ਪੜਚੋਲ ਕਰੋ

ਸਾਈਕਲ ਉਦਯੋਗ ਲਈ GST ਦਰ 5 ਪ੍ਰਤੀਸ਼ਤ ਤੱਕ ਘਟਾਉਣ ਲਈ ਜੀ.ਐਸ.ਟੀ ਕੌਂਸਲ ਅੱਗੇ ਪੰਜਾਬ ਉਠਾਏਗਾ ਆਵਾਜ਼ : ਵਿੱਤ ਮੰਤਰੀ

ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿਵਾਇਆ ਕਿ CM ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਈਕਲ, ਇਸਦੇ ਪੁਰਜਿਆਂ ਅਤੇ ਕੱਚੇ ਮਾਲ 'ਤੇ ਜੀਐਸਟੀ ਦੀ ਦਰ ਨੂੰ 5 ਪ੍ਰਤੀਸ਼ਤ ਤੱਕ ਘਟਾਉਣ ਲਈ ਜੀ.ਐਸ.ਟੀ ਕੌਂਸਲ ਅੱਗੇ ਉਨ੍ਹਾਂ ਦਾ ਪੱਖ ਪੇਸ਼ ਕਰੇਗੀ।

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਲ ਇੰਡੀਆ ਸਾਈਕਲ ਮੈਨੂਫੈਕਚਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਈਕਲ, ਇਸਦੇ ਪੁਰਜਿਆਂ ਅਤੇ ਕੱਚੇ ਮਾਲ 'ਤੇ ਜੀਐਸਟੀ ਦੀ ਦਰ ਨੂੰ 5 ਪ੍ਰਤੀਸ਼ਤ ਤੱਕ ਘਟਾਉਣ ਲਈ ਜੀ.ਐਸ.ਟੀ ਕੌਂਸਲ ਅੱਗੇ ਉਨ੍ਹਾਂ ਦਾ ਪੱਖ ਪੇਸ਼ ਕਰੇਗੀ।

ਸਾਈਕਲ ਉਦਯੋਗ ਦੇ ਨੁਮਾਇੰਦਿਆਂ, ਜਿਨ੍ਹਾਂ ਨੇ ਅੱਜ ਇਥੇ ਪੰਜਾਬ ਦੇ ਵਿੱਤ ਮੰਤਰੀ ਨਾਲ ਉਨ੍ਹਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ, ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਵਿਸ਼ਵ ਪੱਧਰ 'ਤੇ ਮੁਕਾਬਲੇ ਦੇ ਮੱਦੇਨਜ਼ਰ ਸਾਈਕਲ ਉਦਯੋਗ ਨੂੰ 12 ਫੀਸਦੀ ਦੀ ਉੱਚੀ ਜੀ.ਐੱਸ.ਟੀ. ਦਰ ਕਾਰਨ ਮੁਸ਼ਕਲ ਦੌਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਈਕਲ 'ਤੇ ਵੱਧ ਜੀ.ਐਸ.ਟੀ ਦਰ ਨਾਲ ਬਾਜਾਰ ਵਿੱਚ ਬੇਨਾਮੀ ਕੰਪਨੀਆਂ ਦਾ ਵਾਧਾ ਹੁੰਦਾ ਹੈ ,ਜਿਸ ਨਾਲ ਕਰ ਚੋਰੀ ਵੀ ਵੱਧ ਜਾਂਦੀ ਹੈ।

