Punjab news: PAU ਦੇ ਬਾਹਰ ਸਿੱਧੂ ਮੂਸੇਵਾਲਾ ਦੇ ਇਨਸਾਫ ਲਈ ਕੀਤਾ ਪ੍ਰਦਰਸ਼ਨ, ਤਾਂ ਪੁਲਿਸ ਨੇ ਕੀਤੀ ਇਦਾਂ ਕਾਰਵਾਈ
Ludhiana news: ਅੱਜ ਲੁਧਿਆਣਾ ਵਿਖੇ ਕਾਂਗਰਸ ਦੇ ਯੂਥ ਪ੍ਰਧਾਨ ਵਲੋਂ ਸਿੱਧੂ ਮੂਸੇਵਾਲਾ ਦੇ ਕਤਲ ਦਾ ਇੰਨਸਾਫ ਦੀ ਮੰਗ ਕਰਦਿਆਂ ਹੋਇਆਂ ਪ੍ਰਦਰਸ਼ਨ ਕੀਤਾ ਗਿਆ।
Ludhiana news: ਅੱਜ ਲੁਧਿਆਣਾ ਵਿਖੇ PAU ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਿਬੇਟ ਰੱਖੀ ਗਈ, ਜਿਸ ਵਿੱਚ ਵਿਰੋਧੀ ਪਾਰਟੀਆਂ ਨੂੰ ਖੁਲ੍ਹਾ ਸੱਦਾ ਦਿੱਤਾ ਗਿਆ ਸੀ।
ਉੱਥੇ ਹੀ ਇਸ ਮੌਕੇ ਕਾਂਗਰਸ ਦੇ ਯੂਥ ਪ੍ਰਧਾਨ ਵਲੋਂ ਸਿੱਧੂ ਮੂਸੇਵਾਲਾ ਦੇ ਕਤਲ ਦਾ ਇੰਨਸਾਫ ਦੀ ਮੰਗ ਕਰਦਿਆਂ ਹੋਇਆਂ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜਵਾਬ ਮੰਗਿਆ ਕਿ ਮੂਸੇਵਾਲਾ ਨੂੰ ਕਦੋਂ ਤੱਕ ਇਨਸਾਫ ਮਿਲੇਗਾ ਪਰ ਉੱਥੇ ਹੀ ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆਂ ਉਨ੍ਹਾਂ ਨੂੰ ਰੋਕ ਦਿੱਤਾ ਅਤੇ ਅੱਗੇ ਨਹੀਂ ਜਾਣ ਦਿੱਤਾ।
ਇਹ ਵੀ ਪੜ੍ਹੋ: ਪੰਜਾਬ 'ਚ ਕਿਵੇਂ ਵਧਿਆ ਟਰਾਂਸਪੋਰਟ ਮਾਫ਼ੀਆਂ ? ਸੀਐਮ ਭਗਵੰਤ ਮਾਨ ਲੁਧਿਆਣਾ 'ਚ ਵੱਡਾ ਖੁਲਾਸਾ
ਦੱਸ ਦਈਏ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪੀਏਯੂ ਲੁਧਿਆਣਾ ਵਿਖੇ ਖੁੱਲ੍ਹੀ ਬਹਿਸ ਰੱਖੀ ਹੋਈ ਸੀ ਜਿਸ ਵਿੱਚ ਉਨ੍ਹਾਂ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਸੀ ਪਰ ਕੋਈ ਵੀ ਇਸ ਡਿਬੇਟ ਵਿੱਚ ਹਾਜ਼ਰ ਨਹੀਂ ਹੋਇਆ। ਇਸ ਨੂੰ ਲੈ ਕੇ ਡਿਬੇਟ ਵਿੱਚ ਸੀਐਮ ਮਾਨ ਨੇ ਵਿਰੋਧੀਆਂ 'ਤੇ ਨਿਸ਼ਾਨੇ ਸਾਧੇ ਅਤੇ ਹੋਰ ਵੀ ਕਈ ਵੱਡੇ ਐਲਾਨ ਕੀਤੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।