ਪੜਚੋਲ ਕਰੋ

ਕੈਪਟਨ ਨੇ ਦਿੱਤਾ ਮੋਦੀ ਸਰਕਾਰ ਨੂੰ ਇੱਕ ਹੋਰ ਝਟਕਾ, ਚੁੱਪ-ਚੁਪੀਤੇ ਕੀਤੀ ਵੱਡੀ ਕਾਰਵਾਈ

ਖੇਤੀ ਕਾਨੂੰਨਾਂ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਸਰਕਾਰ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਕੈਪਟਨ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਖੰਬ ਕੁਤਰ ਦਿੱਤੇ ਹਨ। ਹੁਣ ਕੇਂਦਰੀ ਏਜੰਸੀ ਰਾਜ ਸਰਕਾਰ ਦੀ ਇਜਾਜ਼ਤ ਤੋਂ ਬਿਨਾਂ ਸੂਬੇ ਵਿੱਚ ਕਿਸੇ ਵੀ ਮਾਮਲੇ ਦੀ ਜਾਂਚ ਨਹੀਂ ਕਰ ਸਕੇਗੀ। ਇਸ ਤੋਂ ਪਹਿਲਾਂ ਮਹਾਰਾਸ਼ਟਰ, ਆਂਧਰਾ ਪ੍ਰਦੇਸ਼ ਤੇ ਪੱਛਮੀ ਬੰਗਾਲ ਵੀ ਅਜਿਹਾ ਕਰ ਚੁੱਕੇ ਹਨ।

