ਚੰਡੀਗੜ੍ਹ: ਪੰਜਾਬ ਵਿੱਚ ਕਣਕ ਦੀ ਖਰੀਦ ਜਾਰੀ ਹੈ। ਅੱਜ ਖਰੀਦ ਦੇ ਦੂਜੇ ਦਿਨ ਸਰਕਾਰੀ ਖਰੀਦ ਏਜੰਸੀਆਂ ਨੇ 66322 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜ ਦੇ ਵੱਖ ਵੱਖ ਖਰੀਦ ਕੇਂਦਰਾਂ ਤੋਂ ਹੋਈ ਕੁੱਲ ਖਰੀਦ ਵਿਚੋਂ ਸਰਕਾਰੀ ਏਜੰਸੀਆਂ ਨੇ 66321 ਮੀਟ੍ਰਿਕ ਟਨ ਦੀ ਖਰੀਦ ਕੀਤੀ ਹੈ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਪਨਗ੍ਰੇਨ (PUNGRAIN) ਨੇ 15788 ਮੀਟ੍ਰਿਕ ਟਨ, ਮਾਰਕਫੈਡ (MARKFED) ਨੇ 19859 ਟਨ ਅਤੇ ਪਨਸਪ (PUNSUP) ਨੇ 14855 ਮੀਟ੍ਰਿਕ ਟਨ ਜਦੋਂ ਕਿ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 9639 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ
ਕੇਂਦਰ ਦੀ ਸਰਕਾਰੀ ਏਜੰਸੀ ਫੂਡ ਕਾਰਪੋਰੇਸ਼ਨ ਆਫ ਇੰਡੀਆ (FCI) ਨੇ 170 ਮੀਟ੍ਰਿਕ ਟਨ ਦੀ ਖਰੀਦ ਕੀਤੀ ਹੈ। ਇਸ ਤੋਂ ਇਲਾਵਾ ਪਨਗ੍ਰੇਨ ਨੇ ਪੰਜਾਬ ਵਿੱਚ ਜਨਤਕ ਵੰਡ ਲਈ 6010 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।ਸਾਰੀਆਂ ਖਰੀਦ ਏਜੰਸੀ ਵੱਲੋਂ ਪ੍ਰਗਤੀਸ਼ੀਲ ਖਰੀਦ 68963 ਮੀਟ੍ਰਿਕ ਟਨ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