Punjab News: ਫਾਇਰ ਬ੍ਰਿਗੇਡ ਵਿਭਾਗ 'ਚ ਕੁੜੀਆਂ ਨੂੰ ਭਰਤੀ ਕਰਨ ਵਾਲਾ ਪਹਿਲਾ ਸੂਬਾ ਹੋਵੇਗਾ ਪੰਜਾਬ, ਮੁੰਡੇ-ਕੁੜੀਆਂ ਲਈ ਹੋਣਗੇ ਵੱਖ-ਵੱਖ ਨਿਯਮ, CM ਮਾਨ ਦਾ ਐਲਾਨ
ਮੁੱਖ ਮੰਤਰੀ ਨੇ ਕਿਹਾ ਕਿ ਅੱਗ ਬੁਝਾਊ ਸਟਾਫ ਵਿੱਚ ਮਹਿਲਾਵਾਂ ਦੀ ਭਰਤੀ ਲਈ ਫਿਜ਼ੀਕਲ ਟੈਸਟ ਦੇ ਮੌਜੂਦਾ ਮਾਪਦੰਡ ਬਦਲਣ ਲਈ ਨਿਯਮਾਂ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅੱਗ ਬੁਝਾਊ ਸਟਾਫ ਵਿੱਚ ਲੜਕੀਆਂ ਦੀ ਭਰਤੀ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ।
Punjab News: ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ। ਮਾਨ ਨੇ ਰੱਖੜੀ ਦੇ ਤਿਉਹਾਰ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਬਹੁਤ ਛੇਤੀ ਇਨ੍ਹਾਂ ਅਸਾਮੀਆਂ ਉਤੇ ਭਰਤੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅੱਗ ਬੁਝਾਊ ਸਟਾਫ ਬਾਰੇ ਵੀ ਜ਼ਿਕਰ ਕੀਤਾ।
ਇਸ ਮੌਕੇ ਮਾਨ ਨੇ ਕਿਹਾ ਕਿ, ਮੁੱਖ ਮੰਤਰੀ ਨੇ ਕਿਹਾ ਕਿ ਅੱਗ ਬੁਝਾਊ ਸਟਾਫ ਵਿੱਚ ਮਹਿਲਾਵਾਂ ਦੀ ਭਰਤੀ ਲਈ ਫਿਜ਼ੀਕਲ ਟੈਸਟ ਦੇ ਮੌਜੂਦਾ ਮਾਪਦੰਡ ਬਦਲਣ ਲਈ ਨਿਯਮਾਂ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾ ਰਹੀਆਂ ਹਨ।
ਆਉਣ ਵਾਲੇ ਦਿਨਾਂ 'ਚ ਫਾਇਰ ਬ੍ਰਿਗੇਡ ਦੇ ਫਿਜ਼ੀਕਲ ਟੈਸਟ 'ਚ ਹਰ ਇੱਕ ਨੂੰ 60 ਕਿੱਲੋ ਭਾਰ ਚੁੱਕ ਕੇ ਦਿਖਾਉਣ ਦੇ ਬਣਾਏ ਨਿਯਮ ਨੂੰ ਬਦਲਿਆ ਜਾਵੇਗਾ... ਮੁੰਡੇ-ਕੁੜੀਆਂ ਲਈ ਵੱਖ-ਵੱਖ ਨਿਯਮ ਬਣਾਏ ਜਾਣਗੇ... ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਫਾਇਰ ਬ੍ਰਿਗੇਡ 'ਚ ਕੁੜੀਆਂ ਦੀ ਭਰਤੀ ਕਰੇਗਾ... pic.twitter.com/n3SNJ0y34Z
— Bhagwant Mann (@BhagwantMann) August 17, 2024
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਨਿਯਮਾਂ ਨੂੰ ਬਦਲਣ ਦੀ ਕੁਝ ਵੀ ਨਹੀਂ ਕੀਤਾ ਕਿਉਂਕਿ ਇਨ੍ਹਾਂ ਸਿਆਸਤਦਾਨਾਂ ਨੂੰ ਲੋਕਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨਾਲ ਕੋਈ ਸਰੋਕਾਰ ਨਹੀਂ ਸੀ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅੱਗ ਬੁਝਾਊ ਸਟਾਫ ਵਿੱਚ ਲੜਕੀਆਂ ਦੀ ਭਰਤੀ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ ਕਾਇਮ ਕੀਤੀ ਹੈ ਤਾਂ ਕਿ ਸੂਬਾਈ ਤੇ ਕੌਮੀ ਸ਼ਾਹਰਾਹਾਂ ਉਤੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ ਅਤੇ ਸੁਰੱਖਿਆ ਵਧਾਈ ਜਾ ਸਕੇ। ਵਿਸ਼ੇਸ਼ ਸਿਖਲਾਈ ਪ੍ਰਾਪਤ ਨਵੇਂ ਭਰਤੀ 1597 ਮੁਲਾਜ਼ਮ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਅਤਿ-ਆਧੁਨਿਕ ਮਸ਼ੀਨਰੀ ਨਾਲ ਲੈਸ 144 ਵਾਹਨ ਮੁਹੱਈਆ ਕੀਤੇ ਗਏ ਹਨ।