Punjab Weather Update: ਅੱਜ ਲੋਕਾਂ ਨੇ ਇੰਨੀਂ ਤਿੱਖੀ ਗਰਮੀ ਦੇ ਵਿੱਚ ਜਾ ਕੇ ਲੋਕ ਸਭਾ ਚੋਣਾਂ ਦੇ ਲਈ ਵੋਟਿੰਗ ਕੀਤੀ। ਚੋਣਾਂ ਦੇ ਅਖੀਰਲੇ ਪੜਾਅ ਦੇ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਿੰਗ ਹੋਈ। ਕੁੱਝ ਸਮੇਂ ਪਹਿਲਾਂ ਹੀ ਵੋਟਿੰਗ ਦਾ ਸਮਾਂ ਖਤਮ ਹੋ ਗਿਆ ਹੈ। ਵੋਟਿੰਗ ਦੇ ਸਮੇਂ ਦੇ ਖਤਮ ਹੋਣ ਦੇ ਨਾਲ ਹੀ ਮੌਸਮ ਕੁੱਝ ਸੁਹਾਵਨਾ ਹੋ ਗਿਆ। ਕਈ ਥਾਵਾਂ ਉੱਤੇ ਮੀਂਹ ਪੈਣਾ ਸ਼ੁਰੂ ਹੋ ਗਿਆ। ਪਟਿਆਲਾ ਦੇ ਵਿੱਚ ਹਲਕੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਜਿਸ ਕਰਕੇ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਹਿਸੂਸ ਹੋ ਰਹੀ ਹੈ। ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਪੰਜਾਬ ਦੇ ਕੁੱਝ ਇਲਾਕਿਆਂ ਦੇ ਵਿੱਚ ਮੀਂਹ ਪੈ ਰਿਹਾ ਹੈ।



ਦੱਸ ਦਈਏ ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕੀਤੀ ਹੋਈ ਸੀ। ਜ਼ਿਕਰਯੋਗ ਹੈ ਕਿ ਅੱਜ ਸਵੇਰੇ ਪੰਜਾਬ ਦੇ 3 ਸਰਕਲਾਂ ਫਰੀਦਕੋਟ, ਮੁਕਤਸਰ ਤੇ ਬਠਿੰਡਾ ਵਿੱਚ ਕੁੱਝ ਥਾਵਾਂ ਉੱਤੇ ਤੇਜ਼ ਹਵਾਵਾਂ ਚੱਲੀਆਂ।


ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਾਰਨ ਇਹ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਇਸ ਨਾਲ 2 ਜੂਨ ਨੂੰ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 2 ਤੋਂ 3 ਦਿਨਾਂ ਵਿਚ ਤਾਪਮਾਨ ਵਿੱਚ 1 ਤੋਂ 4 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਜਤਾਈ ਗਈ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।