Punjab Weather Update: ਪੰਜਾਬ ਦਾ ਚੜ੍ਹਨ ਲੱਗਾ ਪਾਰਾ, ਜਾਣੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ
ਪੰਜਾਬ ਵਿੱਚ ਸਰਦੀ ਦਾ ਮੌਸਮ ਆਖਰੀ ਦੌਰ ਵਿੱਚ ਹੈ। ਦਿਨ ਵੇਲੇ ਦਾ ਪਾਰਾ ਆਮ ਨਾਲੋਂ ਵਧਣ ਲੱਗਾ ਹੈ। ਉਂਝ ਈ ਇਲਾਕਿਆਂ ਵਿੱਚ ਧੁੰਦ ਪੈ ਰਹੀ ਹੈ ਪਰ ਤਾਪਮਾਨ ਲਗਾਤਾਰ ਵਧ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦਿਨਾਂ ਵਿੱਚ ਤਾਪਮਾਨ ਹੋਰ ਉੱਪਰ ਜਾਏਗਾ।
Punjab Weather Update: ਪੰਜਾਬ ਵਿੱਚ ਸਰਦੀ ਦਾ ਮੌਸਮ ਆਖਰੀ ਦੌਰ ਵਿੱਚ ਹੈ। ਦਿਨ ਵੇਲੇ ਦਾ ਪਾਰਾ ਆਮ ਨਾਲੋਂ ਵਧਣ ਲੱਗਾ ਹੈ। ਉਂਝ ਈ ਇਲਾਕਿਆਂ ਵਿੱਚ ਧੁੰਦ ਪੈ ਰਹੀ ਹੈ ਪਰ ਤਾਪਮਾਨ ਲਗਾਤਾਰ ਵਧ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦਿਨਾਂ ਵਿੱਚ ਤਾਪਮਾਨ ਹੋਰ ਉੱਪਰ ਜਾਏਗਾ। ਉਂਝ ਰਾਤ ਦਾ ਪਾਰਾ ਹੇਠਾਂ ਰਹਿ ਸਕਦਾ ਹੈ।
ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਸ਼ਨਿਚਰਵਾਰ ਨੂੰ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਗਿਆ। ਦੋਵੇਂ ਸੂਬਿਆਂ ਦੇ ਕਈ ਖਿੱਤਿਆਂ ਵਿੱਚ ਸੰਘਣੀ ਧੁੰਦ ਪਈ। ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 10.1 ਡਿਗਰੀ ਸੈਲਸੀਅਸ ਤੇ ਅੰਮ੍ਰਿਤਸਰ ਵਿੱਚ 11.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਸੀ।
ਇਸੇ ਤਰ੍ਹਾਂ ਪਟਿਆਲਾ ’ਚ ਘੱਟੋ-ਘੱਟ ਤਾਪਮਾਨ 12.3 ਡਿਗਰੀ ਸੈਲਸੀਅਸ ਤੇ ਪਠਾਨਕੋਟ ਵਿੱਚ 11.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਠਿੰਡਾ ਵਿੱਚ ਘੱਟੋ-ਘੱਟ 5.6 ਡਿਗਰੀ ਸੈਲਸੀਅਸ ਜੋ ਆਮ ਨਾਲੋਂ ਤਿੰਨ ਦਰਜੇ ਘੱਟ ਹੈ, ਰਿਕਾਰਡ ਕੀਤਾ ਗਿਆ। ਫਰੀਦਕੋਟ ’ਚ 10.4 ਡਿਗਰੀ ਸੈਲਸੀਅਸ ਤੇ ਗੁਰਦਾਸਪੁਰ ਵਿੱਚ 8 ਡਿਗਰੀ ਦਰਜ ਕੀਤਾ ਗਿਆ।
ਚੰਡੀਗੜ੍ਹ ਵਿੱਚ 11.8 ਡਿਗਰੀ ਰਿਕਾਰਡ ਹੋਇਆ ਹੈ। ਦੂਜੇ ਪਾਸੇ ਹਰਿਆਣਾ ਦੇ ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 12.8 ਡਿਗਰੀ ਸੈਲਸੀਅਸ ਰਿਕਾਰਡ ਹੋਇਆ ਜੋ ਆਮ ਨਾਲੋਂ ਤਿੰਨ ਦਰਜੇ ਉੱਤੇ ਸੀ। ਇੰਜ ਹੀ ਹਿਸਾਰ ’ਚ 9.8 ਡਿਗਰੀ, ਕਰਨਾਲ ’ਚ 10.1 ਡਿਗਰੀ, ਨਾਰਨੌਲ ’ਚ 11.5 ਡਿਗਰੀ, ਰੋਹਤਕ ’ਚ 11.6 ਡਿਗਰੀ, ਭਿਵਾਨੀ ’ਚ 12.2 ਡਿਗਰੀ ਅਤੇ ਸਿਰਸਾ ’ਚ 9.4 ਡਿਗਰੀ ਦਰਜ ਕੀਤਾ ਗਿਆ ਹੈ।
ਹਿਮਾਚਲ ਪ੍ਰਦੇਸ਼ ਦੀ ਗੱਲ ਕਰੀਏ ਤਾਂ ਸ਼ਿਮਲਾ ਵਿੱਚ ਘੱਟੋ ਘੱਟ ਤਾਪਮਾਨ 14.4 ਡਿਗਰੀ ਨਾਲ ਸ਼ੁੱਕਰਵਾਰ ਨੂੰ ਸਭ ਤੋਂ ਨਿੱਘੀ ਰਾਤ ਰਹੀ। ਇੱਥੇ ਪਾਰਾ ਆਮ ਨਾਲੋਂ 11 ਡਿਗਰੀ ਉੱਪਰ ਰਿਹਾ। ਇਸ ਤੋਂ ਪਹਿਲਾਂ ਸ਼ਹਿਰ ਵਿੱਚ ਘੱਟੋ ਘੱਟ ਤਾਪਮਾਨ 14.2 ਡਿਗਰੀ 23 ਫਰਵਰੀ 2015 ਨੂੰ ਦਰਜ ਕੀਤਾ ਗਿਆ ਸੀ।
ਮੌਸਮ ਵਿਭਾਗ ਅਨੁਸਾਰ ਸ਼ਿਮਲਾ ਵਿੱਚ ਵੱਧ ਤੋਂ ਵੱਧ ਤਾਪਮਾਨ 23.2 ਡਿਗਰੀ ਨੂੰ ਛੂਹ ਗਿਆ ਹੈ ਜੋ ਆਮ ਨਾਲ 11.4 ਡਿਗਰੀ ਉੱਪਰ ਹੈ। ਲਾਹੌਲ ਸਪਿਤੀ ਵਿੱਚ ਭਾਰੀ ਬਰਫਬਾਰੀ ਕਾਰਨ 128 ਸੜਕਾਂ ਬੰਦ ਪਈਆਂ ਹਨ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨ 21 ਫਰਵਰੀ ਤੱਕ ਉਚੀਆਂ ਪਹਾੜੀਆਂ ’ਤੇ ਮੀਂਹ ਤੇ ਬਰਫ਼ਬਾਰੀ ਦੀ ਪੇਸ਼ੀਨਗੋਈ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।