ਕੁਵੈਤ ਤੋਂ ਆਈ ਖ਼ਬਰ ਨੇ ਘਰ 'ਚ ਪੁਆਏ ਵੈਣ, ਪਰਿਵਾਰ ਦਾ ਰੋ-ਰੋ ਬੂਰਾ ਹਾਲ, ਇੱਕ ਸਾਲ ਪਹਿਲਾਂ ਹੋਇਆ ਸੀ ਨੌਜਵਾਨ ਦਾ ਵਿਆਹ
Punjab News: ਗੁਰਦਾਸਪੁਰ ਦੇ ਇੱਕ ਨੌਜਵਾਨ ਦੀ ਕੁਵੈਤ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

Punjab News: ਗੁਰਦਾਸਪੁਰ ਦੇ ਇੱਕ ਨੌਜਵਾਨ ਦੀ ਕੁਵੈਤ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਹ ਲਗਭਗ ਡੇਢ ਸਾਲ ਪਹਿਲਾਂ ਰੁਜ਼ਗਾਰ ਅਤੇ ਸੁਨਹਿਰੇ ਭਵਿੱਖ ਦੀ ਭਾਲ ਵਿੱਚ ਕੁਵੈਤ ਗਿਆ ਸੀ। ਪਰ ਹੁਣ ਉਸ ਦੀ ਅਚਾਨਕ ਮੌਤ ਦੀ ਖ਼ਬਰ ਨੇ ਪੂਰੇ ਪਿੰਡ ਅਤੇ ਪਰਿਵਾਰ ਨੂੰ ਹੈਰਾਨ ਕਰ ਦਿੱਤਾ ਹੈ।
ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ, ਜੋ ਦੀਨਾ ਨਗਰ ਨੇੜੇ ਚੱਕ ਆਲੀਆ ਪਿੰਡ ਦਾ ਰਹਿਣ ਵਾਲਾ ਸੀ। ਮਨਜੀਤ ਸਿੰਘ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ। ਉਸ ਦਾ ਵਿਆਹ ਇੱਕ ਸਾਲ ਪਹਿਲਾਂ ਹੀ ਹੋਇਆ ਸੀ। ਉਸ ਦੀ ਬੇਵਕਤੀ ਮੌਤ ਨਾਲ ਘਰ ਵਿੱਚ ਮਾਤਮ ਛਾ ਗਿਆ ਹੈ। ਉਹ ਆਪਣੇ ਪਿੱਛੇ ਆਪਣੇ ਬਜ਼ੁਰਗ ਪਿਤਾ ਅਤੇ ਪਤਨੀ ਛੱਡ ਗਿਆ ਹੈ। ਉਸ ਦੀ ਮਾਂ ਦੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ।
ਮ੍ਰਿਤਕ ਦੇ ਪਿਤਾ ਜਸਵੰਤ ਸਿੰਘ ਪਰਿਵਾਰ ਦਾ ਗੁਜ਼ਾਰਾ ਤੋਰਨ ਲਈ ਦਿਹਾੜੀਦਾਰ ਵਜੋਂ ਕੰਮ ਕਰਦੇ ਹਨ। ਜਸਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਵਿਦੇਸ਼ ਜਾ ਕੇ ਘਰ ਦੀ ਆਰਥਿਕ ਹਾਲਤ ਸੁਧਾਰਨਾ ਚਾਹੁੰਦਾ ਸੀ। ਬੀਤੀ ਰਾਤ ਮਨਜੀਤ ਨੇ ਆਪਣੀ ਪਤਨੀ ਨਾਲ ਫ਼ੋਨ 'ਤੇ ਗੱਲ ਕਰਦੇ ਹੋਏ ਦੱਸਿਆ ਕਿ ਉਹ ਘਬਰਾਹਟ ਮਹਿਸੂਸ ਕਰ ਰਿਹਾ ਹੈ ਅਤੇ ਜੋ ਵੀ ਖਾਂਦਾ ਹੈ ਉਸਨੂੰ ਹਜ਼ਮ ਨਹੀਂ ਹੋ ਰਿਹਾ।
ਪਰਿਵਾਰ ਨੇ ਉਸ ਨੂੰ ਹਸਪਤਾਲ ਜਾਣ ਦੀ ਸਲਾਹ ਦਿੱਤੀ, ਪਰ ਉਹ ਹਸਪਤਾਲ ਨਹੀਂ ਪਹੁੰਚ ਸਕਿਆ। ਉਨ੍ਹਾਂ ਨੇ ਆਖਰੀ ਵਾਰ ਦੇਰ ਰਾਤ ਗੱਲ ਕੀਤੀ, ਜਿਸ ਤੋਂ ਬਾਅਦ ਕੁਝ ਘੰਟਿਆਂ ਬਾਅਦ ਸਵੇਰੇ ਉਸਦੇ ਦੋਸਤ ਨੇ ਫ਼ੋਨ ਕਰਕੇ ਦੱਸਿਆ ਕਿ ਮਨਜੀਤ ਦੀ ਮੌਤ ਹੋ ਗਈ ਹੈ। ਜਸਵੰਤ ਸਿੰਘ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਜਲਦੀ ਤੋਂ ਜਲਦੀ ਭਾਰਤ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਦਾ ਅੰਤਿਮ ਸੰਸਕਾਰ ਪੂਰੇ ਰੀਤੀ-ਰਿਵਾਜਾਂ ਨਾਲ ਕੀਤਾ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















