ਪੜਚੋਲ ਕਰੋ

Punjab Weather Today: ਪੰਜਾਬ 'ਚ ਅੱਜ 6 ਜ਼ਿਲ੍ਹਿਆਂ ਲਈ ਭਾਰੀ ਬਾਰਿਸ਼ ਦੀ ਚੇਤਾਵਨੀ, 24 ਜੁਲਾਈ ਤੱਕ ਯੈਲੋ ਅਲਰਟ ਜਾਰੀ; ਪੰਡੋਹ ਡੈਮ ਤੋਂ ਛੱਡਿਆ ਗਿਆ ਪਾਣੀ

ਪੰਜਾਬੀ ਦੇਣ ਧਿਆਨ ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੇ ਮੀਂਹ ਦਾ ਅਸਰ ਹੁਣ ਡੈਮਾਂ 'ਤੇ ਵੀ ਵੇਖਣ ਨੂੰ ਮਿਲ ਰਿਹਾ ਹੈ। ਦੂਜੇ ਪਾਸੇ ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ਦੇ ਵਿੱਚ ਮੀਂਹ ਪੈ ਰਿਹਾ ਹੈ। ਜਿਸ ਕਰਕੇ ਮੌਸਮ ਵਿਭਾਗ ਲੋਕਾਂ ਨੂੰ ਅਲਰਟ ਰਹਿਣ ਲਈ...

Punjab Weather Today: ਮੌਸਮ ਵਿਗਿਆਨ ਕੇਂਦਰ ਵੱਲੋਂ ਪੰਜਾਬ ਵਿੱਚ 24 ਜੁਲਾਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਵੀ ਰਾਜ ਦੇ 6 ਜ਼ਿਲ੍ਹਿਆਂ ਵਿੱਚ ਆਮ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਸਧਾਰਨ ਰਹੇਗਾ।

ਹਿਮਾਚਲ ਪ੍ਰਦੇਸ਼ ਵਿੱਚ ਪੈਂ ਰਹੇ ਮੀਂਹ ਦਾ ਅਸਰ ਹੁਣ ਡੈਮਾਂ 'ਤੇ ਵੀ ਵੇਖਣ ਨੂੰ ਮਿਲ ਰਿਹਾ ਹੈ। ਸੋਮਵਾਰ ਨੂੰ ਪੰਡੋਹ ਡੈਮ ਦੇ 5 ਗੇਟ ਖੋਲ੍ਹੇ ਗਏ। ਬੀਬੀਐਮਬੀ ਪ੍ਰਸ਼ਾਸਨ ਵੱਲੋਂ ਸਾਵਧਾਨੀ ਵਜੋਂ ਕਾਰਵਾਈ ਕਰਦਿਆਂ ਡੈਮ ਤੋਂ ਲਗਭਗ 42,000 ਕਿਊਸੈਕ ਪਾਣੀ ਬਿਆਸ ਦਰਿਆ ਵਿੱਚ ਛੱਡਿਆ ਗਿਆ। ਡੈਮ ਦਾ ਜਲ ਪੱਧਰ ਲਗਭਗ 2920 ਫੁੱਟ ਰਿਕਾਰਡ ਕੀਤਾ ਗਿਆ, ਜੋ ਹਾਲੇ ਖਤਰੇ ਦੇ ਨਿਸ਼ਾਨ 2941 ਫੁੱਟ ਤੋਂ ਕਾਫੀ ਘੱਟ ਹੈ।

ਪੰਡੋਹ ਡੈਮ ਦੇ ਪੰਜਵੇਂ ਗੇਟ ਖੁੱਲਣ ਦੇ ਬਾਅਦ ਬਿਆਸ ਦਰਿਆ ਦੇ ਜਲ ਪੱਧਰ ਵਿੱਚ ਵਾਧਾ ਹੋ ਗਿਆ ਹੈ। ਇਨ੍ਹਾਂ ਹਾਲਾਤਾਂ ਨੂੰ ਦੇਖਦਿਆਂ ਬੀਬੀਐਮਬੀ ਪ੍ਰਬੰਧਨ ਨੇ ਲੋਕਾਂ ਨੂੰ ਬਿਆਸ ਦਰਿਆ ਦੀ ਦਿਸ਼ਾ ਵੱਲ ਨਾ ਜਾਣ ਦੀ ਅਪੀਲ ਕੀਤੀ ਹੈ।

