Punjab Weather Update: ਮੌਸਮ ਵਿਭਾਗ ਵੱਲੋਂ 11 ਜ਼ਿਲ੍ਹਿਆਂ 'ਚ ਯੈਲੋ ਅਲਰਟ, ਵਾਹਨ ਚਾਲਕਾਂ ਨੂੰ ਚੇਤਾਵਨੀ
Punjab Weather: ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਸਵੇਰੇ ਸੰਘਣੀ ਧੁੰਦ ਛਾਈ ਰਹੇਗੀ।
Punjab Weather Update: ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਸਵੇਰੇ ਸੰਘਣੀ ਧੁੰਦ ਛਾਈ ਰਹੇਗੀ। ਵਿਭਾਗ ਨੇ ਵਾਹਨਾਂ ਦੇ ਡਰਾਈਵਰਾਂ ਨੂੰ ਇਸ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਅੱਜ ਸਵੇਰੇ ਵੀ ਪੰਜਾਬ ਦੇ ਕਈ ਖੇਤਰ ਸੰਘਣੀ ਧੁੰਦ (heavy fog) ਦੀ ਚਾਦਰ ਵਿੱਚ ਲਪੇਟੇ ਹੋਏ ਹਨ।
ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਅਧੀਨ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਰੀਦਕੋਟ, ਮੋਗਾ, ਬਠਿੰਡਾ ਤੇ ਲੁਧਿਆਣਾ ਸ਼ਾਮਲ ਹਨ। ਵਿਭਾਗ ਅਨੁਸਾਰ ਆਉਣ ਵਾਲੇ ਚਾਰ ਦਿਨਾਂ ਦੌਰਾਨ ਭਾਵੇਂ ਮੌਸਮ ਖੁਸ਼ਕ ਰਹੇਗਾ ਪਰ ਧੁੰਦ ਕਾਰਨ ਦਿਨ ਤੇ ਰਾਤ ਦਾ ਤਾਪਮਾਨ ਡਿੱਗੇਗਾ।
ਹੋਰ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ ਧੋਖਾਧੜੀ ਰਾਹੀਂ ਡੀ-ਫਾਰਮੇਸੀ ਦੀਆਂ ਡਿਗਰੀਆਂ ਲੈਣ ਵਾਲੇ 9 ਕੈਮਿਸਟ ਗ੍ਰਿਫਤਾਰ
ਦੂਜੇ ਪਾਸੇ ਧੁੰਦ ਤੇ ਠੰਢ ਕਾਰਨ ਮੰਗਲਵਾਰ ਨੂੰ ਘੱਟੋ-ਘੱਟ ਤਾਪਮਾਨ 'ਚ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਫਰੀਦਕੋਟ ਵਿੱਚ ਮੰਗਲਵਾਰ ਨੂੰ ਸਭ ਤੋਂ ਘੱਟ ਤਾਪਮਾਨ 5.5 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ 6.0 ਡਿਗਰੀ, ਲੁਧਿਆਣਾ ਦਾ 7.1 ਡਿਗਰੀ, ਪਟਿਆਲਾ ਦਾ 7.0 ਡਿਗਰੀ, ਪਠਾਨਕੋਟ ਦਾ 7.9 ਡਿਗਰੀ, ਬਠਿੰਡਾ ਦਾ 6.0 ਡਿਗਰੀ, ਗੁਰਦਾਸਪੁਰ ਦਾ 7.2 ਡਿਗਰੀ, ਫਤਿਹਗੜ੍ਹ ਸਾਹਿਬ ਦਾ 6.5 ਡਿਗਰੀ, ਫ਼ਿਰੋਜ਼ਪੁਰ ਦਾ 6.0 ਡਿਗਰੀ ਤੇ ਰੋਪੜ ਦਾ 7.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਫਰੀਦਕੋਟ ਵਿੱਚ ਦਿਨ ਦਾ ਸਭ ਤੋਂ ਵੱਧ ਤਾਪਮਾਨ 25.1 ਡਿਗਰੀ ਰਿਹਾ। ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਤਬਦੀਲੀ ਦਰਜ ਨਹੀਂ ਕੀਤੀ ਗਈ। ਹਾਲਾਂਕਿ, ਫਿਲਹਾਲ ਇਹ ਆਮ ਤਾਪਮਾਨ ਦੇ ਨੇੜੇ ਹੈ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 21.7, ਲੁਧਿਆਣਾ ਦਾ 21.6, ਪਟਿਆਲਾ ਦਾ 22.3 ਤੇ ਜਲੰਧਰ ਦਾ 22.3 ਡਿਗਰੀ ਦਰਜ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।