ਪੜਚੋਲ ਕਰੋ

ਪੰਜਾਬ 'ਚ ਔਰਤਾਂ ਹੁਣ ਤੋਂ ਸਰਕਾਰੀ ਬੱਸਾਂ 'ਤੇ ਕਰਨਗੀਆਂ ਮੁਫਤ ਸਫਰ, ਜਾਣੋ ਕਿਵੇਂ ਮਿਲੇਗਾ ਲਾਭ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 5 ਮਾਰਚ ਨੂੰ ਵਿਧਾਨ ਸਭਾ ਵਿੱਚ ਔਰਤਾਂ ਨੂੰ ਮੁਫ਼ਤ ਸਫਰ ਦੀ ਸਹੂਲਤ ਦੇਣ ਦੀ ਯੋਜਨਾ ਦਾ ਐਲਾਨ ਕੀਤਾ ਸੀ। ਇਸ ਦਾ ਫਾਇਦਾ ਰਾਜ ਭਰ ਦੀਆਂ ਕਰੀਬ 1.31 ਕਰੋੜ ਔਰਤਾਂ/ਲੜਕੀਆਂ ਨੂੰ ਹੋਵੇਗਾ।

ਚੰਡੀਗੜ੍ਹ: ਪੰਜਾਬ ਵਿੱਚ ਅੱਜ ਤੋਂ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫ਼ਤ ਬੱਸ ਸਫਰ ਦੀ ਸਹੂਲਤ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਹੀ ਔਰਤਾਂ ਫਰੀ ਸਫਰ ਕਰਕੇ ਕਾਫੀ ਖੁਸ਼ ਨਜ਼ਰ ਆ ਰਹੀਆਂ ਹਨ। ਅੱਜ ਵੇਖਿਆ ਗਿਆ ਕਿ ਕਈਆਂ ਨੂੰ ਤਾਂ ਸਰਕਾਰ ਦੀ ਇਸ ਸਹੂਲਤ ਦਾ ਪਤਾ ਹੀ ਨਹੀਂ ਸੀ। ਬੱਸ ਵਿੱਚ ਚੜ੍ਹਨ ਬਾਅਦ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਤਾਂ ਉਹ ਖੁਸ਼ ਨਜ਼ਰ ਆਈਆਂ।

ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 5 ਮਾਰਚ ਨੂੰ ਵਿਧਾਨ ਸਭਾ ਵਿੱਚ ਔਰਤਾਂ ਨੂੰ ਮੁਫ਼ਤ ਸਫਰ ਦੀ ਸਹੂਲਤ ਦੇਣ ਦੀ ਯੋਜਨਾ ਦਾ ਐਲਾਨ ਕੀਤਾ ਸੀ। ਇਸ ਦਾ ਫਾਇਦਾ ਰਾਜ ਭਰ ਦੀਆਂ ਕਰੀਬ 1.31 ਕਰੋੜ ਔਰਤਾਂ/ਲੜਕੀਆਂ ਨੂੰ ਹੋਵੇਗਾ।

ਉਧਰ, ਕੈਪਟਨ ਸਰਕਾਰ ਇਸ ਸਕੀਮ ਦਾ ਉਦਘਾਟਨੀ ਸਮਾਰੋਹ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੰਜਾਬ ਭਰ ਦੇ ਉਨ੍ਹਾਂ ਪੇਂਡੂ ਤੇ ਸ਼ਹਿਰੀ ਪੁਆਇੰਟਾਂ ਨਾਲ ਜੁੜ ਰਹੇ ਹਨ ਜਿੱਥੇ ਮੁਫ਼ਤ ਬੱਸ ਸੇਵਾ ਦੇ ਉਦਘਾਟਨੀ ਪ੍ਰੋਗਰਾਮ ਹੋ ਰਹੇ ਹਨ। ਪੰਜਾਬ ਭਰ ਵਿਚ ਕਰੀਬ ਇੱਕ ਹਜ਼ਾਰ ਥਾਵਾਂ ’ਤੇ ਇਹ ਉਦਘਾਟਨੀ ਸਮਾਰੋਹ ਰੱਖੇ ਗਏ ਹਨ।

ਕਿਹੜੀਆਂ ਬੱਸਾਂ 'ਚ ਮਿਲੇਗੀ ਸਹੂਲਤ

ਇਸ ਸਕੀਮ ਤਹਿਤ ਔਰਤਾਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ), ਪੰਜਾਬ ਰੋਡਵੇਜ਼ ਬੱਸਿਜ਼ (ਪਨਬੱਸ) ਤੇ ਸਥਾਨਕ ਸਰਕਾਰਾਂ ਵੱਲੋਂ ਚਲਾਈ ਜਾਂਦੀ ਸਿਟੀ ਬੱਸ ਸਰਵਿਸ ਵਿੱਚ ਮੁਫ਼ਤ ਸਫਰ ਕਰ ਸਕਣਗੀਆਂ ਜਦੋਂ ਕਿ ਇਹ ਸਕੀਮ ਸਰਕਾਰੀ ਏਸੀ ਬੱਸਾਂ, ਵੌਲਵੋ ਬੱਸਾਂ ਤੇ ਐੱਚਵੀਏਸੀ ਬੱਸਾਂ ਵਿੱਚ ਲਾਗੂ ਨਹੀਂ ਹੋਵੇਗੀ।

ਕਿਸ ਕਿਸ ਨੂੰ ਮਿਲੀ ਸਹੂਲਤ

ਪੰਜਾਬ ਦੀਆਂ ਸਾਰੀਆਂ ਔਰਤਾਂ ਲਈ ਇਹ ਸਹੂਲਤ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਮੁਲਾਜ਼ਮ ਜਿਹੜੇ ਚੰਡੀਗੜ੍ਹ ਰਹਿੰਦੇ ਹਨ ਉਨ੍ਹਾਂ ਦੀਆਂ ਪਰਿਵਾਰਕ ਮੈਂਬਰ ਔਰਤਾਂ ਜਾਂ ਚੰਡੀਗੜ੍ਹ ਰਹਿਣ ਵਾਲੀਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਔਰਤਾਂ ਵੀ ਇਸ ਮੁਫਤ ਬੱਸ ਸਫਰ ਸਹੂਲਤ ਦਾ ਫਾਇਦਾ ਉਠਾ ਸਕਦੀਆਂ ਹਨ। ਫਿਰ ਭਾਵੇਂ ਉਹ ਕਿਸੇ ਵੀ ਉਮਰ ਵਰਗ ਜਾਂ ਆਮਦਨ ਦੇ ਘੇਰੇ ਵਿੱਚ ਆਉਂਦੀਆਂ ਹੋਣ। ਇਹ ਸਕੀਮ ਔਰਤਾਂ ਨੂੰ ਸਰਕਾਰੀ ਟਰਾਂਸਪੋਰਟ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰੇਗੀ।

ਕਿਹੜਾ ਦਸਤਾਵੇਜ਼ ਜ਼ਰੂਰੀ-
ਸਫਰ ਦੌਰਾਨ ਪੰਜਾਬ ਦੀ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਹੋਰ ਦਸਤਾਵੇਜ਼ ਲੋੜੀਂਦਾ ਹੋਵੇਗਾ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget