ਪੜਚੋਲ ਕਰੋ

Punjab Weather Update: ਪੰਜਾਬ 'ਚ ਹੋਏਗਾ ਜਲਥਲ! ਐਨ ਸਹੀ ਸਮੇਂ 'ਤੇ ਹੋਏਗੀ ਮਾਨਸੂਨ ਦੀ ਐਂਟਰੀ, ਮੌਸਮ ਵਿਭਾਗ ਨੇ ਕੀਤਾ ਖੁਲਾਸਾ

ਕੁਝ ਦਿਨਾਂ ਦੀ ਰਾਹਤ ਮਗਰੋਂ ਪੰਜਾਬ ਦਾ ਪਾਰਾ ਮੁੜ ਚੜ੍ਹਨ ਲੱਗਾ ਹੈ। ਐਤਵਾਰ ਨੂੰ ਲਗਾਤਾਰ ਦੂਜੇ ਦਿਨ ਤਾਪਮਾਨ ਵਿੱਚ ਔਸਤਨ 1.5 ਡਿਗਰੀ ਦਾ ਵਾਧਾ ਹੋਇਆ ਜਿਸ ਕਾਰਨ ਅੱਜ ਮੌਸਮ ਵਿਭਾਗ ਨੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ।

Punjab Weather Update: ਕੁਝ ਦਿਨਾਂ ਦੀ ਰਾਹਤ ਮਗਰੋਂ ਪੰਜਾਬ ਦਾ ਪਾਰਾ ਮੁੜ ਚੜ੍ਹਨ ਲੱਗਾ ਹੈ। ਐਤਵਾਰ ਨੂੰ ਲਗਾਤਾਰ ਦੂਜੇ ਦਿਨ ਤਾਪਮਾਨ ਵਿੱਚ ਔਸਤਨ 1.5 ਡਿਗਰੀ ਦਾ ਵਾਧਾ ਹੋਇਆ ਜਿਸ ਕਾਰਨ ਅੱਜ ਮੌਸਮ ਵਿਭਾਗ ਨੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ। ਐਤਵਾਰ ਸ਼ਾਮ ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਦਰਜ ਕੀਤਾ ਗਿਆ।ਮੌਸਮ ਵਿਭਾਗ ਨੇ ਸਿਰਫ਼ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। 

ਇਸ ਮਗਰੋਂ 26 ਜੂਨ ਤੋਂ ਸੂਬੇ 'ਚ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਇਸ ਦਿਨ ਜ਼ਿਆਦਾਤਰ ਇਲਾਕਿਆਂ 'ਚ ਹਲਕੇ ਬੱਦਲ ਛਾਏ ਰਹਿਣਗੇ ਤੇ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਜਦੋਂਕਿ 28 ਜੂਨ ਨੂੰ ਖੂਬ ਮੀਂਹ ਪੈਣ ਦੀ ਸੰਭਾਵਨਾ ਹੈ, ਜੋ ਪ੍ਰੀ-ਮਾਨਸੂਨ ਦੀ ਸ਼ੁਰੂਆਤ ਹੋਵੇਗੀ। ਮੌਸਮ ਵਿਭਾਗ ਮੁਤਾਬਕ ਮਾਨਸੂਨ ਰਫ਼ਤਾਰ ਫੜ ਰਹੀ ਹੈ। ਪੱਛਮੀ ਬੰਗਾਲ ਤੋਂ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ ਪਰ ਮੱਧ ਪ੍ਰਦੇਸ਼ ਤੋਂ ਮਾਨਸੂਨ ਤੇਜ਼ੀ ਨਾਲ ਅੱਗੇ ਵਧ ਰਹੀ ਹੈ। 

ਉਧਰ, ਅੰਦਾਜ਼ਾ ਹੈ ਕਿ ਆਉਣ ਵਾਲੇ ਦਿਨਾਂ 'ਚ ਇਹ ਯੂਪੀ ਤੇ ਰਾਜਸਥਾਨ 'ਚ ਦਾਖਲ ਹੋਵੇਗੀ। ਜੇਕਰ ਇਸ ਦੀ ਰਫਤਾਰ ਠੀਕ ਰਹੀ ਤਾਂ ਮਾਨਸੂਨ 30 ਜੂਨ ਦੇ ਆਸ-ਪਾਸ ਪੰਜਾਬ 'ਚ ਦਾਖਲ ਹੋਵੇਗੀ। ਇਸ ਸਾਲ ਮਾਨਸੂਨ ਸਹੀ ਸਮੇਂ 'ਤੇ ਪੰਜਾਬ ਦੀਆਂ ਸਰਹੱਦਾਂ 'ਚ ਦਾਖਲ ਹੋਣ ਦਾ ਅੰਦਾਜ਼ਾ ਹੈ।

ਉਧਰ, ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਅਨੁਸਾਰ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਲੁਧਿਆਣਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ਵਿੱਚ ਹੀਟਵੇਵ ਰਹੇਗੀ। ਇਨ੍ਹਾਂ ਸ਼ਹਿਰਾਂ ਵਿੱਚ ਤਾਪਮਾਨ 42 ਤੋਂ 45 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ। ਇਹ ਚੇਤਾਵਨੀ 25 ਜੂਨ ਨੂੰ ਵੀ ਬਰਕਰਾਰ ਰਹੇਗੀ। ਇਸ ਦਿਨ ਵੀ ਇਨ੍ਹਾਂ ਇਲਾਕਿਆਂ ਵਿੱਚ ਗਰਮੀ ਦਾ ਕਹਿਰ ਰਹੇਗਾ।

ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 41.8 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 4 ਡਿਗਰੀ ਵੱਧ ਸੀ। ਅੱਜ ਹਲਕੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 29 ਤੋਂ 40 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ। ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ 40.1 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਸ਼ਹਿਰ ਦਾ ਤਾਪਮਾਨ 29 ਤੋਂ 39 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਇਸੇ ਤਰ੍ਹਾਂ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 41.3 ਡਿਗਰੀ ਦਰਜ ਕੀਤਾ ਗਿਆ ਜੋ ਆਮ ਨਾਲੋਂ 5 ਡਿਗਰੀ ਵੱਧ ਸੀ। ਅੱਜ ਦਿਨ ਦਾ ਤਾਪਮਾਨ 29 ਤੋਂ 41 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਹਲਕੇ ਬੱਦਲ ਹੋਣਗੇ। ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 40.3 ਡਿਗਰੀ ਦਰਜ ਕੀਤਾ ਗਿਆ ਜੋ ਆਮ ਨਾਲੋਂ 3 ਡਿਗਰੀ ਵੱਧ ਸੀ। ਅੱਜ ਹਲਕੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 29 ਤੋਂ 39 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget