Punjab Weather: ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ‘ਚ ਮੌਸਮ ਬਦਲ ਗਿਆ ਹੈ ਕਿਉਂਕਿ ਐਤਵਾਰ ਸ਼ਾਮ ਨੂੰ ਚੰਡੀਗੜ੍ਹ ਵਿੱਚ ਮੀਂਹ ਪਿਆ ਹੈ। ਜਿਸ ਦੇ ਨਾਲ ਠੰਡ ਹੋਰ ਵੱਧ ਗਈ ਹੈ। ਜਿਸ ਕਾਰਨ ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ‘ਚ ਠੰਡ ਨੇ ਜ਼ੋਰ ਫੜ ਲਿਆ ਹੈ। ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ‘ਚ ਸਵੇਰੇ ਅਤੇ ਰਾਤ ਨੂੰ ਠੰਡ ਜ਼ਿਆਦਾ ਮਹਿਸੂਸ ਹੋਣ ਲੱਗੀ ਹੈ।
ਦਿੱਲੀ 'ਚ ਪਿਆ ਮੀਂਹ
ਐਤਵਾਰ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਮੀਂਹ ਪਿਆ। ਮੌਸਮ ਵਿਭਾਗ ਨੇ ਪਹਿਲਾਂ ਹੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ। ਬਾਰਿਸ਼ ਤੋਂ ਬਾਅਦ ਠੰਡ ਵਧ ਗਈ ਹੈ। ਠੰਢੀ ਹਵਾ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ।
Punjab 'ਚ ਠੰਡ ਕਾਰਨ ਕੰਬੇ ਲੋਕ
ਪੰਜਾਬ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਸਵੇਰੇ-ਸ਼ਾਮ ਠੰਡ ਨੇ ਲੋਕਾਂ ਨੂੰ ਕੰਬ ਕੇ ਰੱਖ ਦਿੱਤਾ ਹੈ। ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪੰਜਾਬ-ਚੰਡੀਗੜ੍ਹ ‘ਚ ਪਿਛਲੇ ਤਿੰਨ ਦਿਨਾਂ ‘ਚ ਤਾਪਮਾਨ ‘ਚ ਕਰੀਬ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦਾ ਆਦਮਪੁਰ ਦੇਸ਼ ਦੇ ਮੈਦਾਨੀ ਇਲਾਕਿਆਂ ‘ਚ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ।
ਹੋਰ ਪੜ੍ਹੋ : MC Elections- ਚੋਣ ਜ਼ਾਬਤਾ ਹੋਇਆ ਲਾਗੂ, ਜਾਣੋ ਨਗਰ ਨਿਗਮਾਂ ਚੋਣਾਂ ਦਾ ਪੂਰਾ ਵੇਰਵਾ
IMD ਨੇ ਜਤਾਈ ਹੋਈ ਹੈ ਪੰਜਾਬ-ਹਰਿਆਣਾ ਤੇ ਚੰਡੀਗੜ੍ਹ ‘ਚ ਮੀਂਹ ਦੀ ਸੰਭਾਵਨਾ
ਪਹਾੜਾਂ ‘ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਤਾਪਮਾਨ ਡਿੱਗ ਰਿਹਾ ਹੈ, ਜਿਸ ਕਰਕੇ ਠੰਡ ਲਗਾਤਾਰ ਵਧ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਆਮ ਵਾਂਗ ਪਹੁੰਚ ਗਿਆ ਹੈ। ਇਸ ਦੇ ਨਾਲ ਹੀ 8 ਦਸੰਬਰ ਤੋਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਜਿਸ ਕਾਰਨ ਅਗਲੇ ਦੋ ਦਿਨਾਂ ਤੱਕ ਹਿਮਾਲਿਆ ਦੀਆਂ ਪਹਾੜੀਆਂ ਅਤੇ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇੱਧਰ ਚੰਡੀਗੜ੍ਹ ਵਿੱਚ 8 ਦਸੰਬਰ ਯਾਨੀਕਿ ਐਤਵਾਰ ਸ਼ਾਮ ਨੂੰ ਮੀਂਹ ਪੈ ਗਿਆ ਹੈ।
ਪੰਜਾਬ 'ਚ ਪਏਗੀ ਭਾਰੀ ਧੁੰਦ
ਮੌਸਮ ਕੇਂਦਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਜਿਸ ਵਿੱਚ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇੱਥੇ ਯੈਲੋ ਅਲਰਟ (Yellow alert) ਜਾਰੀ ਕੀਤਾ ਹੈ। ਭਾਵ ਇੱਥੇ ਵਿਜ਼ੀਬਿਲਟੀ 50 ਮੀਟਰ ਤੱਕ ਪਹੁੰਚ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।