Punjab Weather: ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਨੌਤਪਾ ਦਾ ਪੰਜਵਾਂ ਦਿਨ ਹੈ। ਮੌਸਮ ਵਿਭਾਗ ਵੱਲੋਂ ਅੱਜ ਵੀ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪਰ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ 31 ਮਈ ਤੋਂ ਰਾਹਤ ਮਿਲਣ ਦੀ ਕੁਝ ਸੰਭਾਵਨਾ ਨਜ਼ਰ ਆ ਰਹੀ ਹੈ। ਇੱਕ ਹਫ਼ਤੇ ਵਿੱਚ ਹੀ ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ ਵਿੱਚ 3 ਤੋਂ 5 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇੱਕ ਹੋਰ ਵੈਸਟਰਨ ਡਿਸਟਰਬੈਂਸ ਪੰਜਾਬ ਨੂੰ ਪ੍ਰਭਾਵਿਤ ਕਰੇਗੀ।


ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਅੱਜ 6 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਅਤੇ ਬਠਿੰਡਾ 'ਚ ਰੈੱਡ ਅਲਰਟ ਰਹੇਗਾ। ਜਦਕਿ ਸੂਬੇ ਦੇ ਬਾਕੀ ਹਿੱਸਿਆਂ 'ਚ ਆਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਸਾਰੇ ਸ਼ਹਿਰਾਂ ਵਿੱਚ 1 ਤੋਂ 2 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੇਗੀ।


ਇਹ ਵੀ ਪੜ੍ਹੋ: Punjab News: 'ਮੁੱਖ ਮੰਤਰੀ ਕੇਵਲ ‘ਕਿੱਕਲੀਆਂ’ ਸੁਣਾ ਕੇ ਹੀ ਕਰ ਰਹੇ ਲੋਕਾਂ ਦਾ ਮਨ ਪਰਚਾਵਾ'- ਹਰਦੀਪ ਸਿੰਘ ਡਿੰਪੀ ਢਿੱਲੋਂ


ਮੌਸਮ ਵਿਭਾਗ ਮੁਤਾਬਕ 29 ਮਈ ਤੋਂ ਨਵੀਂ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਜਾ ਰਹੀ ਹੈ। ਜਿਸ ਕਾਰਨ ਕਈ ਰਾਜਾਂ ਵਿੱਚ ਮੀਂਹ ਅਤੇ ਗੜੇਮਾਰੀ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ। ਇਸ ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਵਿੱਚ ਵੀ ਦੇਖਣ ਨੂੰ ਮਿਲੇਗਾ। ਮੀਂਹ ਦੀ ਸੰਭਾਵਨਾ ਘੱਟ ਹੈ, ਪਰ ਇਹ ਵੈਸਟਰਨ ਡਿਸਟਰਬੈਂਸ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਦੇਣ ਵਾਲੀ ਹੈ। 


ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ ਅਤੇ ਸੂਬੇ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ 45 ਤੋਂ 50 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਮਈ ਮਹੀਨੇ ਵਿੱਚ ਪੰਜ ਤੋਂ ਸੱਤ ਦਿਨ ਹੀਟਵੇਵ ਰਹੀ ਹੈ। ਉੱਤਰੀ ਭਾਰਤ ਦੀ ਗੱਲ ਕਰੀਏ ਤਾਂ ਪੰਜ ਵੈਸਟਰਨ ਡਿਸਟਰਬੈਂਸ ਸਰਗਰਮ ਸਨ ਪਰ ਸਿਰਫ਼ ਦੋ ਹੀ ਸਰਗਰਮ ਸਨ। ਜਿਸ ਕਾਰਨ ਮੀਂਹ ਦੀਆਂ ਗਤੀਵਿਧੀਆਂ ਵੀ ਘੱਟ ਦੇਖਣ ਨੂੰ ਮਿਲੀਆਂ। ਮੌਸਮ ਵਿਭਾਗ ਮੁਤਾਬਕ ਜੂਨ ਦਾ ਮਹੀਨਾ ਵੀ ਰਾਹਤ ਵਾਲਾ ਨਜ਼ਰ ਨਹੀਂ ਆ ਰਿਹਾ। ਜੂਨ ਮਹੀਨੇ ਵਿੱਚ ਵੀ ਗਰਮੀ ਦਾ ਕਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ: ਕੇਜਰੀਵਾਲ ਨੂੰ ਵਪਾਰੀਆਂ ਤੋਂ ਵੱਡੀਆਂ ਆਸਾਂ ! ਕਿਹਾ-ਅਸੀਂ ਵਪਾਰੀਆਂ ਦੇ ਕਈ ਮਸਲੇ ਕੀਤੇ ਹੱਲ, ਸਾਨੂੰ 13 ਦੀਆਂ 13 ਸੀਟਾਂ ਦੇ ਦਿਓ