'ਹਮੇਸ਼ਾ ਲਈ ਅਲੋਪ ਹੋ ਗਿਆ ਪੰਜਾਬੀ ਸੰਗੀਤ ਜਗਤ ਦਾ ਸਿਤਾਰਾ, ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਨੂੰ ਚਰਨਾਂ ‘ਚ ਥਾਂ ਦੇਣ ਪਰਮਾਤਮਾ'
ਛੋਟੀ ਉਮਰ 'ਚ ਆਪਣੇ ਗੀਤਾਂ ਰਾਹੀਂ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਰਾਜਵੀਰ ਜਵੰਦਾ ਦੀ ਆਵਾਜ਼ ਸਦਾ ਗੂੰਜਦੀ ਰਹੇਗੀ। ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ 'ਚ ਨਿਵਾਸ ਦੇਣ ਤੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
Rajvir Jawanda Dies: ਪੰਜਾਬੀ ਗਾਇਕ ਰਾਜਵੀਰ ਜਵੰਦਾ(35) ਦਾ ਬੁੱਧਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦੇਹਾਂਤ ਹੋ ਗਿਆ। ਇਸ ਖ਼ਬਰ ਤੋਂ ਪੰਜਾਬੀ ਇੰਡਸਟਰੀ ਵਿੱਚ ਵੱਡੇ ਪੱਧਰ ’ਤੇ ਸ਼ੋਕ ਪੈਦਾ ਹੋ ਗਿਆ। ਜਵੰਦਾ ਦੇ ਨਜ਼ਦੀਕੀ ਗਾਇਕ ਸਾਥੀ ਇਸ ਖ਼ਬਰ ਤੋਂ ਬਾਅਦ ਸਦਮੇ ਵਿੱਚ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਹੋਈ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਪੰਜਾਬੀ ਸੰਗੀਤ ਜਗਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ।
ਛੋਟੀ ਉਮਰ 'ਚ ਆਪਣੇ ਗੀਤਾਂ ਰਾਹੀਂ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਰਾਜਵੀਰ ਜਵੰਦਾ ਦੀ ਆਵਾਜ਼ ਸਦਾ ਗੂੰਜਦੀ ਰਹੇਗੀ। ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ 'ਚ ਨਿਵਾਸ ਦੇਣ ਤੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਹੋਈ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਪੰਜਾਬੀ ਸੰਗੀਤ ਜਗਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ।
— Bhagwant Mann (@BhagwantMann) October 8, 2025
ਛੋਟੀ ਉਮਰ 'ਚ ਆਪਣੇ ਗੀਤਾਂ ਰਾਹੀਂ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਰਾਜਵੀਰ ਜਵੰਦਾ ਦੀ ਆਵਾਜ਼ ਸਦਾ… pic.twitter.com/y3X9kRI8Fx
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰੋਂ ਡਾ ਗੁਰਪ੍ਰੀਤ ਕੌਰ ਮਾਨ ਨੇ ਲਿਖਿਆ, ਆਪਣੇ ਗੀਤਾਂ ਤੇ ਆਵਾਜ਼ ਨਾਲ ਲੋਕ ਦਿਲਾਂ ‘ਤੇ ਰਾਜ ਕਰਨ ਵਾਲਾ ਰਾਜਵੀਰ ਜਵੰਦਾ ਅੱਜ ਜ਼ਿੰਦਗੀ ਦੀ ਜੰਗ ਹਾਰ ਗਿਆ… ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਨੂੰ ਪਰਮਾਤਮਾ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਇਹ ਅਸਹਿ ਭਾਣਾ ਮੰਨਣ ਦਾ ਹੌਂਸਲਾ ਹਿੰਮਤ ਬਖ਼ਸ਼ਣ…
ਜ਼ਿਕਰਯੋਗ ਹੈ ਕਿ ਜਵੰਦਾ 27 ਸਤੰਬਰ ਨੂੰ ਬੱਦੀ ਨਜ਼ਦੀਕ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ ਸੀ ਤੇ ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਸੀ। ਰਾਜਵੀਰ ਜਵੰਦਾ ਦੇ ਫੈਨਜ਼ ਵੱਲੋਂ ਵੀ ਵੱਡੇ ਪੱਧਰ ’ਤੇ ਦੁਆਵਾਂ ਕੀਤੀਆਂ ਜਾ ਰਹੀਆਂ ਸਨ। ਹਾਦਸੇ ਮੌਕੇ ਜਵੰਦਾ ਆਪਣੇ ਮੋਟਰਸਾਈਕਲ ’ਤੇ ਸ਼ਿਮਲਾ ਜਾ ਰਿਹਾ ਸੀ। ਹਾਦਸੇ ਤੋਂ ਬਾਅਦ ਪੰਜਾਬੀ ਇੰਡਸਟਰੀ ਸਮੇਤ ਸਿਆਸਤਦਾਨ ਵੀ ਉਸਦਾ ਹਾਲ ਜਾਨਣ ਲਈ ਫੋਰਟਿਜ਼ ਹਸਪਤਾਲ ਪੁੱਜੇ ਸਨ ਪਰ ਹੁਣ ਇਹ ਫਨਕਾਰ ਹਮੇਸ਼ਾ ਲਈ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ ਹੈ।






















