Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather Update: ਪੰਜਾਬ ਵਿੱਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ ਜਿਸ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੀ ਹੈ। ਆਓ ਜਾਣਦੇ ਹਾਂ ਅੱਜ ਕਿਵੇਂ ਦਾ ਰਹੇਗਾ ਮੌਸਮ
Weather Update: ਪੰਜਾਬ ਵਿੱਚ ਮਾਨਸੂਨ ਐਕਟਿਵ ਹੋਣ ਤੋਂ ਬਾਅਦ ਮੀਂਹ ਪੈਣ ਕਰਕੇ ਔਸਤ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ 1.8 ਡਿਗਰੀ ਹੇਠਾਂ ਦਰਜ ਕੀਤਾ ਗਿਆ।
ਜਿਸ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਅੱਜ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਦੇ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਮੁਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ ਸੂਬਿਆਂ 'ਚ ਬਾਰਿਸ਼ ਦਾ ਅਲਰਟ ਹੈ, ਪਰ ਹਾਲਾਤ ਆਮ ਵਾਂਗ ਰਹਿਣਗੇ।
ਪੰਜਾਬ 'ਚ ਮਾਨਸੂਨ ਦੇ ਐਕਟਿਵ ਹੋਣ ਤੋਂ ਬਾਅਦ ਸੂਬਾ ਘੱਟ ਬਾਰਿਸ਼ ਦੀ ਸਥਿਤੀ ਤੋਂ ਉਭਰਿਆ ਹੈ। ਵੀਰਵਾਰ ਨੂੰ ਸੂਬੇ 'ਚ ਔਸਤਨ 14.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਪਿਛਲੇ 4 ਦਿਨਾਂ ਦੀ ਗੱਲ ਕਰੀਏ ਤਾਂ ਸੂਬੇ 'ਚ 22.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ ਲਗਭਗ 45 ਫੀਸਦੀ ਜ਼ਿਆਦਾ ਹੈ। ਇਸ ਦੇ ਨਾਲ ਹੀ ਅੱਜ ਵੀ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ।
ਵੀਰਵਾਰ ਨੂੰ ਅੰਮ੍ਰਿਤਸਰ ਵਿੱਚ 5.4 ਮਿਲੀਮੀਟਰ, ਲੁਧਿਆਣਾ ਵਿੱਚ 47.6, ਪਟਿਆਲਾ ਵਿੱਚ 1.2, ਫਰੀਦਕੋਟ ਵਿੱਚ 3.2, ਗੁਰਦਾਸਪੁਰ ਵਿੱਚ 31.4, ਐਸਬੀਐਸ ਨਗਰ ਵਿੱਚ 33.1, ਬਰਨਾਲਾ ਵਿੱਚ 35.5, ਮੁਹਾਲੀ ਵਿੱਚ 24, ਪਠਾਨਕੋਟ ਵਿੱਚ 7, ਰੋਪੜ ਵਿੱਚ 18 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ 5 ਤੋਂ 11 ਜੁਲਾਈ ਤੱਕ ਰੋਜ਼ਾਨਾ 5 ਤੋਂ 10 ਮਿਲੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ।
ਜਦਕਿ ਅੰਮ੍ਰਿਤਸਰ-ਗੁਰਦਾਸਪੁਰ ਤੋਂ ਇਲਾਵਾ ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਖਰੜ, ਅਬੋਹਰ ਅਤੇ ਮਾਨਸਾ ਦੇ ਨਾਲ ਲੱਗਦੇ ਕੁਝ ਇਲਾਕਿਆਂ ਵਿੱਚ ਰੋਜ਼ਾਨਾ 10 ਤੋਂ 15 ਮਿਲੀਮੀਟਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਹਾਲਾਂਕਿ ਮੌਸਮ ਵਿਭਾਗ ਨੇ 5-6 ਜੁਲਾਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਉਸ ਤੋਂ ਬਾਅਦ ਸਥਿਤੀ ਆਮ ਵਾਂਗ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ- ਬੀਤੀ ਸ਼ਾਮ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 33.4 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 34 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ- ਵੀਰਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 34 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ- ਵੀਰਵਾਰ ਸ਼ਾਮ ਨੂੰ ਤਾਪਮਾਨ 32.6 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 31 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਪਟਿਆਲਾ- ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.4 ਡਿਗਰੀ ਦਰਜ ਕੀਤਾ ਗਿਆ। ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਤਾਪਮਾਨ 26 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ- ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਦਰਜ ਕੀਤਾ ਗਿਆ। ਬੱਦਲ ਛਾਏ ਰਹਿਣਗੇ, ਹਲਕੇ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।