ਪੜਚੋਲ ਕਰੋ

Weather Update in Punjab: ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਰੈੱਡ ਅਲਰਟ, ਅਗਲੇ 4 ਦਿਨ ਮੌਸਮ ਖੁਸ਼ਕ ਰਹੇਗਾ

Weather Update in Punjab: ਪੰਜਾਬ ਤੇ ਹਰਿਆਣਾ ਵਿੱਚ ਅੱਜ ਸੰਘਣੀ ਧੁੰਦ ਛਾਈ ਹੋਈ ਹੈ। ਇਸ ਕਾਰਨ ਕਈ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੱਕ ਹੇਠਾ ਪਹੁੰਚ ਗਈ। ਮੌਸਮ ਵਿਭਾਗ ਨੇ ਅੱਜ ਦੋਵਾਂ ਰਾਜਾਂ ਵਿੱਚ ਧੁੰਦ ਦੇ ਨਾਲ ਸੀਤ ਲਹਿਰ ਦਾ ਰੈੱਡ

Weather Update in Punjab: ਪੰਜਾਬ ਤੇ ਹਰਿਆਣਾ ਵਿੱਚ ਅੱਜ ਸੰਘਣੀ ਧੁੰਦ ਛਾਈ ਹੋਈ ਹੈ। ਇਸ ਕਾਰਨ ਕਈ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੱਕ ਹੇਠਾ ਪਹੁੰਚ ਗਈ। ਮੌਸਮ ਵਿਭਾਗ ਨੇ ਅੱਜ ਦੋਵਾਂ ਰਾਜਾਂ ਵਿੱਚ ਧੁੰਦ ਦੇ ਨਾਲ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਬੇਸ਼ੱਕ ਮੰਗਲਵਾਰ ਨੂੰ ਕੁਝ ਇਲਾਕਿਆਂ 'ਚ ਧੁੱਪ ਨਿਕਲਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਸੀ ਪਰ ਅੱਜ ਫਿਰ ਸੰਘਣੀ ਧੁੰਦ ਛਾ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਸੀਤ ਲਹਿਰ ਤੋਂ ਫਿਲਹਾਲ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ।

ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਗੁਰਦਾਸਪੁਰ, ਤਰਨ ਤਾਰਨ, ਫ਼ਿਰੋਜ਼ਪੁਰ, ਲੁਧਿਆਣਾ ਤੇ ਪਟਿਆਲਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੰਗਲਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਧੁੱਪ ਨਿਕਲੀ ਸੀ ਪਰ ਇਸ ਕਾਰਨ ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਦੇਖਿਆ ਗਿਆ। ਅੱਜ ਫਿਰ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ 'ਚ ਅਗਲੇ 4 ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਅਗਲੇ ਦੋ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। 25 ਜਨਵਰੀ ਤੋਂ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦਾ ਵਾਧਾ ਹੋ ਸਕਦਾ ਹੈ। ਇਸ ਦੌਰਾਨ ਸੰਘਣੀ ਧੁੰਦ ਵੀ ਪੈਣ ਦੀ ਸੰਭਾਵਨਾ ਰਹੇਗੀ।

ਉਧਰ, ਹਰਿਆਣਾ ਦੇ 6 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਕੈਥਲ, ਸਿਰਸਾ ਤੇ ਫਤਿਹਾਬਾਦ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ 25 ਜਨਵਰੀ ਤੋਂ ਹਿਮਾਚਲ 'ਚ ਵੈਸਟਰਨ ਡਿਸਟਰਬੈਂਸ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਲਈ ਆਉਣ ਵਾਲੇ ਦਿਨਾਂ ਵਿੱਚ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ। 

ਅੱਜ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਪਈ। ਅੱਜ ਠੰਢੇ ਦਿਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਦਿਨ ਦੇ ਤਾਪਮਾਨ 'ਚ ਕਰੀਬ 2 ਡਿਗਰੀ ਤੱਕ ਸੁਧਾਰ ਹੋਣ ਦੀ ਉਮੀਦ ਹੈ। ਤਾਪਮਾਨ 6 ਤੋਂ 14 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 5 ਤੋਂ 12 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਸੂਰਜ ਨਿਕਲਣ ਦੀ ਸੰਭਾਵਨਾ ਘੱਟ ਹੈ ਤੇ ਦਿਨ ਕਾਫ਼ੀ ਠੰਢਾ ਰਹੇਗਾ। ਤਾਪਮਾਨ 6 ਤੋਂ 12 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ਵਿੱਚ ਅੱਜ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਭਾਰੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 6 ਤੋਂ 14 ਡਿਗਰੀ ਦੇ ਵਿਚਕਾਰ ਰਹੇਗਾ।

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget