Punjab Weather Update: ਪੰਜਾਬ 'ਚ ਅੱਜ ਵੀ ਸੰਘਣੀ ਧੁੰਦ ਦਾ ਕਹਿਰ ਹੈ। ਸਫਰ ਕਰਨ ਵਾਲੇ ਲੋਕਾਂ ਲਈ ਸੰਘਣੀ ਧੁੰਦ ਮੁਸੀਬਤ ਬਣੀ ਹੋਈ ਹੈ। ਸੂਬੇ 'ਚ ਜ਼ਿਆਦਾਤਰ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ। ਧੁੰਦ ਕਾਰਨ ਸੜਕੀ ਆਵਾਜਾਈ, ਰੇਲ ਗੱਡੀਆਂ ਤੇ ਹਵਾਈ ਉਡਾਣਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਇਸ ਦੇ ਨਾਲ ਹੀ ਪਾਰਾ ਵੀ ਕਾਫੀ ਡਿੱਗ ਗਿਆ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 10 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। 


ਮੌਸਮ ਵਿਭਾਗ ਨੇ ਅੱਜ ਪੂਰਾ ਦਿਨ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 5 ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਫਤਿਹਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। 


Year Ender 2023: ਭ੍ਰਿਸ਼ਟਾਚਾਰੀਆਂ ਲਈ ‘ਕਾਲ’ ਬਣਕੇ ਆਇਆ ਇਹ ਸਾਲ ! ਅਫਸਰ-ਲੀਡਰ ਤੇ ਪੁਲਿਸ ਵਾਲੇ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਜਾਣੋ ਪੂਰੀ ਸੂਚੀ


ਮੌਸਮ ਵਿਭਾਗ ਨੇ ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਵਿੱਚ ਤੜਕੇ ਤੇ ਦੇਰ ਸ਼ਾਮ ਨੂੰ 31 ਦਸੰਬਰ ਤੱਕ ਸੰਘਣੀ ਧੁੰਦ ਦੀ ਚੇਤਾਵਨੀ ਵੀ ਦਿੱਤੀ ਹੈ। ਸੰਘਣੀ ਧੁੰਦ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਵਿਭਾਗ ਨੇ ਡਰਾਈਵਰਾਂ ਨੂੰ ‘ਫਾਗ ਲਾਈਟਾਂ’ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ।


ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਸੂਬੇ 'ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਤਾਪਮਾਨ 4 ਡਿਗਰੀ ਤੋਂ ਵੱਧ ਡਿੱਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ 18 ਡਿਗਰੀ ਰਿਹਾ। ਮੌਸਮ ਵਿਭਾਗ ਨੇ ਲੋਕਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਸੜਕਾਂ 'ਤੇ ਜਾਂਦੇ ਸਮੇਂ ਫੋਗ ਲਾਈਟਾਂ ਦੀ ਵਰਤੋਂ ਕਰਨ ਤੇ ਸਿਰਫ਼ ਲੋੜ ਪੈਣ 'ਤੇ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ।


 


Tarot Card Horoscope: ਸਿੰਘ, ਧਨੁ, ਕੰਭ ਰਾਸ਼ੀ ਵਾਲਿਆਂ ਦੀ ਆਰਥਿਕ ਸਥਿਤੀ ਨਹੀਂ ਰਹੇਗੀ ਸਹੀ, ਸਾਰੀਆਂ ਰਾਸ਼ੀਆਂ ਦਾ ਜਾਣੋ ਟੈਰੋ ਕਾਰਡ ਤੋਂ ਰਾਸ਼ੀਫਲ