਨਾਂ ਤੋਂ ਪੰਜਾਬ 'ਚ ਨਮੀ ਵਧਦੀ ਨਜ਼ਰ ਆ ਰਹੀ ਹੈ। ਜਿਸ ਕਾਰਨ ਤਾਪਮਾਨ ਵੀ ਵਧ ਗਿਆ ਹੈ। ਪਰ ਸ਼ੁੱਕਰਵਾਰ ਨੂੰ ਤੜਕਸਾਰ ਮੀਂਹ ਤਾਂ ਜ਼ਰੂਰ ਪਿਆ ਪਰ ਗਰਮੀ ਜਿਓਂ ਦੀ ਤਿਓਂ ਬਣੀ ਹੋਈ ਹੈ।
ਪੰਜਾਬ 'ਚ ਜੁਲਾਈ 'ਚ ਮਾਨਸੂਨ ਆਵੇਗਾ
ਮੌਸਮ ਵਿਭਾਗ ਮੁਤਾਬਕ ਜੁਲਾਈ ਦੇ ਪਹਿਲੇ ਹਫ਼ਤੇ ਪੰਜਾਬ ਵਿੱਚ ਮਾਨਸੂਨ ਦੇ ਆਉਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਸਤਲੁਜ, ਬਿਆਸ ਅਤੇ ਰਾਵੀ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਨਹਿਰਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਪਰ ਇਨ੍ਹੀਂ ਦਿਨੀਂ ਲੋਕ ਗਰਮੀ ਕਾਰਨ ਪ੍ਰੇਸ਼ਾਨ ਹਨ।
ਹਰਿਆਣਾ ਵਿੱਚ ਮੀਂਹ ਦੀ ਕਮੀ ਲਗਭਗ ਪੂਰੀ
ਮੌਸਮ ਵਿਭਾਗ ਮੁਤਾਬਕ ਇਸ ਤੋਂ ਪਹਿਲਾਂ ਹਰਿਆਣਾ ਵਿੱਚ ਮੀਂਹ ਦੀ ਕਮੀ ਸੀ। ਪਰ ਪਿਛਲੇ 24 ਘੰਟਿਆਂ 'ਚ ਸੂਬੇ 'ਚ ਕਰੀਬ 3.4 ਮਿਲੀਮੀਟਰ ਬਾਰਿਸ਼ ਹੋਈ ਹੈ। ਜਿਸ ਕਾਰਨ ਬਰਸਾਤ ਦੀ ਕਮੀ ਨੂੰ ਪੂਰਾ ਕਰਦੇ ਹੋਏ 1 ਤੋਂ 22 ਜੂਨ ਤੱਕ ਸੂਬੇ 'ਚ ਕਰੀਬ 23.8 ਮਿਲੀਮੀਟਰ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਅਨੁਸਾਰ ਹੁਣ 24 ਜੂਨ ਨੂੰ ਹਰਿਆਣਾ ਵਿੱਚ ਮੌਸਮ ਵਿੱਚ ਬਦਲਾਅ ਹੋਣ ਵਾਲਾ ਹੈ। 25 ਜੂਨ ਦੀ ਰਾਤ ਤੋਂ 29 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ 26 ਜੂਨ ਨੂੰ ਸੂਬੇ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਪੈ ਸਕਦਾ ਹੈ। ਜਿਸ ਕਾਰਨ ਸੂਬੇ ਨੂੰ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ।
ਜ਼ਿਕਰ ਕਰ ਦਈਏ ਬਿਹਾਰ, ਝਾਰਖੰਡ, ਉੜੀਸਾ, ਛੱਤੀਸਗੜ੍ਹ, ਮੱਧ ਪ੍ਰਦੇਸ਼, ਮਹਾਰਾਸ਼ਟਰ, ਪੱਛਮੀ ਬੰਗਾਲ ਵਿੱਚ ਮੀਂਹ ਦੀ ਕਮੀ ਹੈ। ਦੂਜੇ ਪਾਸੇ ਜੇਕਰ ਅਸਾਮ ਦੀ ਗੱਲ ਕਰੀਏ ਤਾਂ ਉੱਥੇ ਸਥਿਤੀ ਵਿਗੜ ਚੁੱਕੀ ਹੈ। ਭਾਰੀ ਮੀਂਹ ਕਾਰਨ ਕਰੀਬ 10 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।