Punjab Weather Update: ਅੱਜ ਇੱਕ ਵਾਰ ਫਿਰ ਤੋਂ ਪੰਜਾਬ ਦੇ ਵਿੱਚ ਮੌਸਮ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਕਈ ਸੂਬਿਆਂ 'ਚ ਮੌਸਮ ਨੇ ਕਰਵਟ ਲੈ ਲਈ ਹੈ, ਜਦਕਿ ਅੱਜ ਪੰਜਾਬ ਸਮੇਤ ਕਈ ਸੂਬਿਆਂ 'ਚ ਮੌਸਮ 'ਚ ਬਦਲਾਅ ਹੋਣ ਦੀ ਸੰਭਾਵਨਾ ਹੈ। ਮੌਸਮ 'ਚ ਬਦਲਾਅ ਦੌਰਾਨ ਕਸ਼ਮੀਰ 'ਚ ਬਰਫਬਾਰੀ ਹੋਈ ਜਦਕਿ ਸ਼ਿਮਲਾ 'ਚ ਗੜੇਮਾਰੀ ਕਾਰਨ ਮੌਸਮ ਸੁਹਾਵਣਾ ਹੋ ਗਿਆ।



15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ


ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਆਈਐਮਡੀ ਮੁਤਾਬਕ ਪੰਜਾਬ ਵਿੱਚ 13 ਮਾਰਚ ਨੂੰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਵਿਭਾਗ ਦਾ ਕਹਿਣਾ ਹੈ ਕਿ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸ. ਸ਼ਹਿਰ ਸ਼ਾਮਿਲ ਹੈ।


ਸਿਹਤ ਸੰਬੰਧੀ ਸਮੱਸਿਆਵਾਂ ਦਾ ਖਤਰਾ ਵੱਧ ਸਕਦਾ


ਮੌਸਮ ਦੇ ਪੈਟਰਨ ਵਿੱਚ ਲਗਾਤਾਰ ਬਦਲਾਅ ਸਿਹਤ ਸੰਬੰਧੀ ਸਮੱਸਿਆਵਾਂ ਪੈਦਾ ਕਰ ਸਕਦਾ ਹੈ, ਅਜਿਹੇ ਵਿੱਚ ਸਾਵਧਾਨੀ ਵਰਤਣੀ ਬਹੁਤ ਜ਼ਰੂਰੀ ਹੋ ਗਈ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਰਾਤ ਨੂੰ ਤਾਪਮਾਨ 7-8 ਡਿਗਰੀ ਤੱਕ ਬਦਲ ਰਿਹਾ ਹੈ। ਜਿਸ ਕਰਕੇ ਠੰਡ ਅਚਾਨਕ ਵਧ ਰਹੀ ਹੈ ਜੋ ਬਹੁਤ ਖਤਰਨਾਕ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 26 ਡਿਗਰੀ ਅਤੇ ਘੱਟੋ-ਘੱਟ ਤਾਪਮਾਨ ਵਿੱਚ 15 ਡਿਗਰੀ ਦਾ ਬਦਲਾਅ ਮਨੁੱਖੀ ਸਰੀਰ ਲਈ ਘਾਤਕ ਹੈ। ਅਜਿਹੀ ਸਥਿਤੀ 'ਚ ਹਾਰਟ ਅਟੈਕ ਅਤੇ ਬ੍ਰੇਨ ਹੈਮਰੇਜ ਦਾ ਖਤਰਾ ਵੱਧ ਜਾਂਦਾ ਹੈ। ਇਸ ਤੋਂ ਇਲਾਵਾ ਮੌਸਮੀ ਬਿਮਾਰੀਆਂ ਵੀ ਵੱਧ ਸਕਦੀਆਂ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।