ਤਾਪਮਾਨ 'ਚ ਆਈ ਕਮੀ

ਪੰਜਾਬ ਦੇ ਅਧਿਕਤਰ ਜ਼ਿਲ੍ਹਿਆਂ ਵਿੱਚ ਸੋਮਵਾਰ ਨੂੰ ਮੀਂਹ ਦੇਖਣ ਨੂੰ ਮਿਲਿਆ, ਜਿਸ ਕਾਰਨ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 5.7 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਇਹ ਤਾਪਮਾਨ ਆਮ ਤੌਰ 'ਤੇ ਦਰਜ ਹੋਣ ਵਾਲੇ ਤਾਪਮਾਨ ਨਾਲੋਂ 2.7 ਡਿਗਰੀ ਸੈਲਸੀਅਸ ਘੱਟ ਰਿਹਾ। ਰਾਜ ਵਿੱਚ ਸਭ ਤੋਂ ਵੱਧ ਤਾਪਮਾਨ 36°C ਬਠਿੰਡਾ ਵਿੱਚ ਰਿਕਾਰਡ ਕੀਤਾ ਗਿਆ।

ਇਸ ਤੋਂ ਇਲਾਵਾ, ਹੁਸ਼ਿਆਰਪੁਰ ਵਿੱਚ 96 ਮੀਮੀ, ਲੁਧਿਆਣਾ ਵਿੱਚ 10.6 ਮੀਮੀ, ਪਠਾਨਕੋਟ ਵਿੱਚ 17 ਮੀਮੀ ਅਤੇ ਮੋਹਾਲੀ ਵਿੱਚ 10 ਮੀਮੀ ਮੀਂਹ ਦਰਜ ਹੋਇਆ।

ਅਗਲੇ 4 ਦਿਨਾਂ ਲਈ ਚੇਤਾਵਨੀ ਜਾਰੀ

22 ਜੁਲਾਈ: ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਕੋਈ ਚੇਤਾਵਨੀ ਨਹੀਂ ਜਾਰੀ ਕੀਤੀ ਗਈ। ਹਾਲਾਂਕਿ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

23 ਜੁਲਾਈ: ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

24 ਜੁਲਾਈ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਹੈ।

25 ਜੁਲਾਈ: ਸੂਬੇ ਭਰ ਵਿੱਚ ਕੋਈ ਚੇਤਾਵਨੀ ਨਹੀਂ ਹੈ, ਮੌਸਮ ਆਮ ਰਹਿਣ ਦੀ ਉਮੀਦ ਹੈ।

ਪੰਜਾਬ ਦੇ ਮੁੱਖ ਸ਼ਹਿਰਾਂ ਦਾ ਮੌਸਮ:

ਅੰਮ੍ਰਿਤਸਰ: ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਮੀਂਹ ਵੀ ਹੋ ਸਕਦਾ ਹੈ। ਤਾਪਮਾਨ 27 ਤੋਂ 30 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।

ਜਲੰਧਰ: ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਮੀਂਹ ਵੀ ਹੋ ਸਕਦਾ ਹੈ। ਤਾਪਮਾਨ 27 ਤੋਂ 30 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।

ਲੁਧਿਆਣਾ: ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਮੀਂਹ ਵੀ ਹੋ ਸਕਦਾ ਹੈ। ਤਾਪਮਾਨ 27 ਤੋਂ 31 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।

ਪਟਿਆਲਾ: ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਮੀਂਹ ਵੀ ਹੋ ਸਕਦਾ ਹੈ। ਤਾਪਮਾਨ 25 ਤੋਂ 31 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।

ਮੋਹਾਲੀ: ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਮੀਂਹ ਵੀ ਹੋ ਸਕਦਾ ਹੈ। ਤਾਪਮਾਨ 25 ਤੋਂ 31 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget