Punjab Weather Update: ਪੰਜਾਬ ਦੇ 15 ਜ਼ਿਲ੍ਹਿਆਂ 'ਚ ਯੈਲੋ ਅਲਰਟ! ਅਗਲੇ ਚਾਰ ਦਿਨ ਬਦਲੇਗਾ ਮੌਸਮ
ਪੰਜਾਬ 'ਚ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਤੇਜ਼ ਹਵਾਵਾਂ ਕਾਰਨ ਤਾਪਮਾਨ 'ਚ 2.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਪਾਰਾ ਆਮ ਦੇ ਨੇੜੇ ਪਹੁੰਚ ਗਿਆ ਹੈ।
Punjab Weather Update: ਪੰਜਾਬ 'ਚ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਤੇਜ਼ ਹਵਾਵਾਂ ਕਾਰਨ ਤਾਪਮਾਨ 'ਚ 2.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਪਾਰਾ ਆਮ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ।
ਇਸ ਤਹਿਤ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਹਾਲਾਂਕਿ ਪੰਜਾਬ ਦੇ ਘੱਟੋ-ਘੱਟ ਤਾਪਮਾਨ 'ਚ 3.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਇਹ ਹੁਣ ਆਮ ਨਾਲੋਂ 3.7 ਡਿਗਰੀ ਵੱਧ ਹੈ।
ਸਭ ਤੋਂ ਵੱਧ ਤਾਪਮਾਨ ਫ਼ਿਰੋਜ਼ਪੁਰ ਵਿੱਚ 40.4 ਡਿਗਰੀ, ਜਦੋਂਕਿ ਸਭ ਤੋਂ ਘੱਟ ਤਾਪਮਾਨ ਬਠਿੰਡਾ ਵਿੱਚ 23 ਡਿਗਰੀ ਦਰਜ ਕੀਤਾ ਗਿਆ। ਪੰਜਾਬ ਦੇ ਜਿਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ ਸ਼ਾਮਲ ਹਨ।
ਪੰਜਾਬ ਵਿੱਚ ਤੇਜ਼ ਗਰਮੀ ਕਾਰਨ ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਤਿੰਨ ਤੋਂ ਚਾਰ ਡਿਗਰੀ ਵੱਧ ਗਿਆ ਸੀ। ਵੀਰਵਾਰ ਨੂੰ ਲੁਧਿਆਣਾ, ਪਟਿਆਲਾ ਤੇ ਬਠਿੰਡਾ ਦਾ ਤਾਪਮਾਨ ਆਮ ਨਾਲੋਂ ਹੇਠਾਂ ਆ ਗਿਆ। ਅੰਮ੍ਰਿਤਸਰ ਦਾ ਪਾਰਾ 39.4 ਡਿਗਰੀ, ਲੁਧਿਆਣਾ ਦਾ 37.5 (ਆਮ ਤੋਂ 0.9 ਡਿਗਰੀ ਘੱਟ), ਪਟਿਆਲਾ ਦਾ 36.5 (ਆਮ ਤੋਂ 2.1 ਡਿਗਰੀ ਘੱਟ), ਪਠਾਨਕੋਟ ਦਾ 38.6, ਬਠਿੰਡਾ ਦਾ 39.0 (ਆਮ ਤੋਂ 1.2 ਡਿਗਰੀ ਘੱਟ), ਫਰੀਦਕੋਟ ਦਾ 39.8 ਤੇ ਗੁਰਦਾਸਪੁਰ ਦਾ 38.38 ਡਿਗਰੀ ਰਿਕਾਰਡ ਕੀਤਾ ਗਿਆ।
ਦੂਜੇ ਪਾਸੇ ਅੰਮ੍ਰਿਤਸਰ ਦਾ ਘੱਟੋ-ਘੱਟ ਪਾਰਾ 26.0 (ਆਮ ਨਾਲੋਂ 5.2 ਡਿਗਰੀ ਵੱਧ), ਲੁਧਿਆਣਾ 27.0 (ਆਮ ਨਾਲੋਂ 4.9 ਡਿਗਰੀ ਵੱਧ), ਪਟਿਆਲਾ 25.9 (ਆਮ ਨਾਲੋਂ 2.5 ਡਿਗਰੀ ਵੱਧ), ਪਠਾਨਕੋਟ 27.4, ਗੁਰਦਾਸਪੁਰ 26.0, ਬਰਨਾਲਾ 26.7, ਜਲੰਧਰ 25.00, ਫਿਰੋਜ਼ਪੁਰ 26.7 ਡਿਗਰੀ ਦਰਜ ਕੀਤਾ ਗਿਆ।