Punjab Weather Update: ਪੰਜਾਬ ਵਿੱਚ ਠੰਢ ਤੇ ਧੁੰਦ ਦਾ ਕਹਿਰ ਜਾਰੀ ਹੈ। ਪੰਜਾਬ ਦਾ ਪਾਰਾ ਸ਼ਿਮਲਾ ਨਾਲੋਂ ਵੀ ਹੇਠਾਂ ਚਲਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਤਿੰਨ-ਚਾਰ ਦਿਨ ਪੰਜਾਬ ’ਚ ਸੰਘਣੀ ਧੁੰਦ ਤੇ ਠੰਢੀਆਂ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ।
ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਪੈ ਰਹੀ ਸੁੱਕੀ ਠੰਢ ਨੇ ਜਨ-ਜੀਵਨ ਪ੍ਰਭਾਵਿਤ ਕੀਤਾ ਹੋਇਆ ਹੈ। ਸੀਤ ਲਹਿਰ ਨੇ ਮੈਦਾਨੀ ਇਲਾਕਿਆਂ ਨੂੰ ਪਹਾੜਾਂ ਨਾਲੋਂ ਵੱਧ ਠੰਢਾ ਕਰ ਦਿੱਤਾ ਹੈ। ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਬੁੱਧਵਾਰ ਨੂੰ ਪੰਜਾਬ ਦੇ ਸਾਰੇ ਸ਼ਹਿਰ ਸ਼ਿਮਲਾ ਨਾਲੋਂ ਵੀ ਠੰਢੇ ਰਹੇ।
ਹਾਸਲ ਜਾਣਕਾਰੀ ਮੁਤਾਬਕ ਸ਼ਿਮਲਾ ਦਾ ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 13.2 ਡਿਗਰੀ ਸੈਲਸੀਅਸ ਰਿਹਾ। ਇਹ ਵੀ ਆਮ ਨਾਲੋਂ 6 ਡਿਗਰੀ ਸੈਲਸੀਅਸ ਘੱਟ ਰਿਹਾ ਹੈ।
ਇਸ ਦੇ ਨਾਲ ਹੀ ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਨੇ ਵੀ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਅੱਜ ਸੂਬੇ ਵਿੱਚ ਸੰਘਣੀ ਧੁੰਦ ਹੈ। ਇਸ ਕਰਕੇ ਹਵਾਈ ਉਡਾਣਾਂ ਤੇ ਰੇਲ ਗੱਡੀਆਂ ਦੇਰੀ ਨਾਲ ਚੱਲ ਰਹੀਆਂ ਸਨ। ਸੜਕੀ ਆਵਾਜਾਈ ਵੀ ਬੇਹੱਦ ਪ੍ਰਭਾਵਿਤ ਹੋ ਰਹੀ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਪੰਜਾਬ ਦਾ ਬਠਿੰਡਾ ਤੇ ਹਰਿਆਣਾ ਦਾ ਫਤਿਆਬਾਦ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ। ਬਠਿੰਡਾ ਵਿੱਚ ਘੱਟ ਤੋਂ ਘੱਟ ਤਾਪਮਾਨ 5.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਫਤਿਆਬਾਦ ਵਿੱਚ ਘੱਟ ਤੋਂ ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ ਦਰਜ ਕੀਤਾ ਹੈ ਜੋ ਸ਼ਿਮਲਾ ਨਾਲੋਂ 3 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਤਿੰਨ-ਚਾਰ ਦਿਨ ਪੰਜਾਬ ’ਚ ਸੰਘਣੀ ਧੁੰਦ ਤੇ ਠੰਢੀਆਂ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 7.2 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 6.6 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 6.1 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 6.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।