ਈ-ਸਾਈਕਲ ਅਤੇ ਪੈਡਲ ਸਾਈਕਲ 'ਤੇ ਜੀਐਸਟੀ ਦਰ ਦੀ ਅਸਮਾਨਤਾ ਦਾ ਜਿਕਰ ਕਰਦਿਆਂ, ਵਫ਼ਦ ਨੇ ਦੱਸਿਆ ਕਿ ਜੁਲਾਈ 2019 ਵਿੱਚ ਭਾਰਤ ਸਰਕਾਰ ਵੱਲੋਂ ਇਲੈਕਟ੍ਰਿਕ ਸਾਈਕਲਾਂ ਦੀ ਮੰਗ ਪੈਦਾ ਕਰਨ ਲਈ ਇਸ ‘ਤੇ 5% ਜੀਐਸਟੀ ਤੈਅ ਕੀਤੀ ਗਈ ਸੀ। ਹਾਲਾਂਕਿ, ਜੀ.ਐਸ.ਟੀ ਦਰ ਦੇ ਮਾਮਲੇ ਵਿੱਚ ਪੈਡਲ ਸਾਈਕਲ ਵੀ ਈ-ਸਾਈਕਲ ਨਾਲ ਸਮਾਨਤਾ ਦੀ ਹੱਕਦਾਰ ਹੈ ਕਿਉਂਕਿ 80 ਪ੍ਰਤੀਸ਼ਤ ਤੋਂ ਵੱਧ ਸਾਈਕਲਾਂ ਦੀ ਕੀਮਤ 2500 ਤੋਂ 5000 ਰੁਪਏ ਦੇ ਵਿਚਕਾਰ ਹੈ ਅਤੇ ਜ਼ਿਆਦਾਤਰ ਆਮ ਲੋਕ ਰੋਜ਼ਾਨਾ ਆਉਣ-ਜਾਣ ਲਈ ਇਸ ਦੀ ਵਰਤੋਂ ਕਰਦੇ ਹਨ।

ਸਾਈਕਲ ਨੂੰ ‘ਆਮ ਲੋਕਾਂ ਦੀ ਸਵਾਰੀ’ ਅਤੇ ਸਾਈਕਲ ਸਨਅਤ ਨੂੰ ‘ਲੁਧਿਆਣੇ ਦੀ ਰੀੜ੍ਹ ਦੀ ਹੱਡੀ’ ਦੱਸਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸਾਈਕਲ ਉਦਯੋਗ ਅਤੇ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਜੀਐਸਟੀ ਕੌਂਸਲ ਵਿੱਚ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗੀ ਕਿਉਂਕਿ ਆਮ ਆਦਮੀ ਲਈ ਸਾਈਕਲ ਸਿਰਫ਼ ਸਫ਼ਰ ਕਰਨ ਦਾ ਸਾਧਨ ਨਹੀਂ ਸਗੋਂ ਆਪਣੀ ਰੋਜ਼ੀ-ਰੋਟੀ ਕਮਾਉਣ ਦਾ ਜ਼ਰੀਆ ਹੈ। ਮੀਟਿੰਗ ਵਿੱਚ ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਵਿੱਤ ਸਕੱਤਰ ਗੁਰਪ੍ਰੀਤ ਕੌਰ ਸਪਰਾ,  ਹੀਰੋ ਸਾਈਕਲ ਦੇ ਸੀ.ਈ.ਓ  ਆਦਿਤਿਆ ਮੁੰਜਾਲ, ਏਵਨ ਸਾਈਕਲ ਦੇ ਡਾਇਰੈਕਟਰ ਮਨਦੀਪ ਪਾਹਵਾ ਅਤੇ ਟੀਆਈ ਸਾਈਕਲਜ਼ ਆਫ਼ ਇੰਡੀਆ ਦੇ ਹੈੱਡ ਸੋਰਸਿੰਗ ਗਜੇਂਦਰ ਕੁਮਾਰ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
Advertisement
ABP Premium

ਵੀਡੀਓਜ਼

Amritpal Singh | Sukhbir Badal ਨੂੰ ਸੁਣਾਓ ਸਖ਼ਤ ਸਜ਼ਾ ਕੌਮ ਤੁਹਡੇ ਨਾਲ ਹੈ - ਤਰਸੇਮ ਸਿੰਘਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਹੱਕ 'ਚ ਆਏ MP Sarbjeet Singh Khalsa Punjab ਸਰਕਾਰ ਨੂੰ ਵੱਡਾ ਚੈਲੇਂਜ!ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
Embed widget