Punjab Weather Update: ਪੰਜਾਬ, ਹਰਿਆਣਾ, ਹਿਮਾਚਲ ਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਤੋਂ ਰਾਹਤ ਮਿਲਣ ਲੱਗੀ ਹੈ। ਲਗਾਤਾਰ ਧੁੱਪ ਕਾਰਨ ਦਿਨ ਦਾ ਤਾਪਮਾਨ ਆਮ ਵਾਂਗ ਹੋ ਗਿਆ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਵਿੱਚ ਕਰੀਬ 1 ਤੋਂ 2 ਡਿਗਰੀ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਚਾਰੇ ਰਾਜਾਂ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।



ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ਵਿੱਚ ਫਰਵਰੀ ਦੇ ਮਹੀਨੇ ਵਿੱਚ ਬੇਹੱਦ ਘੱਟ ਬਾਰਸ਼ ਹੋਈ ਹੈ। ਤਿੰਨਾਂ ਰਾਜਾਂ ਵਿੱਚ ਆਮ ਨਾਲੋਂ ਲਗਪਗ 40 ਫੀਸਦੀ ਘੱਟ ਬਾਰਸ਼ ਦਰਜ ਕੀਤੀ ਗਈ ਹੈ। ਜਦਕਿ ਇਸ ਬਾਰ ਹਿਮਾਚਲ 'ਚ ਬਰਫਬਾਰੀ ਵੀ ਬਹੁਤ ਘੱਟ ਹੋਈ ਹੈ। ਦੂਜੇ ਪਾਸੇ ਤਿੰਨਾਂ ਸੂਬਿਆਂ 'ਚ ਠੰਢ ਦਾ ਅਸਰ ਘੱਟ ਹੋਣਾ ਸ਼ੁਰੂ ਹੋ ਗਿਆ ਹੈ। ਆਉਣ ਵਾਲੇ ਦਿਨਾਂ 'ਚ ਘੱਟੋ-ਘੱਟ ਤਾਪਮਾਨ 'ਚ ਕਰੀਬ 1 ਤੋਂ 2 ਡਿਗਰੀ ਦੀ ਗਿਰਾਵਟ ਆਵੇਗੀ।


ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਫਰਵਰੀ ਦੇ 10 ਦਿਨਾਂ ਵਿੱਚ ਔਸਤਨ 15.3 ਮਿਲੀਮੀਟਰ ਮੀਂਹ ਪਿਆ ਹੈ, ਜਦੋਂਕਿ ਇਨ੍ਹਾਂ ਦਿਨਾਂ ਦੌਰਾਨ ਆਮ ਤੌਰ ’ਤੇ 27.4 ਮਿਲੀਮੀਟਰ ਮੀਂਹ ਪੈਂਦਾ ਹੈ। ਯਾਨੀ ਇਸ ਮਹੀਨੇ 'ਚ ਹੁਣ ਤੱਕ 44 ਫੀਸਦੀ ਘੱਟ ਬਾਰਸ਼ ਦਰਜ ਕੀਤੀ ਗਈ ਹੈ। ਇਸੇ ਤਰ੍ਹਾਂ ਹਰਿਆਣਾ 'ਚ ਔਸਤਨ 12.7 ਮਿਲੀਮੀਟਰ ਬਾਰਸ਼ ਹੋਈ, ਜਦਕਿ ਹੁਣ ਤੱਕ 19.2 ਮਿਲੀਮੀਟਰ ਬਾਰਸ਼ ਹੋਈ ਹੈ। ਹਰਿਆਣਾ ਵਿੱਚ 34 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ।



ਹਿਮਾਚਲ ਪ੍ਰਦੇਸ਼ ਵਿੱਚ ਇਸ ਸਾਲ 67 ਮਿਲੀਮੀਟਰ ਮੀਂਹ ਪਿਆ, ਜਦੋਂਕਿ 114 ਮਿਲੀਮੀਟਰ ਮੀਂਹ ਪੈਣ ਦੀ ਉਮੀਦ ਸੀ। ਅਜਿਹੇ 'ਚ ਹਿਮਾਚਲ 'ਚ ਇਸ ਸਾਲ ਹੁਣ ਤੱਕ 41 ਫੀਸਦੀ ਘੱਟ ਬਾਰਸ਼ ਦਰਜ ਕੀਤੀ ਗਈ ਹੈ।


 


ਪੰਜਾਬ ਦੇ ਵੱਡੇ ਸ਼ਹਿਰਾਂ ਦੇ ਮੌਸਮ ਦਾ ਹਾਲ


ਅੱਜ ਚੰਡੀਗੜ੍ਹ ਵਿੱਚ ਆਸਮਾਨ ਸਾਫ ਰਹੇਗਾ ਤੇ ਧੁੱਪ ਵੀ ਨਿਕਲੇਗੀ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 8 ਤੋਂ 23 ਡਿਗਰੀ ਦੇ ਵਿਚਕਾਰ ਰਹੇਗਾ। ਅੰਮ੍ਰਿਤਸਰ ਵਿੱਚ ਅਸਮਾਨ ਸਾਫ ਰਹੇਗਾ ਤੇ ਧੁੱਪ ਰਹੇਗੀ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 6 ਤੋਂ 23 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।



ਇਸੇ ਤਰ੍ਹਾਂ ਜਲੰਧਰ ਵਿੱਚ ਆਸਮਾਨ ਸਾਫ ਰਹੇਗਾ ਤੇ ਧੁੱਪ ਰਹੇਗੀ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 5 ਤੋਂ 22 ਡਿਗਰੀ ਦੇ ਵਿਚਕਾਰ ਰਹੇਗਾ। ਲੁਧਿਆਣਾ ਵਿੱਚ ਮੌਸਮ ਸਾਫ ਰਹੇਗਾ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 6 ਤੋਂ 24 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਮੁਹਾਲੀ ਵਿੱਚ ਆਸਮਾਨ ਸਾਫ ਰਹੇਗਾ ਤੇ ਧੁੱਪ ਨਿਕਲੇਗੀ। ਤਾਪਮਾਨ 11 ਤੋਂ 23 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।