(Source: ECI/ABP News/ABP Majha)
Vande Bharat Train: ਪੰਜਾਬ ਨੂੰ ਅੱਜ ਮਿਲਣਗੀਆਂ ਦੋ ਵੰਦੇ ਭਾਰਤ ਟਰੇਨਾਂ: ਦਿੱਲੀ ਤੋਂ 8 ਘੰਟੇ 'ਚ ਕਟੜਾ ਤੇ ਸਾਢੇ 5 ਘੰਟੇ 'ਚ ਅੰਮ੍ਰਿਤਸਰ
Vande Bharat Train: 1 ਜਨਵਰੀ, 2024 ਤੋਂ ਆਮ ਲੋਕ ਇਸ 'ਚ ਸਫਰ ਕਰ ਸਕਣਗੇ। ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਸ਼ੁੱਕਰਵਾਰ ਦੇਰ ਰਾਤ ਤੱਕ ਉਦਘਾਟਨ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੰਦੇ ਭਾਰਤ ਟਰੇਨ ਲਈ ਵਾਸ਼ਿੰਗ ਲਾਈਨ
Vande Bharat Train: ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਵੰਦੇ ਭਾਰਤ ਟਰੇਨ 30 ਦਸੰਬਰ ਯਾਨੀ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ। ਰੇਲਵੇ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਪਹਿਲੇ ਦਿਨ ਸਾਰੇ ਯਾਤਰੀਆਂ ਨੂੰ ਇਸ ਟਰੇਨ 'ਚ ਦਿੱਲੀ ਤੱਕ ਮੁਫਤ ਸਫਰ ਮਿਲੇਗਾ। ਇਹ ਟਰੇਨ ਸ਼ਨੀਵਾਰ ਸਵੇਰੇ 11:15 ਵਜੇ ਰਵਾਨਾ ਹੋਵੇਗੀ। ਬਾਕੀ ਦਿਨਾਂ ਵਿੱਚ ਇਹ ਰੇਲ ਗੱਡੀ ਅੰਮ੍ਰਿਤਸਰ ਤੋਂ ਸਵੇਰੇ 8:15 ਵਜੇ ਚੱਲੇਗੀ ਅਤੇ ਦੁਪਹਿਰ 1:30 ਵਜੇ ਦਿੱਲੀ ਪਹੁੰਚੇਗੀ।
1 ਜਨਵਰੀ, 2024 ਤੋਂ ਆਮ ਲੋਕ ਇਸ 'ਚ ਸਫਰ ਕਰ ਸਕਣਗੇ। ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਸ਼ੁੱਕਰਵਾਰ ਦੇਰ ਰਾਤ ਤੱਕ ਉਦਘਾਟਨ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੰਦੇ ਭਾਰਤ ਟਰੇਨ ਲਈ ਵਾਸ਼ਿੰਗ ਲਾਈਨ ਨੰਬਰ ਪੰਜ ਤਿਆਰ ਕੀਤੀ ਗਈ ਹੈ। ਦੱਸ ਦਈਏ ਕਿ ਇਹ ਟਰੇਨ ਅੰਮ੍ਰਿਤਸਰ ਤੋਂ ਸਵੇਰੇ 9:26 'ਤੇ ਰਵਾਨਾ ਹੋਵੇਗੀ, ਜਲੰਧਰ ਕੈਂਟ, ਲੁਧਿਆਣਾ ਤੋਂ 10.16 'ਤੇ, ਅੰਬਾਲਾ ਤੋਂ 11.34 'ਤੇ ਅਤੇ 1.30 'ਤੇ ਦਿੱਲੀ ਪਹੁੰਚੇਗੀ। ਇਸ ਤੋਂ ਬਾਅਦ ਇਹ ਟਰੇਨ ਦਿੱਲੀ ਤੋਂ ਦੁਪਹਿਰ 3:15 'ਤੇ ਰਵਾਨਾ ਹੋਵੇਗੀ ਅਤੇ ਰਾਤ 8:35 'ਤੇ ਅੰਮ੍ਰਿਤਸਰ ਪਹੁੰਚੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਯੁੱਧਿਆ ਤੋਂ ਛੇ ਵੰਦੇ ਭਾਰਤ ਟਰੇਨਾਂ ਦਾ ਉਦਘਾਟਨ ਕਰਨਗੇ। ਇਨ੍ਹਾਂ 'ਚੋਂ ਇਕ ਵੰਦੇ ਭਾਰਤ ਟਰੇਨ ਅੰਮ੍ਰਿਤਸਰ ਤੋਂ ਦਿੱਲੀ ਵਿਚਾਲੇ ਚੱਲੇਗੀ। ਇਸ ਦੀ ਰਫਤਾਰ ਲਗਭਗ 160 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਇਹ ਟਰੇਨ ਹਫ਼ਤੇ ਵਿੱਚ ਛੇ ਦਿਨ ਚੱਲੇਗੀ। ਇਹ ਟਰੇਨ ਸ਼ੁੱਕਰਵਾਰ ਨੂੰ ਨਹੀਂ ਚੱਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅੰਮ੍ਰਿਤਸਰ 'ਚ ਉਦਘਾਟਨ ਮੌਕੇ ਪਹੁੰਚਣਗੇ। ਰੇਲਵੇ ਨੇ ਕਰੀਬ 100 ਵੀਆਈਪੀਜ਼ ਨੂੰ ਸੱਦਾ ਪੱਤਰ ਭੇਜਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