Punjab Weather Report: ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਬਾਰਿਸ਼ ਤੇ ਠੰਢ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੌਸਮ ਵਿਭਾਗ ਮੁਤਾਬਕ ਸੋਮਵਾਰ ਤੱਕ ਸੂਬੇ 'ਚ ਇਹ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ, ਇਸ ਦੇ ਨਾਲ ਹੀ ਕੜਾਕੇ ਦੀ ਠੰਡ ਦਾ ਵੀ ਸਾਹਮਣਾ ਕਰਨਾ ਪਵੇਗਾ। ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਕੀਤੀ ਜਾ ਰਹੀ ਹੈ। ਪੰਜਾਬ 'ਚ ਪਿਛਲੇ 3 ਹਫਤਿਆਂ ਤੋਂ ਧੁੱਪ ਨਹੀਂ ਨਿਕਲੀ, ਜਿਸ ਕਾਰਨ ਹੋਰ ਕੰਬਣੀ ਮਹਿਸੂਸ ਕੀਤੀ ਜਾ ਰਹੀ ਹੈ।

ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਖਤਮ ਹੋ ਜਾਵੇਗਾ ਤੇ ਮੌਸਮ ਵੀ ਸਾਫ ਹੋਣ ਦੀ ਉਮੀਦ ਹੈ, ਹਾਲਾਂਕਿ ਇਸ ਤੋਂ ਬਾਅਦ ਵੀ ਠੰਢ ਤੋਂ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੀ ਹੈ। ਮੌਸਮ ਵਿਗਿਆਨੀਆਂ ਮੁਤਾਬਕ ਦੋ-ਤਿੰਨ ਦਿਨਾਂ ਬਾਅਦ ਧੁੱਪ ਨਿਕਲਣ ਦੇ ਬਾਵਜੂਦ ਠੰਢ ਤੋਂ ਰਾਹਤ ਮਿਲਣ ਦੀ ਉਮੀਦ ਘੱਟ ਹੈ। ਹਾਲਾਂਕਿ ਦਿਨ ਦਾ ਤਾਪਮਾਨ ਇਕ-ਦੋ ਡਿਗਰੀ ਵਧਣਾ ਸ਼ੁਰੂ ਹੋ ਜਾਵੇਗਾ ਪਰ ਰਾਤ ਦਾ ਤਾਪਮਾਨ ਫਿਰ ਤੋਂ ਘਟਣਾ ਸ਼ੁਰੂ ਹੋ ਜਾਵੇਗਾ।

ਆਓ ਜਾਣਦੇ ਹਾਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਅੱਜ ਕਿਹੋ ਜਿਹਾ ਰਹੇਗਾ ਮੌਸਮ-



ਅੰਮ੍ਰਿਤਸਰ -
ਅੰਮ੍ਰਿਤਸਰ 'ਚ ਵੱਧ ਤੋਂ ਵੱਧ ਤਾਪਮਾਨ 13 ਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਜਲੰਧਰ-
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 78 ਹੈ।


ਇਹ ਵੀ ਪੜ੍ਹੋ: Weather Updates : ਦਿੱਲੀ 'ਚ ਜਨਵਰੀ 'ਚ ਬਾਰਿਸ਼ ਨੇ ਤੋੜਿਆ 32 ਸਾਲ ਦਾ ਰਿਕਾਰਡ, ਪਹਾੜਾਂ 'ਤੇ ਬਰਫਬਾਰੀ ਨਾਲ ਮੈਦਾਨੀ ਇਲਾਕਿਆਂ 'ਚ ਵਧੀ ਠੰਡ

ਲੁਧਿਆਣਾ-
ਅੱਜ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਬੱਦਲ ਛਾਏ ਰਹਿਣਗੇ ਅਤੇ ਮੀਂਹ ਪਵੇਗਾ। 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904