Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ਅੱਜ ਵੀ ਮੌਸਮ ਖ਼ਰਾਬ ਰਹੇਗਾ। ਮੌਸਮ ਵਿਭਾਗ ਨੇ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਆਓ ਜਾਣਦੇ ਹਾਂ ਕਿਹੜੇ ਸੂਬੇ ਵਿੱਚ ਕਿਵੇਂ ਦਾ ਰਹੇਗਾ ਮੌਸਮ।
Weather Update: ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ਅੱਜ ਵੀ ਮੌਸਮ ਖ਼ਰਾਬ ਰਹੇਗਾ। ਮੌਸਮ ਵਿਭਾਗ ਨੇ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਹਰਿਆਣਾ 'ਚ ਮੰਗਲਵਾਰ ਨੂੰ ਸਭ ਤੋਂ ਜ਼ਿਆਦਾ ਬਾਰਿਸ਼ ਮੇਵਾਤ 'ਚ ਹੋਈ। ਇੱਥੇ 5 ਮਿਲੀਮੀਟਰ ਤੱਕ ਮੀਂਹ ਪਿਆ। ਹਾਲਾਂਕਿ ਮੀਂਹ ਤੋਂ ਬਾਅਦ ਵੀ ਦਿਨ ਦੇ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਖਾਸ ਫਰਕ ਨਹੀਂ ਦੇਖਿਆ ਗਿਆ। ਸਿਰਸਾ ਸਭ ਤੋਂ ਗਰਮ ਰਿਹਾ, ਇੱਥੇ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਦਰਜ ਕੀਤਾ ਗਿਆ।
ਹਰਿਆਣਾ 'ਚ ਅੱਜ ਮਾਨਸੂਨ ਦੇ ਥੋੜ੍ਹਾ ਕਮਜ਼ੋਰ ਰਹਿਣ ਦੀ ਸੰਭਾਵਨਾ
ਹਰਿਆਣਾ 'ਚ ਅੱਜ ਮਾਨਸੂਨ ਦੇ ਥੋੜ੍ਹਾ ਕਮਜ਼ੋਰ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 2 ਜ਼ਿਲ੍ਹਿਆਂ ਯਮੁਨਾਨਗਰ ਅਤੇ ਕਰਨਾਲ ਵਿੱਚ ਬਹੁਤ ਜ਼ਿਆਦਾ ਮੀਂਹ ਪੈਣ ਦੇ ਮੱਦੇਨਜ਼ਰ ਆਰੇਂਜ ਅਲਰਟ ਜਾਰੀ ਕੀਤਾ ਹੈ ਅਤੇ ਸਿਰਫ਼ 7 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪੰਚਕੂਲਾ, ਅੰਬਾਲਾ, ਕੁਰੂਕਸ਼ੇਤਰ, ਕੈਥਲ, ਸੋਨੀਪਤ, ਪਾਣੀਪਤ ਅਤੇ ਸਿਰਸਾ ਸ਼ਾਮਲ ਹਨ। ਬਾਕੀ 13 ਜ਼ਿਲ੍ਹਿਆਂ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ
ਉੱਥੇ ਹੀ ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ ਅਤੇ ਜਲੰਧਰ 'ਚ ਭਾਰੀ ਮੀਂਹ ਦਾ ਆਰੇਂਜ ਅਲਰਟ ਦਿੱਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਵਿਭਾਗ ਨੇ 4 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਆਰੇਂਜ ਅਲਰਟ ਕੀਤਾ ਜਾਰੀ
ਹਿਮਾਚਲ ਪ੍ਰਦੇਸ਼ ਵਿੱਚ ਮੰਗਲਵਾਰ ਨੂੰ ਪੂਰਾ ਦਿਨ ਬੱਦਲ ਛਾਏ ਰਹੇ। ਕਾਂਗੜਾ ਦੇ ਧਰਮਸ਼ਾਲਾ ਅਤੇ ਸਿਰਮੌਰ ਜ਼ਿਲ੍ਹੇ ਦੇ ਨਾਹਨ ਵਿੱਚ ਮੀਂਹ ਜ਼ਰੂਰ ਪਿਆ, ਪਰ ਬਾਕੀ ਇਲਾਕਿਆਂ ਵਿੱਚ ਮਾਨਸੂਨ ਦਾ ਅਸਰ ਨਜ਼ਰ ਨਹੀਂ ਆਇਆ। ਮੌਸਮ ਵਿਭਾਗ ਨੇ 4 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਸੀ। ਹਿਮਾਚਲ ਦੇ ਕਾਂਗੜਾ 'ਚ ਖੱਡ 'ਚ ਨਹਾਉਣ ਗਏ ਸੈਲਾਨੀ ਫਸ ਗਏ। ਜਿਨ੍ਹਾਂ ਨੂੰ ਬਚਾ ਲਿਆ ਗਿਆ।ਮੌਸਮ ਵਿਭਾਗ ਅਨੁਸਾਰ 7 ਜੁਲਾਈ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਮਾਨਸੂਨ ਦੇ ਕਮਜ਼ੋਰ ਹੋਣ ਕਰਕੇ ਮੀਂਹ ਨਹੀਂ ਪੈ ਰਿਹਾ।