(Source: ECI/ABP News)
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Punjab Weather Update: ਮੌਸਮ ਵਿਭਾਗ ਨੇ ਅੱਜ ਸਵੇਰੇ 9 ਵਜੇ ਤੱਕ ਬੁਢਲਾਡਾ, ਸਰਦੂਲਗੜ੍ਹ, ਲਹਿਰਾ, ਮਾਨਸਾ, ਸੁਨਾਮ, ਮੂਨਕ, ਪਾਤੜਾਂ, ਤਲਬੰਡੀ ਸਾਬੋ ਵਿੱਚ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।
![Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ Punjab Weather Update Yellow alert issue in Four districts know all details Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ](https://feeds.abplive.com/onecms/images/uploaded-images/2024/07/06/d837af75b0a7d7d98f789cb67200724a17202354894461061_original.jpg?impolicy=abp_cdn&imwidth=1200&height=675)
Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਇਹ ਆਮ ਤਾਪਮਾਨ ਨਾਲੋਂ 4.5 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 37.7 ਡਿਗਰੀ ਦਰਜ ਕੀਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਮੌਸਮ ਵਿਭਾਗ ਨੇ ਅੱਜ ਸਵੇਰੇ 9 ਵਜੇ ਤੱਕ ਬੁਢਲਾਡਾ, ਸਰਦੂਲਗੜ੍ਹ, ਲਹਿਰਾ, ਮਾਨਸਾ, ਸੁਨਾਮ, ਮੂਨਕ, ਤਲਬੰਡੀ ਸਾਬੋ ਵਿੱਚ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਬਿਜਲੀ ਵੀ ਚਮਕੇਗੀ। ਇਸ ਤੋਂ ਇਲਾਵਾ ਸੰਗਰੂਰ, ਬਰਨਾਲਾ, ਤਪਾ, ਧੂਰੀ, ਮੂਨਕ, ਸਮਾਣਾ, ਪਟਿਆਲਾ, ਨਾਭਾ, ਮਲੋਟ, ਬਠਿੰਡਾ ਅਤੇ ਰਾਜਪੁਰਾ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਸੂਬੇ ਵਿੱਚ ਸਭ ਤੋਂ ਵੱਧ ਮੀਂਹ ਪਟਿਆਲਾ ਵਿੱਚ ਦਰਜ ਕੀਤਾ ਗਿਆ, ਫ਼ਿਰੋਜ਼ਪੁਰ ਵਿੱਚ 6.5 ਮਿਲੀਲੀਟਰ, ਮੋਗਾ ਵਿੱਚ 0.5 ਮਿਲੀਲੀਟਰ, ਮੁਹਾਲੀ ਵਿੱਚ 8.0 ਮਿਲੀਲੀਟਰ ਅਤੇ ਪਟਿਆਲਾ ਵਿੱਚ 12.5 ਮਿਲੀਲੀਟਰ ਮੀਂਹ ਦਰਜ ਕੀਤਾ ਗਿਆ।
ਪੰਜਾਬ ਦੇ ਮੁਖ ਸ਼ਹਿਰਾਂ 'ਚ ਤਾਪਮਾਨ
ਅੰਮ੍ਰਿਤਸਰ – ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 29.6 ਦਰਜ ਕੀਤਾ ਗਿਆ। ਬੱਦਲਵਾਈ ਰਹੇਗੀ। ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 24 ਤੋਂ 29 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ - ਸ਼ਨੀਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਮੀਂਹ ਦਾ ਅਨੁਮਾਨ ਹੈ ਕਿ ਤਾਪਮਾਨ 24 ਤੋਂ 29 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ - ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 30.3 ਡਿਗਰੀ ਦਰਜ ਕੀਤਾ ਗਿਆ। ਬੱਦਲਵਾਈ ਰਹੇਗੀ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 23 ਤੋਂ 30 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ - ਸ਼ਨੀਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 32.7 ਡਿਗਰੀ ਦਰਜ ਕੀਤਾ ਗਿਆ। ਬੱਦਲਵਾਈ ਰਹੇਗੀ। ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਅੱਜ ਤਾਪਮਾਨ 24 ਤੋਂ 30 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ – ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 31.4 ਡਿਗਰੀ ਦਰਜ ਕੀਤਾ ਗਿਆ। ਬੱਦਲਵਾਈ ਰਹੇਗੀ। ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 24 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)