
Punjab Weather Update: ਧੁੰਦ ਤੇ ਸੀਤ ਲਹਿਰ ਦਾ ਕਹਿਰ! ਪੰਜਾਬ ਦੇ 14 ਜ਼ਿਲ੍ਹਿਆਂ 'ਚ ਔਰੇਂਜ਼ ਅਲਰਟ ਜਾਰੀ
Punjab Weather Update: ਪੰਜਾਬ ਤੇ ਹਰਿਆਣਾ ਵਿੱਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਵੀਰਵਾਰ ਸਵੇਰੇ ਸੰਘਣੀ ਧੁੰਦ ਕਾਰਨ ਪਾਣੀਪਤ ਤੇ ਅੰਮ੍ਰਿਤਸਰ ਸਮੇਤ ਕਈ ਹੋਰ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੋਂ 10 ਮੀਟਰ ਤੱਕ ਰਹੀ। ਇਸ ਦਾ

Punjab Weather Update: ਪੰਜਾਬ ਤੇ ਹਰਿਆਣਾ ਵਿੱਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਵੀਰਵਾਰ ਸਵੇਰੇ ਸੰਘਣੀ ਧੁੰਦ ਕਾਰਨ ਪਾਣੀਪਤ ਤੇ ਅੰਮ੍ਰਿਤਸਰ ਸਮੇਤ ਕਈ ਹੋਰ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੋਂ 10 ਮੀਟਰ ਤੱਕ ਰਹੀ। ਇਸ ਦਾ ਅਸਰ ਸੜਕੀ ਆਵਾਜਾਈ ਦੇ ਨਾਲ ਹੀ ਰੇਲ ਗੱਡੀਆਂ 'ਤੇ ਵੀ ਦੇਖਣ ਨੂੰ ਮਿਲਿਆ। ਕਈ ਟ੍ਰੇਨਾਂ 2 ਤੋਂ 4 ਘੰਟੇ ਦੇਰੀ ਨਾਲ ਚੱਲ ਰਹੀਆਂ ਹਨ। ਧੁੰਦ ਤੇ ਸੀਤ ਲਹਿਰ ਨੂੰ ਲੈ ਕੇ ਹਰਿਆਣਾ ਤੇ ਪੰਜਾਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਤੇ ਮਾਨਸਾ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਹੁਤ ਠੰਢ ਦੇ ਨਾਲ ਹੀ ਸਵੇਰੇ ਸੰਘਣੀ ਧੁੰਦ ਦੇਖਣ ਨੂੰ ਮਿਲੀ।
ਮੌਸਮ ਵਿਭਾਗ ਨੇ ਹਰਿਆਣਾ ਦੇ 16 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਸਥਿਤੀਆਂ ਦੇ ਮੱਦੇਨਜ਼ਰ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ ਵਿੱਚ ਸੰਘਣੀ ਧੁੰਦ ਤੇ ਸ਼ੀਤ ਲਹਿਰ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਹਿਸਾਰ, ਫਤਿਹਾਬਾਦ, ਸਿਰਸਾ, ਪਾਣੀਪਤ, ਸੋਨੀਪਤ, ਫਰੀਦਾਬਾਦ, ਮੇਵਾਤ, ਗੁਰੂਗ੍ਰਾਮ, ਰੇਵਾੜੀ, ਮਹਿੰਦਰਗੜ੍ਹ, ਯਮੁਨਾਨਗਰ ਤੇ ਪੰਚਕੂਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਸ਼ਿਮਲਾ, ਹਿਮਾਚਲ ਦੇ ਉਪਰਲੇ ਹਿੱਸਿਆਂ 'ਚ ਬਰਫਬਾਰੀ ਤੋਂ ਬਾਅਦ ਉੱਤਰੀ ਭਾਰਤ 'ਚ ਮੌਸਮ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਇੱਕ ਦਿਨ ਪਹਿਲਾਂ ਹਿਮਾਚਲ ਵਿੱਚ ਸ਼ਿਮਲਾ ਜ਼ਿਲ੍ਹੇ ਦੇ ਉਪਰਲੇ ਹਿੱਸੇ ਵਿੱਚ ਕੋਟਖਾਈ, ਨਾਰਕੰਡਾ ਤੇ ਚਿਰਗਾਂਵ ਵਿੱਚ ਬਰਫ਼ਬਾਰੀ ਹੋਈ ਸੀ। ਅੱਜ ਵੀ ਇਨ੍ਹਾਂ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਹੈ। ਸਵੇਰ ਵੇਲੇ ਸੰਘਣੀ ਧੁੰਦ ਤੇ ਬਾਅਦ ਵਿੱਚ ਧੁੱਪ ਨਿਕਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਤਾਪਮਾਨ 6 ਤੋਂ 18 ਡਿਗਰੀ ਦੇ ਵਿਚਕਾਰ ਰਹੇਗਾ। ਅੰਮ੍ਰਿਤਸਰ ਵਿੱਚ ਅੱਜ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੱਪ ਨਿਕਲਣ ਦੀ ਸੰਭਾਵਨਾ ਹੈ, ਪਰ ਸਵੇਰ ਵੇਲੇ ਧੁੰਦ ਛਾਈ ਰਹੇਗੀ। ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 4 ਤੋਂ 18 ਡਿਗਰੀ ਦੇ ਵਿਚਕਾਰ ਰਹੇਗਾ।
ਇਸੇ ਤਰ੍ਹਾਂ ਜਲੰਧਰ ਵਿੱਚ ਅੱਜ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸਵੇਰੇ ਧੁੰਦ ਰਹੇਗੀ ਤੇ ਬਾਅਦ ਵਿੱਚ ਧੁੱਪ ਨਿਕਲਣ ਦੀ ਸੰਭਾਵਨਾ ਹੈ। ਤਾਪਮਾਨ 4 ਤੋਂ 14 ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ਵਿੱਚ ਵੀ ਧੁੰਦ ਦਾ ਔਰੇਂਜ਼ ਅਲਰਟ ਜਾਰੀ ਕੀਤਾ ਹੈ। ਲੁਧਿਆਣਾ ਵਿੱਚ ਧੁੱਪ ਨਿਕਲਣ ਦੀ ਸੰਭਾਵਨਾ ਘੱਟ ਹੈ। ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਤਾਪਮਾਨ 4 ਤੋਂ 12 ਡਿਗਰੀ ਦੇ ਵਿਚਕਾਰ ਰਹੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
