Punjab: ਮੇਲੇ ਤੋਂ ਪਰਤ ਰਹੇ ਨੌਜਵਾਨ ਦਾ ਗੋਲੀਆਂ ਮਾਰ ਕਤਲ
ਪੰਜਾਬ ਵਿੱਚ ਲਾਅ ਐਂਡ ਆਡਰ ਦੀ ਸਥਿਤੀ ਲਗਾਤਾਰ ਖ਼ਰਾਬ ਹੁੰਦੀ ਜਾ ਰਹੀ ਹੈ। ਹਰ ਦੂਜੇ-ਚੌਥੇ ਦਿਨ ਫਾਈਰਿੰਗ ਦੀਆਂ ਘਟਨਾਵਾਂ ਵੇਖਣ ਨੂੰ ਮਿਲ ਰਹੀਆਂ ਹਨ। ਤਾਜ਼ਾ ਮਾਮਲਾ ਜ਼ਿਲਾ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਦੋਨਾਂ ਤੇਲੁ ਮਲ ਦਾ ਹੈ।
ਫਿਰੋਜ਼ਪੁਰ: ਪੰਜਾਬ ਵਿੱਚ ਲਾਅ ਐਂਡ ਆਡਰ (Law and Order) ਦੀ ਸਥਿਤੀ ਲਗਾਤਾਰ ਖ਼ਰਾਬ ਹੁੰਦੀ ਜਾ ਰਹੀ ਹੈ। ਹਰ ਦੂਜੇ-ਚੌਥੇ ਦਿਨ ਫਾਈਰਿੰਗ (Firing) ਦੀਆਂ ਘਟਨਾਵਾਂ ਵੇਖਣ ਨੂੰ ਮਿਲ ਰਹੀਆਂ ਹਨ। ਤਾਜ਼ਾ ਮਾਮਲਾ ਜ਼ਿਲਾ ਫਿਰੋਜ਼ਪੁਰ (Ferozepur) ਦੇ ਸਰਹੱਦੀ ਪਿੰਡ ਦੋਨਾਂ ਤੇਲੁ ਮਲ ਦਾ ਹੈ। ਇੱਥੇ ਕਾਰਜ ਸਿੰਘ ਨਾਮ ਦੇ ਸ਼ਖਸ ਦੀ ਮਬੋਕੇ ਪਿੰਡ ਵਿੱਚ ਗੋਲੀਆਂ ਮਾਰ ਕੇ ਹੱਤਿਆ (Murder) ਕਰ ਦਿੱਤੀ ਗਈ।ਪੁਲਿਸ ਮਾਮਲੇ ਦੀ ਜਾਂਚ ਵਿੱਚ ਲਗੀ।
ਮ੍ਰਿਤਕ ਕਾਰਜ ਸਿੰਘ ਦੀ ਉਮਰ ਕਰੀਬ 35 ਸਾਲ ਸੀ।ਵਾਰਦਾਤ ਮਗਰੋਂ ਉਸ ਦੀ ਮ੍ਰਿਤਕ ਦੇਹ ਨੂੰ ਸਿਵਿਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ।ਇਸ ਹਮਲੇ ਵਿਚ ਕਾਰਜ ਦਾ ਛੋਟਾ ਭਰਾ ਵੀ ਜ਼ਖਮੀ ਹੋਇਆ ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ।ਇਸ ਘਟਨਾ ਨੂੰ ਪੁਰਾਣੀ ਰੰਜਿਸ਼ ਦਾ ਮਾਮਲਾ ਵੀ ਦਸਿਆ ਜਾ ਰਿਹਾ ਹੈ।
ਕਾਰਜ ਸਿੰਘ ਦੇ ਛੋਟੇ ਭਰਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਸੀ ਅਤੇ ਅੱਜ ਜਦੋਂ ਕਾਰਜ ਮੇਲਾ ਦੇਖ ਕੇ ਵਾਪਿਸ ਆ ਰਿਹਾ ਸੀ ਇਸ ਦੌਰਾਨ ਘਰ ਦੇ ਰਸਤੇ ਵਿੱਚ ਹਮਲਾਵਰ ਰਸਤਾ ਰੋਕ ਖੜੇ ਹੋਏ ਸੀ।ਉਨ੍ਹਾਂ ਨੇ ਸਿੱਧਾ ਹਮਲਾ ਕਰ ਦਿੱਤਾ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਨੇ ਦੱਸਿਆ ਕਿ ਹਮਲਾਵਰ 20 ਤੋਂ 25 ਜਾਣੇ ਸੀ ਜਿਨ੍ਹਾਂ ਨੇ ਉਸ ਦੇ ਭਰਾ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਉਸਦੇ ਭਰਾ ਦੀ ਮੌਤ ਹੋ ਗਈ। ਉਸ ਨੇ ਇਹ ਵੀ ਦੱਸਿਆ ਕਿ ਹਮਲਾਵਰਾਂ ਨੇ ਉਸ 'ਤੇ ਵੀ ਤੇਜ ਧਾਰ ਹਥਿਆਰ ਨਾਲ ਹਮਲਾ ਕੀਤਾ।
ਡੀ ਐਸ ਪੀ ਯਾਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੁਰਾਣੀ ਰੰਜਿਸ਼ ਦਾ ਮਾਮਲਾ ਹੈ ਅਤੇ ਕਾਰਜ ਸਿੰਘ ਦੀ ਗੋਲੀਆਂ ਲਗਨ ਨਾਲ ਮੌਤ ਹੋ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਲਗਾਤਾਰ ਫਾਈਰਿੰਗ ਦੇ ਮਾਮਲੇ ਵੱਧ ਰਹੇ ਹਨ।ਇਸ ਤੋਂ ਪਹਿਲਾਂ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਚੱਲਦੇ ਟੂਰਨਾਮੈਂਟ ਵਿੱਚ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ।