Punjab News: ਪੰਜਾਬ ਦੇ ਨੌਜਵਾਨਾਂ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਨੌਕਰੀਆਂ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਖਾਸ ਖ਼ਬਰ ਆਈ ਹੈ। ਪੰਜਾਬ ਸਰਕਾਰ ਨੇ ਵੱਡੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ, ਜਿਨ੍ਹਾਂ ਲਈ ਤੁਸੀ ਜਲਦੀ ਤੋਂ ਜਲਦੀ ਅਰਜ਼ੀਆਂ ਦੇ ਸਕਦੇ ਹੋ। ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੇ ਖਾਲੀ ਅਹੁਦੇ ਨੂੰ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਯੋਗਤਾ ਮਾਪਦੰਡਾਂ ਅਨੁਸਾਰ, ਬਿਨੈਕਾਰਾਂ ਨੂੰ ਭਾਰਤ ਸਰਕਾਰ ਜਾਂ ਰਾਜ ਸਰਕਾਰ ਦੇ ਅਧੀਨ ਘੱਟੋ-ਘੱਟ 10 ਸਾਲ ਕੰਮ ਕੀਤਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਇਸ ਸਬੰਧ ਵਿੱਚ ਜਨਤਕ ਨੋਟਿਸ ਜਾਰੀ ਕਰਨ ਦੀ ਮਿਤੀ ਨੂੰ ਬਿਨੈਕਾਰ ਦੀ ਉਮਰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਜਿਨ੍ਹਾਂ ਉਮੀਦਵਾਰਾਂ ਨੇ 26.11.2024, 14.12.2024 ਅਤੇ 24.12.2024 ਦੇ ਇਸ਼ਤਿਹਾਰਾਂ ਤਹਿਤ ਅਰਜ਼ੀ ਦਿੱਤੀ ਹੈ, ਉਨ੍ਹਾਂ ਨੂੰ ਦੁਬਾਰਾ ਅਰਜ਼ੀ ਦੇਣ ਦੀ ਲੋੜ ਨਹੀਂ ਹੈ।

ਦਿਲਚਸਪੀ ਰੱਖਣ ਵਾਲੇ ਬਿਨੈਕਾਰ ਆਪਣਾ ਅਰਜ਼ੀ ਫਾਰਮ ਆਪਣੇ ਪੂਰੇ ਬਾਇਓ-ਡਾਟਾ ਦੇ ਨਾਲ, ਸਕੱਤਰ ਪਰਸੋਨਲ, ਪੰਜਾਬ ਸਰਕਾਰ (ਪੀਪੀ-3 ਸ਼ਾਖਾ), ਕਮਰਾ ਨੰਬਰ 14, 6ਵੀਂ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਸੈਕਟਰ-1, ਚੰਡੀਗੜ੍ਹ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ। 15 ਮਾਰਚ 2025 ਨੂੰ ਸ਼ਾਮ 5 ਵਜੇ ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ। ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਖੋਜ ਕਮੇਟੀ ਯੋਗ ਉਮੀਦਵਾਰਾਂ ਦੇ ਨਾਵਾਂ ਦੀ ਚੋਣ ਕਰੇਗੀ। ਇਸ ਤੋਂ ਬਾਅਦ, ਇਨ੍ਹਾਂ ਨਾਵਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਉੱਚ-ਪੱਧਰੀ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।

 

Read More: Punjab News: ਪੰਜਾਬ ਦੇ ਹਾਲਾਤ ਖਰਾਬ, ਦਿਨ-ਦਿਹਾੜੇ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲੀ ਦਹਿਸ਼ਤ...

Read More: Punjab Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਜਾਣੋ ਕਦੋਂ ਤੱਕ ਰਹੇਗਾ ਜਾਰੀ; ਇਨ੍ਹਾਂ ਜ਼ਿਲ੍ਹਿਆਂ 'ਚ ਸੰਘਣੀ ਧੁੰਦ ਲਈ ਆਰੇਂਜ ਅਲਰਟ...

Read MOre: Punjab News: ਗਦਗਦ ਹੋਣਗੇ ਪੰਜਾਬੀ, ਲੋਹੜੀ ਮੌਕੇ ਸਰਕਾਰ ਦੇਣ ਜਾ ਰਹੀ ਨਵਾਂ ਤੋਹਫ਼ਾ, ਜਾਣੋ ਲੋਕਾਂ ਲਈ ਕਿਉਂ ਖਾਸ...?

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।