(Source: ECI/ABP News)
Punjab Weather Update: ਅਚਾਨਕ ਮੌਸਮ ਨੇ ਲਈ ਕਰਵਟ, ਬਾਰਸ਼ ਨਾਲ ਪੰਜਾਬ ਨੂੰ ਆਏਗਾ ਸੁੱਖ ਦਾ ਸਾਹ
Punjab Weather: ਪੰਜਾਬ 'ਚ ਸ਼ੁੱਕਰਵਾਰ ਸਵੇਰੇ ਮੌਸਮ ਨੇ ਅਚਾਨਕ ਕਰਵਟ ਲਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਗਰਜ ਦੇ ਨਾਲ-ਨਾਲ ਤੇਜ਼ ਮੀਂਹ ਸ਼ੁਰੂ ਹੋ ਗਿਆ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ।
![Punjab Weather Update: ਅਚਾਨਕ ਮੌਸਮ ਨੇ ਲਈ ਕਰਵਟ, ਬਾਰਸ਼ ਨਾਲ ਪੰਜਾਬ ਨੂੰ ਆਏਗਾ ਸੁੱਖ ਦਾ ਸਾਹ Punjab Weather Update: Suddenly weather took a change, rain will bring a sigh of relief to Punjab Punjab Weather Update: ਅਚਾਨਕ ਮੌਸਮ ਨੇ ਲਈ ਕਰਵਟ, ਬਾਰਸ਼ ਨਾਲ ਪੰਜਾਬ ਨੂੰ ਆਏਗਾ ਸੁੱਖ ਦਾ ਸਾਹ](https://feeds.abplive.com/onecms/images/uploaded-images/2023/11/10/9c12438b7f600b0637be4d74998349671699592594364700_original.jpg?impolicy=abp_cdn&imwidth=1200&height=675)
Punjab Weather Update: ਪੰਜਾਬ 'ਚ ਸ਼ੁੱਕਰਵਾਰ ਸਵੇਰੇ ਮੌਸਮ ਨੇ ਅਚਾਨਕ ਕਰਵਟ ਲਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਗਰਜ ਦੇ ਨਾਲ-ਨਾਲ ਤੇਜ਼ ਮੀਂਹ ਸ਼ੁਰੂ ਹੋ ਗਿਆ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਸਿਹਤ ਮਾਹਿਰਾਂ ਦਾ ਕਹਿਣਆ ਹੈ ਕਿ ਸੂਬੇ ਭਰ ਵਿੱਚ ਫੈਲੇ ਪਰਾਲੀ ਦੇ ਧੂੰਏਂ ਤੇ ਹਵਾ ਦੇ ਪ੍ਰਦੂਸ਼ਣ ਕਾਰਨ ਵਾਇਰਲ ਇਨਫੈਕਸ਼ਨ ਤੋਂ ਪੀੜਤ ਮਰੀਜ਼ਾਂ ਲਈ ਇਹ ਮੀਂਹ ਰਾਮਬਾਣ ਸਾਬਤ ਹੋਵੇਗਾ।
ਹਵਾ ਪ੍ਰਦੂਸ਼ਣ ਕਾਰਨ ਪੰਜਾਬ ਵਿੱਚ ਲੋਕ ਵਾਇਰਲ ਖੰਘ, ਜ਼ੁਕਾਮ ਤੇ ਬੁਖਾਰ ਦਾ ਸ਼ਿਕਾਰ ਹੋ ਰਹੇ ਹਨ। ਡਾਕਟਰਾਂ ਮੁਤਾਬਕ 15 ਨਵੰਬਰ ਤੋਂ ਬਾਅਦ ਡੇਂਗੂ, ਚਿਕਨਗੁਨੀਆ, ਮਲੇਰੀਆ ਤੇ ਵਾਇਰਲ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ, ਜਿਸ ਵਿੱਚ ਇਹ ਬਰਸਾਤ ਬਹੁਤ ਮਹੱਤਵਪੂਰਨ ਹੋਵੇਗੀ।
ਦੱਸ ਦਈਏ ਕਿ ਦੇਰ ਰਾਤ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਬੱਦਲ ਛਾਏ ਹੋਏ ਸਨ। ਮੌਸਮ ਵਿਗਿਆਨੀਆਂ ਤੇ ਡਾਕਟਰਾਂ ਨੇ ਵੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਤੇ ਵਾਇਰਲ ਬਿਮਾਰੀਆਂ ਵਿੱਚ ਗਿਰਾਵਟ ਦੇ ਨਾਲ ਠੰਢ ਵਿੱਚ ਵਾਧਾ ਹੋਣ ਦਾ ਐਲਾਨ ਕੀਤਾ ਹੈ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਮਾਨ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ ਬਦਲਾਅ ਹੋਵੇਗਾ। ਘੱਟੋ-ਘੱਟ ਤਾਪਮਾਨ ਵਿੱਚ ਦੋ ਤੋਂ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ, ਜਿਸ ਨਾਲ ਰਾਤ ਨੂੰ ਠੰਢ ਵਧੇਗੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ ਸਵੇਰੇ ਧੁੱਪ ਨਿਕਲੀ ਤੇ ਦੁਪਹਿਰ ਬਾਅਦ ਹਲਕੇ ਬੱਦਲ ਛਾਏ।
ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 28.2 ਡਿਗਰੀ ਤੇ ਘੱਟੋ-ਘੱਟ ਤਾਪਮਾਨ 15.2 ਡਿਗਰੀ ਸੈਲਸੀਅਸ, ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 29.6 ਡਿਗਰੀ ਤੇ ਘੱਟੋ-ਘੱਟ ਤਾਪਮਾਨ 15.6 ਡਿਗਰੀ ਸੈਲਸੀਅਸ, ਗੁਰਦਾਸਪੁਰ ਦਾ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਤੇ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਹੋਰ ਪੜ੍ਹੋ :ਜੇਕਰ ਤੁਸੀਂ ਭਾਰ ਘਟਾਉਣ ਲਈ ਗਰਮ ਪਾਣੀ ਅਤੇ ਨਿੰਬੂ ਪੀਂਦੇ ਹੋ, ਤਾਂ ਜਾਣੋ ਇਸ ਦਾ ਸਹੀ ਸਮਾਂ ਅਤੇ ਢੰਗ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)