Punjab Weather Update: ਅੱਜ ਸ਼ਾਮ ਮੁੜ ਤੂਫਾਨ ਤੇ ਬਾਰਸ਼, ਪੰਜਾਬ ਦੇ ਇਨ੍ਹਾਂ ਇਲਾਕਿਆਂ ਲਈ ਤਾਜ਼ਾ ਅਲਰਟ ਜਾਰੀ
Weather Alert- ਪੰਜਾਬ ਦੇ ਕੁਝ ਇਲਾਕਿਆਂ ਵਿੱਚ ਕੱਲ੍ਹ ਬਾਅਦ ਦੁਪਹਿਰ ਹਨੇਰੀ ਚੱਲਣ ਤੋਂ ਬਾਅਦ ਮੀਂਹ ਤੇ ਗੜਿਆਂ (Weather Alert) ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।
ਪੰਜਾਬ ਦੇ ਕੁਝ ਇਲਾਕਿਆਂ ਵਿੱਚ ਕੱਲ੍ਹ ਬਾਅਦ ਦੁਪਹਿਰ ਹਨੇਰੀ ਚੱਲਣ ਤੋਂ ਬਾਅਦ ਮੀਂਹ ਤੇ ਗੜਿਆਂ (Weather Alert) ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।
ਮਿਲੀ ਜਾਣਕਾਰੀ ਅਨੁਸਾਰ ਕੱਲ੍ਹ ਬਾਅਦ ਦੁਪਹਿਰ ਪੰਜਾਬ ਦੇ ਪਟਿਆਲਾ, ਸੰਗਰੂਰ, ਮੁਹਾਲੀ, ਰੋਪੜ ਅਤੇ ਜ਼ੀਰਕਪੁਰ ਦੇ ਆਲੇ-ਦੁਆਲੇ ਕੁਝ ਥਾਵਾਂ ਉਤੇ ਮੀਂਹ ਪਿਆ ਹੈ। ਇਸ ਦੌਰਾਨ ਸੰਗਰੂਰ ਤੇ ਜ਼ੀਰਕਪੁਰ ਵਿੱਚ ਗੜੇ ਵੀ ਪਏ ਹਨ। ਦੂਜੇ ਪਾਸੇ ਮੌਸਮ ਵਿਭਾਗ ਨੇ ਪੰਜਾਬ ਵਿੱਚ 6 ਤੇ 7 ਜੂਨ ਨੂੰ ਵੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ।
ਮੌਸਮ ਵਿਗਿਆਨੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਦਾ ਕਹਿਰ ਜਾਰੀ ਹੈ, ਪਰ ਪੱਛਮੀ ਗੜਬੜੀ ਦੇ ਚਲਦਿਆਂ ਕੱਲ੍ਹ ਮੁੜ ਪੰਜਾਬ ’ਚ ਹਨੇਰੀ ਚੱਲੀ ਤੇ ਮੀਂਹ ਪਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅੱਜ ਰਾਤ ਪੂਰੇ ਪੰਜਾਬ ਵਿੱਚ ਹਨੇਰੀ ਚੱਲ ਸਕਦੀ ਹੈ, ਜਦਕਿ ਆਉਂਦੇ ਦੋ ਦਿਨ ਸੂਬੇ ਵਿੱਚ ਕੁਝ ਥਾਵਾਂ ’ਤੇ ਕਿਣ-ਮਿਣ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਅੱਜ 19 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਨੂੰ ਛੱਡ ਕੇ ਪੂਰੇ ਸੂਬੇ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਉਪਰੋਕਤ ਚਾਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 45 ਡਿਗਰੀ ਦੇ ਆਸ-ਪਾਸ ਚੱਲ ਰਿਹਾ ਸੀ, 2 ਦਿਨਾਂ ਦੇ ਇਸ ਮੌਸਮ ਤੋਂ ਬਾਅਦ ਤਾਪਮਾਨ 40 ਡਿਗਰੀ ਦੇ ਆਸ-ਪਾਸ ਹੇਠਾਂ ਆ ਜਾਵੇਗਾ।
ਇਸ ਸਮੇਂ ਦੇਸ਼ ਵਿੱਚ ਦੱਖਣ-ਪੱਛਮੀ ਮਾਨਸੂਨ ਅੱਗੇ ਵਧ ਰਿਹਾ ਹੈ। ਮਾਨਸੂਨ ਦੀ ਉੱਤਰੀ ਸੀਮਾ ਗੋਆ, ਨਰਾਇਣਪੇਟ, ਨਰਸਾਪੁਰ ਅਤੇ ਇਸਲਾਮਪੁਰ ਤੋਂ ਹੋ ਕੇ ਲੰਘ ਰਹੀ ਹੈ। ਅਗਲੇ 3 ਦਿਨਾਂ ਦੌਰਾਨ ਕਰਨਾਟਕ ਦੇ ਬਾਕੀ ਹਿੱਸਿਆਂ, ਦੱਖਣੀ ਮਹਾਰਾਸ਼ਟਰ ਦੇ ਕੁਝ ਹਿੱਸਿਆਂ, ਤੇਲੰਗਾਨਾ ਅਤੇ ਤੱਟੀ ਆਂਧਰਾ ਪ੍ਰਦੇਸ਼ ਦੇ ਕੁਝ ਹੋਰ ਹਿੱਸਿਆਂ, ਦੱਖਣੀ ਛੱਤੀਸਗੜ੍ਹ ਅਤੇ ਦੱਖਣੀ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ।
ਭਾਰਤੀ ਮੌਸਮ ਵਿਭਾਗ (IMD) ਦੇ ਮੌਸਮ ਬੁਲੇਟਿਨ ਦੇ ਅਨੁਸਾਰ, ਨਾਗਾਲੈਂਡ ਅਤੇ ਇਸਦੇ ਆਸਪਾਸ ਦੇ ਖੇਤਰਾਂ ਵਿੱਚ ਇੱਕ ਚੱਕਰਵਾਤੀ ਚੱਕਰ ਜਾਰੀ ਹੈ। ਬੰਗਾਲ ਦੀ ਖਾੜੀ ਤੋਂ ਉੱਤਰ-ਪੂਰਬੀ ਰਾਜਾਂ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ।