Punjab Weather News: ਪੰਜਾਬ ਵਿੱਚ ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਬੀਤੀ ਸ਼ਾਮ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5.9 ਡਿਗਰੀ ਘੱਟ ਦਰਜ ਕੀਤਾ ਗਿਆ। ਜਦੋਂ ਕਿ ਜ਼ਿਆਦਾਤਰ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 30.4 ਡਿਗਰੀ ਰਿਹਾ।
ਪੂਰੇ ਸੂਬੇ 'ਚ ਅਗਸਤ ਮਹੀਨੇ 'ਚ ਹੋਈ ਬਾਰਿਸ਼ ਤੋਂ ਬਾਅਦ ਦੋ ਮਹੀਨਿਆਂ ਦੇ ਮਾਨਸੂਨ ਦੇ ਅੰਕੜਿਆਂ 'ਚ ਮਾਮੂਲੀ ਸੁਧਾਰ ਹੋਇਆ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਸਤੰਬਰ ਵਿੱਚ ਵੀ ਚੰਗੀ ਬਾਰਿਸ਼ ਹੋ ਸਕਦੀ ਹੈ। ਕੱਲ੍ਹ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਭਾਰੀ ਮੀਂਹ ਪਿਆ। ਅੰਮ੍ਰਿਤਸਰ ਵਿੱਚ 20 ਮਿਲੀਮੀਟਰ, SBS ਨਗਰ ਵਿੱਚ 23.6 ਮਿਲੀਮੀਟਰ, ਬਰਨਾਲਾ ਵਿੱਚ 11 ਮਿਲੀਮੀਟਰ, ਲੁਧਿਆਣਾ ਵਿੱਚ 5 ਮਿਲੀਮੀਟਰ, ਪਟਿਆਲਾ ਵਿੱਚ 4 ਮਿਲੀਮੀਟਰ, ਮੋਗਾ ਵਿੱਚ 19 ਮਿਲੀਮੀਟਰ ਅਤੇ ਸੰਗਰੂਰ ਵਿੱਚ 10 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ 8 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ ਅਤੇ ਫ਼ਾਜ਼ਿਲਕਾ ਵਿੱਚ ਚੰਗੀ ਬਾਰਿਸ਼ ਹੋ ਸਕਦੀ ਹੈ।
ਪਾਕਿਸਤਾਨ ਵਿੱਚ ਮੌਜੂਦ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਇਹੀ ਕਾਰਨ ਹੈ ਕਿ ਪਾਕਿਸਤਾਨ ਨਾਲ ਲੱਗਦੇ ਇਲਾਕਿਆਂ 'ਚ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਮੀਂਹ ਝੋਨੇ ਲਈ ਵਧੀਆ ਹੈ। ਇਸ ਨਾਲ ਝੋਨੇ ਦੀ ਫ਼ਸਲ 'ਤੇ ਚੰਗਾ ਅਸਰ ਪਵੇਗਾ। ਪਰ ਇਹ ਮੀਂਹ ਫਲਾਂ ਅਤੇ ਸਬਜ਼ੀਆਂ ਲਈ ਠੀਕ ਨਹੀਂ ਹੈ। ਇਸ ਸਮੇਂ ਪੈ ਰਹੇ ਮੀਂਹ ਕਾਰਨ ਕਿਸਾਨਾਂ ਨੂੰ ਨੁਕਸਾਨ ਝਲਣਾ ਪੈ ਸਕਦਾ ਹੈ।
ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ- ਅੱਜ ਸਵੇਰੇ ਘੱਟੋ-ਘੱਟ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 1.6 ਡਿਗਰੀ ਘੱਟ ਹੈ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ- ਅੱਜ ਸਵੇਰੇ ਘੱਟੋ-ਘੱਟ ਤਾਪਮਾਨ 26 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 26 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ- ਅੱਜ ਸਵੇਰੇ ਘੱਟੋ-ਘੱਟ ਤਾਪਮਾਨ 24.4 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 0.5 ਡਿਗਰੀ ਘੱਟ ਹੈ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 24 ਤੋਂ 36 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਪਟਿਆਲਾ- ਅੱਜ ਸਵੇਰੇ ਘੱਟੋ-ਘੱਟ ਤਾਪਮਾਨ 25.9 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 0.1 ਡਿਗਰੀ ਵੱਧ ਹੈ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 24 ਤੋਂ 36 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ- ਅੱਜ ਸਵੇਰੇ ਘੱਟੋ-ਘੱਟ ਤਾਪਮਾਨ 27 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 27 ਤੋਂ 36 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।