Punjab-Himachal Peoples Clash: ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ 'ਤੇ ਮਹਿਲਾ ਸੁਰੱਖਿਆ ਕਰਮੀ ਵੱਲੋਂ ਥੱਪੜ ਮਾਰਨ ਤੋਂ ਬਾਅਦ ਹਿਮਾਚਲ ਤੇ ਪੰਜਾਬ ਦੇ ਲੋਕਾਂ ਵਿਚਾਲੇ ਟਕਰਾਅ ਦੀਆਂ ਘਟਨਾਵਾਂ 'ਚ ਵਾਧਾ ਹੋਇਆ ਹੈ। ਹੁਣ ਤਾਜ਼ਾ ਮਾਮਲਾ ਮਨਾਲੀ ਤੋਂ ਸਾਹਮਣੇ ਆਇਆ ਹੈ। ਇਸ ਨਾਲ ਜੁੜੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਮੁਤਾਬਕ ਸ਼ਨੀਵਾਰ ਅੱਧੀ ਰਾਤ ਨੂੰ ਮਨਾਲੀ ਤੇ ਪੰਜਾਬ ਦੇ ਟੈਕਸੀ ਡਰਾਈਵਰਾਂ ਵਿਚਾਲੇ ਝਗੜਾ ਹੋ ਗਿਆ।


ਦਰਅਸਲ ਇੱਕ ਵੀਡੀਓ ਵਿੱਚ ਪੰਜਾਬ ਦੇ ਕੁਝ ਟੈਕਸੀ ਡਰਾਈਵਰ ਮਨਾਲੀ ਦੇ ਇੱਕ ਡਰਾਈਵਰ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ, ਜਦੋਂਕਿ ਦੂਜੀ ਵੀਡੀਓ ਵਿੱਚ ਹਿਮਾਚਲੀ ਪੰਜਾਬ ਦੇ ਇੱਕ ਟੈਕਸੀ ਆਪ੍ਰੇਟਰ ਦੀ ਕੁੱਟਮਾਰ ਤੇ ਵਾਹਨ ਦੀ ਭੰਨਤੋੜ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਸਬੰਧੀ ਐਸਪੀ ਕੁੱਲੂ ਗੋਕੁਲਚੰਦ ਕਾਰਤੀਕੇਨ ਨੇ ਕਿਹਾ ਕਿ ਕਿਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਤਕਰਾਰ ਹੋ ਗਈ ਸੀ ਪਰ ਬਾਅਦ ਵਿੱਚ ਦੋਵਾਂ ਧਿਰਾਂ ਵਿੱਚ ਸਮਝੌਤਾ ਹੋ ਗਿਆ ਸੀ। 


ਦੱਸ ਦਈਏ ਕਿ ਮਨਾਲੀ ਵਿੱਚ ਕੁੱਟਮਾਰ ਦੀ ਘਟਨਾ ਤੋਂ ਪਹਿਲਾਂ ਜੂਨ ਦੇ ਦੂਜੇ ਹਫ਼ਤੇ ਚੰਬਾ ਦੇ ਖਜਿਆਰ ਵਿੱਚ ਇੱਕ ਐਨਆਰਆਈ ਜੋੜੇ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਸੀ। ਸੋਸ਼ਲ ਮੀਡੀਆ 'ਤੇ ਇਸ ਵਿਵਾਦ ਨੂੰ ਕੰਗਨਾ ਦੇ ਥੱਪੜ ਮਾਰਨ ਦੀ ਘਟਨਾ ਨਾਲ ਜੋੜਿਆ ਗਿਆ ਸੀ। ਇਸ ਐਨਆਰਆਈ ਜੋੜੇ ਨੇ ਹਿਮਾਚਲ ਪੁਲਿਸ ਕੋਲ ਕੋਈ ਕਾਨੂੰਨੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਪਰ ਪੰਜਾਬ ਪਰਤਣ 'ਤੇ ਹਿਮਾਚਲ ਪੁਲਿਸ 'ਤੇ ਗੰਭੀਰ ਦੋਸ਼ ਲਾਏ ਸੀ।


ਚੰਬਾ ਦੇ ਖਜਿਆਰ ਵਿੱਚ ਹੀ ਚੰਡੀਗੜ੍ਹ ਪੁਲਿਸ ਦੇ ਇੱਕ ਏਐਸਆਈ ਨੇ ਹਿਮਾਚਲ ਪੁਲਿਸ ’ਤੇ ਗੰਭੀਰ ਦੋਸ਼ ਲਾਏ ਸਨ। ਹਿਮਾਚਲ ਪੁਲਿਸ ਅਨੁਸਾਰ ਏਐਸਆਈ ਨੇ ਕਾਰ ਸੜਕ ਦੇ ਵਿਚਕਾਰ ਖੜ੍ਹੀ ਕਰ ਦਿੱਤੀ ਸੀ। ਜਦੋਂ ਉਸ ਨੂੰ ਗੱਡੀ ਹਟਾਉਣ ਲਈ ਕਿਹਾ ਗਿਆ ਤਾਂ ਉਸ ਦੀ ਸਥਾਨਕ ਪੁਲਿਸ ਨਾਲ ਬਹਿਸ ਹੋ ਗਈ। ਏਐਸਆਈ ਨੇ ਚੰਡੀਗੜ੍ਹ ਪਰਤ ਕੇ ਹਿਮਾਚਲ ਪੁਲਿਸ 'ਤੇ ਸਵਾਲ ਉਠਾਏ ਸੀ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।