ਚੰਡੀਗੜ੍ਹ: ਖੇਤੀ ਕਾਨੂੰਨਾਂ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਸਰਕਾਰ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਕੈਪਟਨ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਖੰਬ ਕੁਤਰ ਦਿੱਤੇ ਹਨ। ਹੁਣ ਕੇਂਦਰੀ ਏਜੰਸੀ ਰਾਜ ਸਰਕਾਰ ਦੀ ਇਜਾਜ਼ਤ ਤੋਂ ਬਿਨਾਂ ਸੂਬੇ ਵਿੱਚ ਕਿਸੇ ਵੀ ਮਾਮਲੇ ਦੀ ਜਾਂਚ ਨਹੀਂ ਕਰ ਸਕੇਗੀ। ਇਸ ਤੋਂ ਪਹਿਲਾਂ ਮਹਾਰਾਸ਼ਟਰ, ਆਂਧਰਾ ਪ੍ਰਦੇਸ਼ ਤੇ ਪੱਛਮੀ ਬੰਗਾਲ ਵੀ ਅਜਿਹਾ ਕਰ ਚੁੱਕੇ ਹਨ। ਦਰਅਸਲ ਅਕਸਰ ਹੀ ਇਹ ਚਰਚਾ ਰਹੀ ਹੈ ਕਿ ਕੇਂਦਰ ਸਰਕਾਰਾਂ ਆਪਣੇ ਵਿਰੋਧੀਆਂ ਦੀ ਬਾਂਹ ਮਰੋੜਨ ਲਈ ਸੀਬੀਆਈ ਦੀ ਵਰਤੋਂ ਕਰਦੀਆਂ ਹਨ। ਇਸ ਕਰਕੇ ਹੀ ਕਈ ਰਾਜਾਂ ਨੇ ਸੀਬੀਆਈ ਜਾਂਚ ਲਈ ਉੱਥੋਂ ਦੀ ਸਰਕਾਰ ਤੋਂ ਇਜਾਜ਼ਤ ਲੈਣੀ ਲਾਜ਼ਮੀ ਕਰ ਦਿੱਤੀ ਹੈ। ਹੁਣ ਪੰਜਾਬ ਸਰਕਾਰ ਨੇ ਵੀ ਵੱਡਾ ਕਦਮ ਚੁੱਕਿਆ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਕੈਪਟਨ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨ ਖਿਲਾਫ ਵਿਧਾਨ ਸਭਾ ਵਿੱਚ ਬਿੱਲ ਲਿਆਉਣ ਮਗਰੋਂ ਖਦਸ਼ਾ ਸੀ ਕਿ ਕੇਂਦਰੀ ਏਜੰਸੀਆਂ ਕਾਂਗਰਸੀ ਲੀਡਰਾਂ ਨੂੰ ਨਿਸ਼ਾਨਾ ਬਣਾ ਸਕਦੀਆਂ ਹਨ। ਇਸ ਤੋਂ ਪਹਿਲਾਂ ਕੈਪਟਨ ਦੇ ਪਰਿਵਾਰਕ ਮੈਂਬਰਾਂ ਨੂੰ ਈਡੀ ਤੇ ਇਨਕਮ ਟੈਕਸ ਵਿਭਾਗ ਵੱਲੋਂ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਹੁਣ ਚਰਚਾ ਸੀ ਕਿ ਕਾਂਗਰਸ ਦੇ ਕੁਝ ਵਿਧਾਇਕਾਂ ਖਿਲਾਫ ਕੇਂਦਰੀ ਏਜੰਸੀਆਂ ਕਾਰਵਾਈ ਕਰ ਸਕਦੀਆਂ ਹਨ। ਇਸ ਲਈ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਸੂਬੇ ਵਿੱਚ ਸਿੱਧੀ ਕਾਰਵਾਈ ਕਰਨ ’ਤੇ ਬਰੇਕਾਂ ਲਾ ਦਿੱਤੀਆਂ ਹਨ। ਮਹਾਰਾਸ਼ਟਰ, ਆਂਧਰਾ ਪ੍ਰਦੇਸ਼ ਤੇ ਪੱਛਮੀ ਬੰਗਾਲ ਜਿਹੇ ਸੂਬਿਆਂ ਦੀ ਤਰਜ਼ ’ਤੇ ਕੈਪਟਨ ਸਰਕਾਰ ਨੇ ਰਾਜ ਸਰਕਾਰ ਦੀ ਇਜਾਜ਼ਤ ਤੋਂ ਬਿਨਾਂ ਸੂਬੇ ਵਿੱਚ ਕੋਈ ਵੀ ਕਾਰਵਾਈ ਨਾ ਕਰਨ ਸਬੰਧੀ ਦਿੱਲੀ ਵਿਸ਼ੇਸ਼ ਪੁਲਿਸ ਐਕਟ-1946 ਦੀ ਧਾਰਾ 25 ਤਹਿਤ ਲੋੜੀਂਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਸੂਬੇ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਦੇ ਦਸਤਖ਼ਤਾਂ ਹੇਠ ਇਹ ਨੋਟੀਫਿਕੇਸ਼ਨ 6 ਨਵੰਬਰ ਨੂੰ ਹੀ ਜਾਰੀ ਕੀਤਾ ਗਿਆ ਹੈ। ਰਾਜ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦਾ ਦੱਸਣਾ ਹੈ ਕਿ ਸੂਬਾ ਸਰਕਾਰ ਵੱਲੋਂ ਸੀਬੀਆਈ ਨੂੰ ਕਾਰਵਾਈ ਕਰਨ ਦੀ ਆਮ ਸਹਿਮਤੀ ਦਿੱਤੀ ਹੋਈ ਸੀ ਜਿਸ ਨੂੰ ਨੋਟੀਫਿਕੇਸ਼ਨ ਰਾਹੀਂ ਵਾਪਸ ਲੈ ਲਿਆ ਗਿਆ ਹੈ। ਇਸ ਤਰ੍ਹਾਂ ਦੀ ਕਾਰਵਾਈ ਦੇਸ਼ ਦੇ ਉਨ੍ਹਾਂ ਸੱਤ ਸੂਬਿਆਂ ਵੱਲੋਂ ਅਮਲ ਵਿੱਚ ਲਿਆਂਦੀ ਗਈ ਹੈ ਜਿਨ੍ਹਾਂ ਸੂਬਿਆਂ ਵਿੱਚ ਗ਼ੈਰ-ਭਾਜਪਾ ਸਰਕਾਰਾਂ ਚੱਲ ਰਹੀਆਂ ਹਨ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
Punjab News: ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
Punjab  News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
Embed widget