Punjab News: ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ। ਮਾਨ ਨੇ ਰੱਖੜੀ ਦੇ ਤਿਉਹਾਰ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਬਹੁਤ ਛੇਤੀ ਇਨ੍ਹਾਂ ਅਸਾਮੀਆਂ ਉਤੇ ਭਰਤੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅੱਗ ਬੁਝਾਊ ਸਟਾਫ ਬਾਰੇ ਵੀ ਜ਼ਿਕਰ ਕੀਤਾ।


ਇਸ ਮੌਕੇ ਮਾਨ ਨੇ ਕਿਹਾ ਕਿ, ਮੁੱਖ ਮੰਤਰੀ ਨੇ ਕਿਹਾ ਕਿ ਅੱਗ ਬੁਝਾਊ ਸਟਾਫ ਵਿੱਚ ਮਹਿਲਾਵਾਂ ਦੀ ਭਰਤੀ ਲਈ ਫਿਜ਼ੀਕਲ ਟੈਸਟ ਦੇ ਮੌਜੂਦਾ ਮਾਪਦੰਡ ਬਦਲਣ ਲਈ ਨਿਯਮਾਂ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾ ਰਹੀਆਂ ਹਨ। 






ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਨਿਯਮਾਂ ਨੂੰ ਬਦਲਣ ਦੀ ਕੁਝ ਵੀ ਨਹੀਂ ਕੀਤਾ ਕਿਉਂਕਿ ਇਨ੍ਹਾਂ ਸਿਆਸਤਦਾਨਾਂ ਨੂੰ ਲੋਕਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨਾਲ ਕੋਈ ਸਰੋਕਾਰ ਨਹੀਂ ਸੀ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅੱਗ ਬੁਝਾਊ ਸਟਾਫ ਵਿੱਚ ਲੜਕੀਆਂ ਦੀ ਭਰਤੀ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ।


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ ਕਾਇਮ ਕੀਤੀ ਹੈ ਤਾਂ ਕਿ ਸੂਬਾਈ ਤੇ ਕੌਮੀ ਸ਼ਾਹਰਾਹਾਂ ਉਤੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ ਅਤੇ ਸੁਰੱਖਿਆ ਵਧਾਈ ਜਾ ਸਕੇ। ਵਿਸ਼ੇਸ਼ ਸਿਖਲਾਈ ਪ੍ਰਾਪਤ ਨਵੇਂ ਭਰਤੀ 1597 ਮੁਲਾਜ਼ਮ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਅਤਿ-ਆਧੁਨਿਕ ਮਸ਼ੀਨਰੀ ਨਾਲ ਲੈਸ 144 ਵਾਹਨ ਮੁਹੱਈਆ ਕੀਤੇ ਗਏ ਹਨ।