Punjab Weather Update: ਦਿਨ ਚੜ੍ਹਦਿਆਂ ਹੀ ਬਾਰਸ਼ ਦਾ ਕਹਿਰ! ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ
Punjab Weather Update today: ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਅੱਜ ਭਰਵੀਂ ਬਾਰਸ਼ ਹੋ ਰਹੀ ਹੈ। ਚੰਡੀਗੜ੍ਹ ਤੇ ਮੁਹਾਲੀ ਵਿੱਚ ਜਲਥਲ ਹੋ ਗਿਆ। ਕਈ ਇਲਾਕਿਆਂ ਵਿੱਚ ਗੜ੍ਹੇ ਵੀ ਪਏ। ਮੌਸਮ ਵਿਭਾਗ ਮੁਤਾਬਕ ਇਹ ਬਾਰਸ਼ ਵੈਸਟਨ ਡਿਸਟਬੈਂਸ...
Punjab Weather Update: ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਅੱਜ ਭਰਵੀਂ ਬਾਰਸ਼ ਹੋ ਰਹੀ ਹੈ। ਚੰਡੀਗੜ੍ਹ ਤੇ ਮੁਹਾਲੀ ਵਿੱਚ ਜਲਥਲ ਹੋ ਗਿਆ। ਕਈ ਇਲਾਕਿਆਂ ਵਿੱਚ ਗੜ੍ਹੇ ਵੀ ਪਏ। ਮੌਸਮ ਵਿਭਾਗ ਮੁਤਾਬਕ ਇਹ ਬਾਰਸ਼ ਵੈਸਟਨ ਡਿਸਟਬੈਂਸ ਕਰਕੇ ਹੋ ਰਹੀ ਹੈ।
ਦੱਸ ਦਈਏ ਕਿ ਮੌਸਮ ਵਿਭਾਗ ਨੇ ਪਹਿਲਾਂ ਹੀ ਵੀਰਵਾਰ ਨੂੰ ਪੱਛਮੀ ਮਾਲਵੇ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ। ਇਸ ਦੇ ਨਾਲ ਹੀ 11 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ ਸਵੇਰ ਤੋਂ ਹੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ।
Acid Sale: ਈ-ਕਾਮਰਸ ਕੰਪਨੀਆਂ 'ਤੇ ਸਰਕਾਰ ਨੇ ਲਿਆ ਸਖ਼ਤ ਐਕਸ਼ਨ, ਹੁਣ ਤੇਜ਼ਾਬ ਖਰੀਦਣ ਲਈ ਦਿਖਾਉਣੀ ਪਵੇਗੀ ਫੋਟੋ ID
ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਅਨੁਸਾਰ ਅਗਲੇ ਕੁਝ ਘੰਟਿਆਂ ਤੱਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਸੰਗਰੂਰ, ਪਟਿਆਲਾ, ਮੋਹਾਲੀ, ਲੁਧਿਆਣਾ, ਫਗਵਾੜਾ, ਕਪੂਰਥਲਾ, ਜਲੰਧਰ ਤੇ ਰੋਪੜ ਵਿੱਚ ਰੁਕ-ਰੁਕ ਕੇ ਮੀਂਹ ਜਾਰੀ ਰਹੇਗਾ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ।
ਮੌਸਮ ਵਿਭਾਗ ਮੁਤਾਬਕ ਇੱਥੇ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਮੀਂਹ ਕਾਰਨ ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਤਾਪਮਾਨ 'ਚ ਗਿਰਾਵਟ ਆਵੇਗੀ ਤੇ ਠੰਢ ਵਧੇਗੀ। ਇੰਨਾ ਹੀ ਨਹੀਂ ਪੰਜਾਬ 'ਚ ਧੂੰਦ ਦਾ ਦੂਜਾ ਪੜਾਅ ਵੀ ਸ਼ੁਰੂ ਹੋ ਜਾਵੇਗਾ, ਜੋ ਖੁੱਲ੍ਹੇ ਤੇ ਬਾਹਰਲੇ ਇਲਾਕਿਆਂ ਤੋਂ ਬਾਅਦ ਸੰਘਣੀ ਆਬਾਦੀ ਵਾਲੇ ਇਲਾਕਿਆਂ 'ਚ ਨਜ਼ਰ ਆਵੇਗੀ।
Bank Holidays in December 2023: ਦਸੰਬਰ 'ਚ 18 ਦਿਨ ਬੰਦ ਰਹਿਣਗੀਆਂ ਬੈਂਕਾਂ, ਸੂਬਿਆਂ ਮੁਤਾਬਕ ਵੇਖੋ ਪੂਰੀ ਸੂਚੀ
ਇਸ ਮੀਂਹ ਤੋਂ ਬਾਅਦ ਮੌਸਮ ਸਾਫ਼ ਹੋਣ ਦੀ ਉਮੀਦ ਹੈ ਪਰ ਇਸ ਤੋਂ ਬਾਅਦ ਦਿਨ ਦਾ ਘੱਟੋ-ਘੱਟ ਤਾਪਮਾਨ ਡਿੱਗ ਜਾਵੇਗਾ, ਜਿਸ ਕਾਰਨ ਰਾਤਾਂ ਠੰਢੀਆਂ ਹੋਣ ਲੱਗ ਜਾਣਗੀਆਂ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਆਵੇਗੀ, ਜੋ ਫਿਲਹਾਲ ਆਮ ਤੌਰ 'ਤੇ 10 ਡਿਗਰੀ ਦੇ ਆਸ-ਪਾਸ ਦਰਜ ਕੀਤੀ ਗਈ ਹੈ।